ਨਵੀਂ ਦਿੱਲੀ - ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੇ ਅੱਜ ਇੱਥੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਪਿਛਲੇ ਸਾਲ ਮਨਾਏ ਗਏ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਮਾਗਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ਨੂੰ ਨੇੜਿਓਂ ਵੇਖਣ ਦਾ ਮੌਕਾ ਮਿਲਿਆ। ਉਸ ਸਮੇਂ ਤੋਂ ਉਨ੍ਹਾਂ ਨੂੰ ਇਹ ਅਹਿਸਾਸ ਹੋਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਕਿੰਨੇ ਸੁਚੱਜੇ, ਸਮਰਪਿਤ ਅਤੇ ਇਕਜੁੱਟ ਹੋ ਕੇ ਸਮਾਜ ਅਤੇ ਸਿੱਖ ਧਰਮ ਦੀ ਸੇਵਾ ਕਰ ਰਹੇ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ ਧਾਰਮਿਕ ਕਾਰਜਾਂ ਤੱਕ ਹੀ ਸੀਮਿਤ ਨਹੀਂ, ਸਗੋਂ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਇਕੱਠਾ ਜੋੜ ਕੇ ਰੱਖਣ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ। ਇਹ ਯਤਨ ਸੱਚਮੁੱਚ ਪ੍ਰੇਰਣਾਦਾਇਕ ਹਨ ਅਤੇ ਸਮਾਜ ਲਈ ਇਕ ਮਿਸਾਲ ਹਨ। ਸ੍ਰੀਮਤੀ ਰੇਖਾ ਗੁਪਤਾ ਨੇ ਕਿਹਾ ਕਿ ਉਹ ਉਸ ਦਿਨ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਣਾ ਨਾਲ ਜੁੜ ਗਈ ਹਨ ਅਤੇ ਇਸ ਦੀ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹਨ।