BREAKING NEWS
ਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾਸਿੱਪੂ ਵੱਲੋਂ 85.4 ਕਰੋੜ ਰੁਪਏ ਦੀ ਸਪਲਾਈ 'ਤੇ 15.56 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਮੋਹਾਲੀ ਰੇਡ ਤੋਂ ਬਾਅਦ ਆਪ ਪਾਰਟੀ ਵਿੱਚ ਫੁੱਟ ਉਜਾਗਰ ਹੋਈ- ਸੁਨੀਲ ਜਾਖੜ

ਕੌਮੀ ਮਾਰਗ ਬਿਊਰੋ | May 08, 2026 06:51 PM

ਚੰਡੀਗੜ੍ਹ -ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਮੁਹਾਲੀ ਵਿਖੇ ਈਡੀ ਦੀ ਕਾਰਵਾਈ ਤੋਂ ਬਾਅਦ ਆਪ ਪਾਰਟੀ ਵਿੱਚ ਤਰੇੜਾਂ ਸਪਸ਼ਟ ਹੋ ਗਈਆਂ ਹਨ। ਉਨਾਂ ਨੇ ਤੰਜ ਕਸਦਿਆਂ ਕਿਹਾ ਹੈ ਕਿ ਪਾਰਟੀ ਦੀ ਫੁੱਟ ਅੰਦਰੂਨੀ ਹੈ ਅਤੇ ਫਿਰ ਜਦ ਕੋਈ ਪਾਰਟੀ ਛੱਡ ਜਾਂਦਾ ਹੈ ਤਾਂ ਇਸ ਲਈ ਭਾਜਪਾ ਨੂੰ ਜਿੰਮੇਵਾਰ ਦੱਸਿਆ ਜਾਂਦਾ ਹੈ।
ਇਸ ਸਬੰਧੀ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਸੁਨੇਹੇ ਵਿੱਚ ਸੁਨੀਲ ਜਾਖੜ ਨੇ ਲਿਖਿਆ ਹੈ, "ਈਡੀ ਦੀ ਜਾਂਚ ਤਾਂ ਜਾਰੀ ਹੈ, ਤੇ ਪੜਤਾਲ ਮੁਕੰਮਲ ਹੋਣ ਤੇ ਹੀ ਕੋਈ ਅੰਤਮ ਨਿਰਣਾ ਹੋਵੇਗਾ, ਪਰ ਜਿਸ ਤਰਾਂ ਮੋਹਾਲੀ ਵਿਚ ਈਡੀ ਦੇ ਛਾਪਿਆਂ ਦੀ ਖ਼ਬਰ ਸਾਹਮਣੇ ਆਉਣ ਸਾਰ ਹੀ ਕੱਲ ਕਾਹਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਸੀ ਕਿ ਸਾਡਾ ਇਸ ਨਾਲ ਕੋਈ ਸਬੰਧ ਨਹੀਂ, ਇਸ ਨੇ ਮੁੱਖ ਮੰਤਰੀ ਤੇ ਉਨ੍ਹਾਂ ਦਾ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੇ ਆਪਸੀ ਸਬੰਧਾਂ ਨੂੰ ਜਰੂਰ ਉਜਾਗਰ ਕਰ ਦਿੱਤਾ ਹੈ। ਵੈਸੇ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਦੇ "ਗੂੜੇ ਸਬੰਧਾਂ" ਦਾ ਰੂਪ 1 ਮਈ ਦੀ ਕੈਬਨਿਟ ਮੀਟਿੰਗ ਵਿਚ ਵੀ ਵੇਖਣ ਨੁੰ ਮਿਲਿਆ ਸੀ। ਤੇ ਫਿਰ ਬਾਅਦ ਵਿਚ ਮੁੱਖ ਮੰਤਰੀ ਪਾਰਟੀ ਛੱਡਣ ਵਾਲਿਆਂ ਲਈ ਬੀਜੇਪੀ ਨੂੰ ਉਲਾਂਭਾ ਦਿੰਦੇ ਹਨ।"
ਭਾਜਪਾ ਪ੍ਰਧਾਨ ਨੇ ਆਖਿਆ ਕਿ ਮੁੱਖ ਮੰਤਰੀ ਦੇ ਕੱਲ ਦੇ ਬਿਆਨ ਨੇ ਬੜਾ ਕੁਝ ਸਪਸ਼ਟ ਕਰ ਦਿੱਤਾ ਸੀ ਕਿ ਆਪ ਪਾਰਟੀ ਦੇ ਅੰਦਰ ਮਤ ਭੇਦ ਕਿਸ ਹੱਦ ਤੱਕ ਵਧ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਸ਼ਾਇਦ ਮੁੱਖ ਮੰਤਰੀ ਪਾਰਟੀ ਵਿੱਚ ਅਜਿਹਾ ਕੋਈ ਚਿਹਰਾ ਰਹਿਣ ਹੀ ਨਹੀਂ ਦੇਣਾ ਚਾਹੁੰਦੇ ਜੋ ਕੱਲ ਨੂੰ ਉਹਨਾਂ ਲਈ ਖਤਰਾ ਬਣ ਸਕਦਾ ਹੋਵੇ।
ਉਨਾਂ ਨੇ 1 ਮਈ ਦੀ ਕੈਬਨਟ ਮੀਟਿੰਗ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਉਕਤ ਬੈਠਕ ਵਿੱਚ ਵੀ ਮੁੱਖ ਮੰਤਰੀ ਵੱਲੋਂ ਅਮਨ ਅਰੋੜਾ ਅਤੇ ਸੰਜੀਵ ਅਰੋੜਾ ਨੂੰ ਵਿਸ਼ੇਸ਼ ਤੌਰ ਤੇ ਜਲੀਲ ਕੀਤਾ ਗਿਆ ਸੀ।
ਨਾਲ ਹੀ ਸੁਨੀਲ ਜਾਖੜ ਨੇ ਕਿਹਾ ਕਿ ਆਪ ਪਾਰਟੀ ਦੇ ਆਗੂ ਜਿੰਨਾ ਮਰਜ਼ੀ ਇਹ ਦਾਅਵਾ ਕਰ ਲੈਣ ਕਿ ਉਹਨਾਂ ਦਾ ਕੱਲ ਦੀ ਰੇਡ ਦੇ ਲੋਕਾਂ ਨਾਲ ਕੋਈ ਸਬੰਧ ਨਹੀਂ ਪਰ ਹੁਣ ਤੱਕ ਜੋ ਤੱਥ ਜਨਤਕ ਹੋ ਚੁੱਕੇ ਹਨ ਉਹ ਆਪ ਆਗੂਆਂ ਦੀ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਦਫਤਰ ਦੀ ਵੀ ਉਨਾ ਲੋਕਾਂ ਨਾਲ ਸਾਂਝ ਨੂੰ ਬਾਖੂਬੀ ਬਿਆਨ ਕਰਦੇ ਹਨ। ਉਨਾਂ ਆਖਿਆ ਕਿ ਪੰਜਾਬ ਦੀ ਪਿਛਲੇ ਚਾਰ ਸਾਲਾਂ ਵਿੱਚ ਕੀਤੀ ਗਈ ਲੁੱਟ ਦਾ ਹੁਣ ਪੰਜਾਬ ਹਿਸਾਬ ਮੰਗਦਾ ਹੈ।

Have something to say? Post your comment

 
 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਸੋਧੇ ਐਕਟ ’ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਦਿੱਤਾ ਸਮਾਂ

ਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਕਾਂਗਰਸ ਦੇ ਵਫ਼ਦ ਨੇ ਸੂਬਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾ

ਸਿੱਪੂ ਵੱਲੋਂ 85.4 ਕਰੋੜ ਰੁਪਏ ਦੀ ਸਪਲਾਈ 'ਤੇ 15.56 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਅਕਾਲੀ ਦਲ ਨੇ ਮੁੱਖ ਮੰਤਰੀ ਦੇ ਓ ਐਸ ਡੀ ਦੇ ਕਰੀਬੀਆਂ ਵੱਲੋਂ ਬਿਲਡਰਾਂ ਤੋਂ ਪੈਸੇ ਇਕੱਠੇ ਕਰਨ ਮਾਮਲੇ ਦੀ ਨਿਰਪੱਖ ਜਾਂਚ ਮੰਗੀ

ਜਸਪਾਲ ਸਿੰਘ ਢੱਡੇ ਨੂੰ ਧਰਮ ਪ੍ਰਚਾਰ ਕਮੇਟੀ ਦਾ ਮੀਤ ਸਕੱਤਰ ਬਣਾਇਆ ਸ਼ੋ੍ਰਮਣੀ ਕਮੇਟੀ ਨੇ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਈਡੀ ਦੀ ਵੱਡੀ ਛਾਪੇਮਾਰੀ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ- ਮੁੱਖ ਮੰਤਰੀ ਭਗਵੰਤ ਸਿੰਘ ਮਾਨ