BREAKING NEWS
ਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾਸਿੱਪੂ ਵੱਲੋਂ 85.4 ਕਰੋੜ ਰੁਪਏ ਦੀ ਸਪਲਾਈ 'ਤੇ 15.56 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਸੰਸਾਰ

ਪੰਜਾਬ ਦੇ ਆਰਮੀ ਸਕੂਲਾਂ ਵਿਚ ਪੰਜਾਬੀ ਦੀ ਥਾਂ ਸੰਸਕ੍ਰਿਤ ਲਾਜ਼ਮੀ ਕਰਨ ਦੇ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | May 08, 2026 11:16 PM

ਐਬਸਫੋਰਡ- ਪੰਜਾਬੀ ਸਾਹਿਤ ਸਭਾ ਮੁੱਢਲੀ (ਰਜਿਸਟਰਡ), ਐਬਸਫੋਰਡ ਨੇ ਜਲੰਧਰ ਸਥਿਤ ਆਰਮੀ ਸਕੂਲ ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ਿਆਂ ਦੀ ਸੂਚੀ ਵਿੱਚੋਂ ਬਾਹਰ ਕੱਢਣ ਅਤੇ ਉਸ ਦੀ ਥਾਂ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਦੇ ਫ਼ੈਸਲੇ 'ਤੇ ਡੂੰਘੇ ਰੋਸ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸਭਾ ਨੇ ਇਸ ਕਦਮ ਨੂੰ ਪੰਜਾਬੀ ਬੋਲੀ ਨਾਲ ਸ਼ਰੇਆਮ ਧੱਕਾ ਅਤੇ ਭਾਰਤ ਸਰਕਾਰ ਦੇ ਪੰਜਾਬ ਵਿਰੋਧੀ ਵਤੀਰੇ ਦਾ ਸਬੂਤ ਕਰਾਰ ਦਿੱਤਾ ਹੈ।

ਪੰਜਾਬੀ ਸਾਹਿਤ ਸਭਾ ਮੁੱਢਲੀ ਦੇ ਕੋਆਰਡੀਨੇਟਰ ਡਾ. ਗੁਰਵਿੰਦਰ ਸਿੰਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਜਿੱਥੇ ਕੈਨੇਡਾ ਵਰਗੇ ਮੁਲਕਾਂ ਵਿੱਚ ਸੱਤ ਸਮੁੰਦਰੋਂ ਪਾਰ ਬੈਠੇ ਪੰਜਾਬੀ 2026 ਦੀ ਮਰਦਮਸ਼ੁਮਾਰੀ ਵਿੱਚ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਉਣ ਲਈ ਪੂਰੀ ਵਾਹ ਲਾ ਰਹੇ ਹਨ, ਉੱਥੇ ਪੰਜਾਬ ਦੀ ਆਪਣੀ ਹੀ ਧਰਤੀ 'ਤੇ ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਨੂੰ ਹਾਸ਼ੀਏ 'ਤੇ ਧੱਕਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਜਲੰਧਰ ਦੇ ਆਰਮੀ ਸਕੂਲ ਨੇ ਪੰਜਾਬੀ ਨੂੰ ਕੇਵਲ ਇੱਕ ਆਰਜ਼ੀ (ਔਪਸ਼ਨਲ) ਵਿਸ਼ਾ ਬਣਾ ਦਿੱਤਾ ਹੈ, ਜੋ ਸਿਰਫ਼ ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਜਾਵੇਗੀ ਜਿਨ੍ਹਾਂ ਦੇ ਮਾਪੇ ਲਿਖਤੀ ਬੇਨਤੀ ਕਰਨਗੇ।

ਡਾ. ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਫੌਜੀ ਸਕੂਲ ਵਿੱਚ ਸੰਸਕ੍ਰਿਤ ਲਾਜ਼ਮੀ ਅਤੇ ਪੰਜਾਬੀ ਆਰਜ਼ੀ ਕਰਨਾ ਕੇਂਦਰ ਦੇ ਪੱਖਪਾਤੀ ਰਵੱਈਏ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੀ ਸਵਾਲ ਚੁੱਕੇ ਹਨ ਕਿ ਸੂਬਾ ਸਰਕਾਰ ਦੀ ਨੱਕ ਹੇਠ ਹੋ ਰਹੇ ਇਸ ਧੱਕੇ ਦੇ ਬਾਵਜੂਦ ਸਰਕਾਰੀ ਚੁੱਪ ਹੋਰ ਵੀ ਦੁਖਦਾਈ ਹੈ।

ਸਭਾ ਵੱਲੋਂ ਕੈਨੇਡਾ ਸਮੇਤ ਦੁਨੀਆਂ ਦੇ ਹਰ ਕੋਨੇ ਵਿੱਚ ਬੈਠੇ ਪੰਜਾਬੀਆਂ, ਸਾਹਿਤਕ ਸੰਸਥਾਵਾਂ ਅਤੇ ਸਭਾਵਾਂ ਨੂੰ ਇਸ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ ਹੈ। ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਅੱਜ ਅਸੀਂ ਆਪਣੀ ਮਾਂ-ਬੋਲੀ ਦੇ ਹੱਕਾਂ ਲਈ ਮੂੰਹ ਨਾ ਖੋਲ੍ਹਿਆ ਤਾਂ ਆਉਣ ਵਾਲੀਆਂ ਨਸਲਾਂ ਨੂੰ ਆਪਣੀਆਂ ਜੜ੍ਹਾਂ ਨਾਲੋਂ ਟੁੱਟਣ ਤੋਂ ਕੋਈ ਨਹੀਂ ਰੋਕ ਸਕੇਗਾ। ਪੰਜਾਬੀ ਸਾਹਿਤ ਸਭਾ ਮੁੱਢਲੀ ਐਬਟਫੋਰਡ ਨੇ ਇਸ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਪੰਜਾਬ ਦੇ ਹਰ ਸਕੂਲ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਬਹਾਲ ਰੱਖਿਆ ਜਾਵੇ।

Have something to say? Post your comment

 
 
 
 

ਸੰਸਾਰ

ਸਰੀ ਦੇ ਮੇਅਰ ਲਈ ਕੰਸਰਵੇਟਿਵ ਉਮੀਦਵਾਰ ਹੋਨਵੀਰ ਸਿੰਘ ਰੰਧਾਵਾ ਨੇ ਪਾਣੀ ਦੇ ਬਿੱਲ 50% ਘਟਾਉਣ ਦਾ ਵਾਅਦਾ ਕੀਤਾ

ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮਾਸਿਕ ਮੀਟਿੰਗ: ਸਾਹਿਤਕ ਰਚਨਾਵਾਂ ਅਤੇ ਇਤਿਹਾਸਕ ਚਰਚਾ ਨਾਲ ਭਰਪੂਰ ਰਹੀ

ਤਰਕਸ਼ੀਲ ਕਲਚਰ ਸੁਸਾਇਟੀ ਸਰੀ ਯੂਨਿਟ ਦੀ ਚੋਣ: ਜਸਵਿੰਦਰ ਸਿੰਘ ਹੇਅਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਕੈਨੇਡਾ: ਸਰੀ ਵਿਚ ਵਿਸਾਖੀ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ- ਲੱਖਾਂ ਦੀ ਗਿਣਤੀ ਵਿਚ ਉਮੜਿਆ ਸ਼ਰਧਾ ਦਾ ਸੈਲਾਬ

ਅਮਰੀਕਾ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਈਰਾਨੀ ਵਫ਼ਦ ਪਾਕਿਸਤਾਨ ਤੋਂ ਰਵਾਨਾ

ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ ਚੀਨ ਇਰਾਨ ਨੂੰ ਸਮਰਥਨ ਦੇਣ ਉੱਤੇ ਕਰ ਰਿਹਾ ਵਿਚਾਰ

ਅਮਰੀਕਾ ਅਤੇ ਈਰਾਨ ਇਕੱਠੇ ਕੰਮ ਕਰਨਗੇ, ਟਰੰਪ ਨੇ ਜੰਗਬੰਦੀ ਤੋਂ ਬਾਅਦ ਸਹਿਯੋਗ ਦਾ ਸੰਕੇਤ ਦਿੱਤਾ

ਜੰਗਬੰਦੀ ਤੋਂ ਬਾਅਦ ਟਰੰਪ ਦਾ ਨਵਾਂ ਬਿਆਨ, ਈਰਾਨ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੇਸ਼ਾਂ ਵਿਰੁੱਧ ਸਖ਼ਤ ਕਾਰਵਾਈ

ਟਰੰਪ ਨੇ ਫਿਰ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ, "ਮੰਗਲਵਾਰ ਨੂੰ ਹੋਰਮੁਜ਼ ਖੋਲ੍ਹੋ ਜਾਂ ਤਬਾਹੀ ਦਾ ਸਾਹਮਣਾ ਕਰੋ

ਟਰੰਪ ਦੀ ਹੋਰਮੁਜ਼ ਬਾਰੇ ਧਮਕੀ, ਕਿਹਾ, "ਜੇ ਤੁਸੀਂ ਪਾਲਣਾ ਨਹੀਂ ਕੀਤੀ, ਤਾਂ 48 ਘੰਟਿਆਂ ਵਿੱਚ ਤਬਾਹੀ ਹੋਵੇਗੀ