BREAKING NEWS
ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਪੰਜਾਬ

ਅਕਾਲੀ ਦਲ ਨੇ ਮੁੱਖ ਮੰਤਰੀ ਦੇ ਓ ਐਸ ਡੀ ਦੇ ਕਰੀਬੀਆਂ ਵੱਲੋਂ ਬਿਲਡਰਾਂ ਤੋਂ ਪੈਸੇ ਇਕੱਠੇ ਕਰਨ ਮਾਮਲੇ ਦੀ ਨਿਰਪੱਖ ਜਾਂਚ ਮੰਗੀ

ਕੌਮੀ ਮਾਰਗ ਬਿਊਰੋ | May 07, 2026 09:20 PM


ਚੰਡੀਗੜ੍ਹ, - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਘੁੰਮਣ ਦੇ ਨਜ਼ਦੀਕੀਆਂ ਵੱਲੋਂ ਬਿਲਡਰਾਂ ਤੋਂ ਪੈਸੇ ਇਕੱਠੇ ਕਰਨ ਅਤੇ ਗੈਰ ਕਾਨੂੰਨੀ ਰੇਤ ਮਾਇਨਿੰਗ ਤੇ ਸ਼ਰਾਬ ਘੁਟਾਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਪਾਰਟੀ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਜਿਸ ਤਰੀਕੇ ਮੁੱਖ ਮੰਤਰੀ ਦੇ ਓ ਐਸ ਡੀ ਦੇ ਨਜ਼ਦੀਕੀਆਂ ਨੇ ਬਿਲਡਿੰਗ ਦੀ 9ਵੀਂ ਮੰਜ਼ਿਲ ਤੋਂ ਪੈਸਿਆਂ ਨਾਲ ਭਰੇ ਬੈਗ ਥੱਲੇ ਸੁੱਟੇ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਛਾਪੇਮਾਰੀ ਕੀਤੀ, ਉਸ ਨਾਲ ਪੰਜਾਬ ਅਤੇ ਇਸਦੇ ਸਰੋਤਿਆਂ ਦੀ ਹੋ ਰਹੀ ਲੁੱਟ ਤੋਂ ਪਰਦਾ ਚੁੱਕਿਆ ਗਿਆ ਹੈ। ਉਹਨਾਂ ਕਿਹਾ ਕਿ ਸਿਰਫ ਡੂੰਘਾਈ ਨਾਲ ਜਾਂਚ ਹੀ ਇਹਨਾਂ ਘੁਟਾਲਿਆਂ ਦਾ ਪਰਦਾਫਾਸ਼ ਕਰ ਸਕਦੀ ਹੈ।

ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਓ ਐਸ ਡੀ ਅਤੇ ਉਹਨਾਂ ਦੇ ਸਹਿਯੋਗੀਆਂ ਦੇ ਨਾਲ-ਨਾਲ ਸੀਨੀਅਰ ਅਫਸਰ ਵੀ ਕਿਸਾਨਾਂ ਤੋਂ ਸਸਤੇ ਭਾਅ ਜ਼ਮੀਨਾਂ ਲੈ ਕੇ ਮਹਿੰਗੇ ਭਾਅ ਉਹ ਬਿਲਡਰਾਂ ਨੂੰ ਵੇਚਣ ਦੇ ਕੰਮ ਵਿਚ ਸ਼ਾਮਲ ਹਨ ਤੇ ਰਿਸ਼ਵਤਖੋਰੀ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਗਿਰੋਹ ਦੇ ਮੈਂਬਰ ਬਿਨਾਂ ਕਿਸੇ ਕਲੀਅਰੰਸ ਦੇ ਅਨੇਕਾਂ ਥਾਵਾਂ ’ਤੇ ਗੈਰ ਕਾਨੂੰਨੀ ਰੇਤ ਮਾਇਨਿੰਗ ਕਰਵਾਉਣ ਦੇ ਵੀ ਮੁਲਜ਼ਮ ਹਨ, ਇਸ ਤੋਂ ਇਲਾਵਾ ਇਸ ਘੁਟਾਲੇ ਵਿਚ ਹਜ਼ਾਰਾਂ ਟਰੱਕ ਵੀ ਚਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਲੋਕ ਗੈਰ ਕਾਨੂੰਨੀ ਸ਼ਰਾਬ ਨਾਲ ਨਜਿੱਠਿਆਂ ਸ਼ਰਾਬ ਮਾਫੀਆ ਵੀ ਚਲਾ ਰਹੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਜਿਹਨਾਂ ਵਿਅਕਤੀਆਂ ’ਤੇ ਅੱਜ ਈ ਡੀ ਨੇ ਛਾਪੇਮਾਰੀ ਕੀਤੀ ਉਹਨਾਂ ਵਿਚ ਨਿਤਿਨ ਗੋਇਲ, ਬੀਰਦਵਿੰਦਰ ਸਿੰਘ ਤੇ ਪ੍ਰਿਤਪਾਲ ਢੀਂਡਸਾ ਸ਼ਾਮਲ ਹਨ ਜੋ ਕਿ ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਦੇ ਨਜ਼ਦੀਕੀ ਹਨ। ਉਹਨਾਂ ਕਿਹਾ ਕਿ ਤਿੰਨੋਂ ਵਿਅਕਤੀ ਰਾਜਬੀਰ ਘੁੰਮਣ ਨਾਲ ਨੇੜਿਓਂ ਜੁੜੇ ਹਨ ਤੇ ਅਕਸਰ ਇਕ ਦੂਜੇ ਦੀਆਂ ਕਾਰਾਂ, ਫੋਨ, ਘਰ ਤੇ ਦਫਤਰਾਂ ਦੀ ਵਰਤੋਂ ਕਰਦੇ ਹਨ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚੋਂ ਇਸ ਤਰੀਕੇ ਲੁੱਟਿਆ ਜਾ ਰਿਹਾ ਪੈਸਾ ਹਵਾਲਾ ਰਾਹੀਂ ਆਸਟਰੇਲੀਆ ਤੇ ਕੈਨੇਡਾ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਰਾਜਬੀਰ ਘੁੰਮਣ ਇਸ ਘੁਟਾਲੇ ਦਾ ਮੁੱਖ ਸਾਜ਼ਿਸ਼ਕਾਰ ਹੈ। ਰਾਜਬੀਰ ਨੇ ਇੰਨਾ ਪੈਸਾ ਇਕੱਠਾ ਕੀਤਾ ਹੈ ਕਿ ਉਸਨੇ ਆਪਣੇ ਪਿੰਡ ਘਰਾਚੋਂ ਵਿਚ ਘਰ ਵਿਚ ਇਕ ਬੰਕਰ ਵੀ ਬਣਾਇਆ ਹੋਇਆ ਹੈ। ਓ ਐਸ ਡੀ ਦੀ ਰਿਹਾਇਸ਼ ਦੇ ਨਾਲ-ਨਾਲ ਉਹਨਾਂ ਦੀਆਂ ਜਾਇਦਾਦਾਂ ਤੇ ਉਹਨਾਂ ਦੇ ਕਰੀਬੀਆਂ ਦੀਆਂ ਜਾਇਦਾਦਾਂ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਹੀ ਗੈਰ ਕਾਨੂੰਨੀ ਢੰਗ ਨਾਲ ਕਮਾਇਆ ਪੈਸਾ ਲੱਭਿਆ ਜਾ ਸਕਦਾ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਓ ਐਸ ਡੀ ਤੇ ਉਹਨਾਂ ਦੇ ਨਜ਼ਦੀਕੀਆਂ ਖਿਲਾਫ ਐਲ ਓ ਸੀ ਜਾਰੀ ਹੋਣੀ ਚਾਹੀਦੀ ਹੈ ਤਾਂ ਜੋ ਉਹ ਦੇਸ਼ ਵਿਚੋਂ ਭੱਜ ਨਾ ਸਕਣ।

ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਰਾਜਬੀਰ ਤੇ ਉਹਨਾਂ ਦੇ ਨਜ਼ਦੀਕੀਆਂ ਦੇ ਆਰਥਿਕ ਰੁਤਬੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਜਿਹਨਾਂ ਵਿਅਕਤੀਆਂ ਕੋਲ ਪਹਿਲਾਂ ਸਕੂਟਰ ਵੀ ਨਹੀਂ ਸਨ, ਹੁਣ ਉਹ ਲੈਂਡ ਕਰੂਜ਼ਰਾਂ ਕਿਵੇਂ ਚਲਾ ਰਹੇ ਹਨ। ਉਹਨਾਂ ਕਿਹਾ ਕਿ ਇਹ ਵਿਅਕਤੀ ਮੁੱਖ ਮੰਤਰੀ ਤੇ ਆਪ ਵੱਲੋਂ ਇਹ ਹਵਾਲਾ ਕਾਰੋਬਾਰ ਕਰ ਰਹੇ ਹਨ, ਇਹਨਾਂ ਦੋਸ਼ਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹਵਾਲਾ ਦੇ ਪੈਸੇ ਰਾਹੀਂ ਆਸਟਰੇਲੀਆ ਤੇ ਹੋਰ ਮੁਲਕਾ ਵਿਚ ਖਰੀਦੀਆਂ ਜਾਇਦਾਦਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

Have something to say? Post your comment

 
 
 
 

ਪੰਜਾਬ

ਜਸਪਾਲ ਸਿੰਘ ਢੱਡੇ ਨੂੰ ਧਰਮ ਪ੍ਰਚਾਰ ਕਮੇਟੀ ਦਾ ਮੀਤ ਸਕੱਤਰ ਬਣਾਇਆ ਸ਼ੋ੍ਰਮਣੀ ਕਮੇਟੀ ਨੇ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਈਡੀ ਦੀ ਵੱਡੀ ਛਾਪੇਮਾਰੀ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀ

ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਦੀ ਸਾਜਿਸ -ਸੁਨੀਲ ਜਾਖੜ

ਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰ

ਵੜਿੰਗ ਨੇ ਮਨੀ ਲਾਂਡਰਿੰਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ

ਮੁੱਖ ਮੰਤਰੀ ਨੇਆਪਣੇ ਦਾ ਅਵਿਆਂ ਦੇ ਆਧਾਰ ‘ਤੇ ਭਾਜਪਾ ਖ਼ਿਲਾਫ਼ ਐਫਆਈਆਰ ਕਿਉਂ ਦਰਜ ਨਹੀਂ ਕੀਤੀ- ਰਾਜਾ ਵੜਿੰਗ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ