BREAKING NEWS
ਪੰਜਾਬ ਵਿੱਚ ਨਸ਼ੇ 'ਤੇ ਸੁਪਰੀਮ ਕੋਰਟ ਵੱਲੋਂ ਪੁਲਿਸ ਅਤੇ ਸਰਕਾਰ ਨੂੰ ਫਟਕਾਰਨਾ, ਸ਼ਲਾਘਾਯੋਗ ਕਦਮ - ਵਡਾਲਾ/ ਛੋਟੇਪੁਰਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ, 1 ਲਿਟਰ ਸਰੋਂ ਦਾ ਤੇਲ ਮਿਲੇਗਾ-ਭਗਵੰਤ ਸਿੰਘ ਮਾਨਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾ

ਧਰਮ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 09, 2026 07:30 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਅੱਜ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ’ਚ 20 ਫ਼ਰਵਰੀ 2027 ਨੂੰ ਆ ਰਹੇ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਕੀਤੇ ਜਾਣ ਵਾਲੇ ਧਾਰਮਿਕ ਸਮਾਗਮ, ਸੈਮੀਨਾਰ, ਕੀਰਤਨ ਦਰਬਾਰ ਅਤੇ ਉਨ੍ਹਾਂ ਦੇ ਜਨਮ ਅਸਥਾਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ 6 ਸੈਮੀਨਾਰ ਕਰਵਾਉਣ ਅਤੇ ਵੱਖ-ਵੱਖ ਅਸਥਾਨਾਂ ’ਤੇ 8 ਕੀਰਤਨ ਦਰਬਾਰ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਗੋਵਰਧਨਪੁਰ (ਵਾਰਾਨਸੀ) ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਪੰਜਾਬ ਪੁੱਜੇਗਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ, ਇਤਿਹਾਸ ਬਾਰੇ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨ ਦੇ ਨਾਲ-ਨਾਲ ਮਹਾਂਪੁਰਸ਼ਾਂ ਅਤੇ ਭਾਈਚਾਰੇ ਦੇ ਲੋਕਾਂ ਨਾਲ ਤਾਲਮੇਲ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਅਧਾਰਿਤ ਸਬ-ਕਮੇਟੀਆਂ ਵੀ ਬਣਾ ਦਿੱਤੀਆਂ ਗਈਆਂ ਹਨ। ਇਨ੍ਹਾਂ ਕਮੇਟੀਆਂ ਦੇ ਨੁਮਾਇੰਦੇ ਵੱਖ-ਵੱਖ ਮਹਾਂਪੁਰਖਾਂ ਨਾਲ ਰਾਬਤਾ ਕਰਨਗੇ, ਜਿਸ ਮਗਰੋਂ 25 ਮਈ ਨੂੰ ਇਨ੍ਹਾਂ ਨਾਲ ਮੀਟਿੰਗ ਕਰਕੇ ਸਮਾਗਮਾਂ ਦੀ ਸਫਲਤਾ ਸਬੰਧੀ ਰਾਏ ਲਈ ਜਾਵੇਗੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰੇ ਜਾਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਅਜਿਹੀਆਂ ਘਟਨਾਵਾਂ ਦੀ ਮੁਆਫ਼ੀ ਮੰਗਦਿਆਂ ਭਵਿੱਖ ਵਿਚ ਅਜਿਹਾ ਨਾ ਹੋਣ ਸਬੰਧੀ ਪੱਤਰ ਭੇਜਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੈ, ਅੱਗੇ ਤੋਂ ਕਿਸੇ ਵੀ ਸਿੱਖ ਵਿਦਿਆਰਥੀਆਂ ਨਾਲ ਅਜਿਹਾ ਨਾ ਹੋਵੇ ਇਸ ਲਈ ਸਬੰਧਤ ਏਜੰਸੀ ਨੂੰ ਪਬਲਿਕ ਨੋਟਿਸ ਰਾਹੀਂ ਸਪੱਸ਼ਟ ਕਰਨ ਲਈ ਆਖਿਆ ਗਿਆ ਹੈ।
ਬੇਅਦਬੀਆਂ ਸਬੰਧੀ ਬਣਾਏ ਗਏ ਕਾਨੂੰਨ ਬਾਰੇ ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਹਮੇਸ਼ਾ ਹੱਕ ਵਿਚ ਰਹੀ ਹੈ, ਪ੍ਰੰਤੂ ਪਾਸ ਕੀਤੇ ਗਏ ਕਾਨੂੰਨ ਵਿਚ ਜੋੜੀਆਂ ਗਈਆਂ ਕੁਝ ਮੱਦਾਂ ਨੂੰ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਸੰਗਤਾਂ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਧਰਮ ਨਿਰਮਲਤਾ ਸਿਖਾਉਂਦਾ ਹੈ ਅਤੇ ਸਰਕਾਰ ਨੂੰ ਵਕਾਰ ਦਾ ਸਵਾਲ ਬਨਾਉਣ ਦੀ ਥਾਂ ਸੰਗਤਾਂ ਵੱਲੋਂ ਜਤਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਜੋ ਵੀ ਆਦੇਸ਼ ਦੇਣਗੇ ਸ਼੍ਰੋਮਣੀ ਕਮੇਟੀ ਉਸ ’ਤੇ ਪੂਰੀ ਤਰ੍ਹਾਂ ਪਾਬੰਦ ਰਹੇਗੀ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਕੇਵਲ ਸਿੰਘ ਬਾਦਲ, ਬਾਬਾ ਬੂਟਾ ਸਿੰਘ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਪਾਲ ਸਿੰਘ ਜੱਲ੍ਹਾ, ਸ. ਅਵਤਾਰ ਸਿੰਘ ਰਿਆ, ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਗੁਰਮੀਤ ਸਿੰਘ ਮੁਕਤਸਰੀ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ ਸਮੇਤ ਹੋਰ ਹਾਜ਼ਰ ਸਨ।

Have something to say? Post your comment

 
 
 
 

ਧਰਮ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ