BREAKING NEWS
ਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾਸਿੱਪੂ ਵੱਲੋਂ 85.4 ਕਰੋੜ ਰੁਪਏ ਦੀ ਸਪਲਾਈ 'ਤੇ 15.56 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਸੰਸਾਰ

ਸਰੀ ਦੇ ਮੇਅਰ ਲਈ ਕੰਸਰਵੇਟਿਵ ਉਮੀਦਵਾਰ ਹੋਨਵੀਰ ਸਿੰਘ ਰੰਧਾਵਾ ਨੇ ਪਾਣੀ ਦੇ ਬਿੱਲ 50% ਘਟਾਉਣ ਦਾ ਵਾਅਦਾ ਕੀਤਾ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | May 08, 2026 11:17 PM

ਸਰੀ- ਸਰੀ ਦੇ ਮੇਅਰ ਦੀ ਚੋਣ ਲਈ ਮੈਦਾਨ ਵਿੱਚ ਨਿੱਤਰੇ ਕੰਸਰਵੇਟਿਵ ਉਮੀਦਵਾਰ ਹੋਨਵੀਰ ਸਿੰਘ ਰੰਧਾਵਾ ਨੇ ਅੱਜ ਸ਼ਹਿਰ ਵਾਸਿਆਂ ਦੀ ਆਰਥਿਕ ਸਥਿਤੀ ਨੂੰ ਮੁੱਖ ਰੱਖਦਿਆਂ ਇੱਕ ਵੱਡਾ ਧਮਾਕਾ ਕੀਤਾ ਹੈ। ਉਹਨਾਂ ਐਲਾਨ ਕੀਤਾ ਕਿ ਜੇਕਰ ਸਰੀ ਸਿਟੀ ਹਾਲ ਵਿੱਚ ਕਨਜ਼ਰਵੇਟਿਵ ਮੇਅਰ ਅਤੇ ਕੌਂਸਲ ਚੁਣੀ ਜਾਂਦੀ ਹੈ, ਤਾਂ ਸ਼ਹਿਰ ਦੇ ਹਰ ਯੋਗ ਘਰ ਦਾ ਪਾਣੀ ਦਾ ਬਿੱਲ 50 ਪ੍ਰਤੀਸ਼ਤ ਤੱਕ ਘਟਾ ਦਿੱਤਾ ਜਾਵੇਗਾ। ਸ. ਰੰਧਾਵਾ ਮੁਤਾਬਕ ਇਸ ਕਦਮ ਨਾਲ ਹਰ ਪਰਿਵਾਰ ਨੂੰ ਸਾਲਾਨਾ ਲਗਭਗ 1, 427 ਡਾਲਰ ਦੀ ਵੱਡੀ ਬਚਤ ਹੋਵੇਗੀ, ਜੋ ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਇੱਕ ਵੱਡੀ ਰਾਹਤ ਸਾਬਿਤ ਹੋਵੇਗੀ।

ਹੋਨਵੀਰ ਰੰਧਾਵਾ ਨੇ ਮੌਜੂਦਾ 'ਫਲੈਟ-ਰੇਟ' ਸਿਸਟਮ ਨੂੰ ਜਨਤਾ ਨਾਲ ਬੇਇਨਸਾਫ਼ੀ ਦੱਸਦਿਆਂ ਕਿਹਾ ਕਿ ਇਹ ਪ੍ਰਣਾਲੀ ਉਹਨਾਂ ਲੋਕਾਂ ਨੂੰ ਸਜ਼ਾ ਦਿੰਦੀ ਹੈ ਜੋ ਪਾਣੀ ਦੀ ਘੱਟ ਵਰਤੋਂ ਕਰਦੇ ਹਨ ਪਰ ਮੀਟਰ ਲਗਾਉਣ ਦਾ ਮਹਿੰਗਾ ਖਰਚਾ ਨਹੀਂ ਝੱਲ ਸਕਦੇ। ਇਸ ਨੂੰ ਠੀਕ ਕਰਨ ਲਈ ਉਹਨਾਂ ਨੇ ਪੂਰੇ ਸ਼ਹਿਰ ਵਿੱਚ 'ਮੁਫ਼ਤ ਵਾਟਰ ਮੀਟਰ' ਲਗਾਉਣ ਦਾ ਵਾਅਦਾ ਕੀਤਾ ਹੈ, ਤਾਂ ਜੋ ਹਰ ਘਰ ਨੂੰ ਸਿਰਫ਼ ਉਹਨਾਂ ਦੀ ਅਸਲੀ ਵਰਤੋਂ ਮੁਤਾਬਕ ਹੀ ਬਿੱਲ ਆਵੇ। ਉਹਨਾਂ ਸਪਸ਼ਟ ਕੀਤਾ ਕਿ ਮੌਜੂਦਾ ਸਰਕਾਰ ਵੱਲੋਂ ਦਿੱਤੀ ਜਾਂਦੀ 400 ਡਾਲਰ ਦੀ ਰੀਬੇਟ ਨਾਕਾਫ਼ੀ ਹੈ, ਇਸ ਲਈ ਉਹਨਾਂ ਦੀ ਸਰਕਾਰ ਮੀਟਰ ਲਗਾਉਣ ਦੀ ਪਹਿਲਾਂ ਲੱਗਣ ਵਾਲੀ ਹਜ਼ਾਰਾਂ ਡਾਲਰ ਦੀ ਲਾਗਤ ਤੋਂ ਲੋਕਾਂ ਨੂੰ ਪੂਰੀ ਤਰ੍ਹਾਂ ਮੁਕਤ ਕਰੇਗੀ।

ਸ. ਰੰਧਾਵਾ ਨੇ ਮੈਟਰੋ ਵੈਨਕੂਵਰ ਦੀ ਮੈਨੇਜਮੈਂਟ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਹਨਾਂ ਕਿਹਾ ਕਿ ਨੌਰਥ ਸ਼ੋਰ ਵੇਸਟ ਵਾਟਰ ਟਰੀਟਮੈਂਟ ਪਨਾਂਟ ਵਰਗੇ ਪ੍ਰੋਜੈਕਟਾਂ ਦੀ ਗਲਤ ਮੈਨੇਜਮੈਂਟ ਕਾਰਨ ਬਜਟ 700 ਮਿਲੀਅਨ ਡਾਲਰ ਤੋਂ ਵਧ ਕੇ 4 ਬਿਲੀਅਨ ਡਾਲਰ ਤੱਕ ਪਹੁੰਚ ਗਿਆ ਹੈ, ਜਿਸ ਦਾ ਬੋਝ ਸਰੀ ਦੇ ਆਮ ਲੋਕਾਂ 'ਤੇ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਜਿਹੀਆਂ ਨਾਕਾਮੀਆਂ ਦੀ ਸੁਤੰਤਰ ਜਾਂਚ (ਆਡਿਟ) ਕਰਵਾਈ ਜਾਵੇ ਅਤੇ ਸਰੀ ਲਈ ਇੱਕ ਮਜ਼ਬੂਤ ਆਵਾਜ਼ ਬੁਲੰਦ ਕੀਤੀ ਜਾਵੇ। ਰੰਧਾਵਾ ਨੇ ਭਰੋਸਾ ਦਿੱਤਾ ਕਿ ਉਹਨਾਂ ਦੀ ਲੀਡਰਸ਼ਿਪ ਦਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ ਸਗੋਂ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆ ਕੇ ਲੋਕਾਂ ਨੂੰ ਆਰਥਿਕ ਨਿਆਂ ਦਿਵਾਉਣਾ ਹੈ।

Have something to say? Post your comment

 
 
 
 

ਸੰਸਾਰ

ਪੰਜਾਬ ਦੇ ਆਰਮੀ ਸਕੂਲਾਂ ਵਿਚ ਪੰਜਾਬੀ ਦੀ ਥਾਂ ਸੰਸਕ੍ਰਿਤ ਲਾਜ਼ਮੀ ਕਰਨ ਦੇ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ

ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮਾਸਿਕ ਮੀਟਿੰਗ: ਸਾਹਿਤਕ ਰਚਨਾਵਾਂ ਅਤੇ ਇਤਿਹਾਸਕ ਚਰਚਾ ਨਾਲ ਭਰਪੂਰ ਰਹੀ

ਤਰਕਸ਼ੀਲ ਕਲਚਰ ਸੁਸਾਇਟੀ ਸਰੀ ਯੂਨਿਟ ਦੀ ਚੋਣ: ਜਸਵਿੰਦਰ ਸਿੰਘ ਹੇਅਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

ਕੈਨੇਡਾ: ਸਰੀ ਵਿਚ ਵਿਸਾਖੀ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ- ਲੱਖਾਂ ਦੀ ਗਿਣਤੀ ਵਿਚ ਉਮੜਿਆ ਸ਼ਰਧਾ ਦਾ ਸੈਲਾਬ

ਅਮਰੀਕਾ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਈਰਾਨੀ ਵਫ਼ਦ ਪਾਕਿਸਤਾਨ ਤੋਂ ਰਵਾਨਾ

ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ ਚੀਨ ਇਰਾਨ ਨੂੰ ਸਮਰਥਨ ਦੇਣ ਉੱਤੇ ਕਰ ਰਿਹਾ ਵਿਚਾਰ

ਅਮਰੀਕਾ ਅਤੇ ਈਰਾਨ ਇਕੱਠੇ ਕੰਮ ਕਰਨਗੇ, ਟਰੰਪ ਨੇ ਜੰਗਬੰਦੀ ਤੋਂ ਬਾਅਦ ਸਹਿਯੋਗ ਦਾ ਸੰਕੇਤ ਦਿੱਤਾ

ਜੰਗਬੰਦੀ ਤੋਂ ਬਾਅਦ ਟਰੰਪ ਦਾ ਨਵਾਂ ਬਿਆਨ, ਈਰਾਨ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੇਸ਼ਾਂ ਵਿਰੁੱਧ ਸਖ਼ਤ ਕਾਰਵਾਈ

ਟਰੰਪ ਨੇ ਫਿਰ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ, "ਮੰਗਲਵਾਰ ਨੂੰ ਹੋਰਮੁਜ਼ ਖੋਲ੍ਹੋ ਜਾਂ ਤਬਾਹੀ ਦਾ ਸਾਹਮਣਾ ਕਰੋ

ਟਰੰਪ ਦੀ ਹੋਰਮੁਜ਼ ਬਾਰੇ ਧਮਕੀ, ਕਿਹਾ, "ਜੇ ਤੁਸੀਂ ਪਾਲਣਾ ਨਹੀਂ ਕੀਤੀ, ਤਾਂ 48 ਘੰਟਿਆਂ ਵਿੱਚ ਤਬਾਹੀ ਹੋਵੇਗੀ