BREAKING NEWS
ਪੰਜਾਬ ਵਿੱਚ ਨਸ਼ੇ 'ਤੇ ਸੁਪਰੀਮ ਕੋਰਟ ਵੱਲੋਂ ਪੁਲਿਸ ਅਤੇ ਸਰਕਾਰ ਨੂੰ ਫਟਕਾਰਨਾ, ਸ਼ਲਾਘਾਯੋਗ ਕਦਮ - ਵਡਾਲਾ/ ਛੋਟੇਪੁਰਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ, 1 ਲਿਟਰ ਸਰੋਂ ਦਾ ਤੇਲ ਮਿਲੇਗਾ-ਭਗਵੰਤ ਸਿੰਘ ਮਾਨਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾ

ਪੰਜਾਬ

ਅਕਾਲੀ ਦਲ ਨੇ ਆਪ ਸਰਕਾਰ ਦੀ ਸਰਪ੍ਰਸਤੀ ਹੇਠ ਪੰਜਾਬ ਵਿਚ ਚਲ ਰਹੇ ਪ੍ਰਾਪਰਟੀ ਡੀਲਰ ਨੈਟਵਰਕ ਦੀ ਸਮਾਂ ਬੱਧ ਜਾਂਚ ਮੰਗੀ

ਕੌਮੀ ਮਾਰਗ ਬਿਊਰੋ | May 09, 2026 07:50 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਪ੍ਰਸਤੀ ਹੇਠ ਚਲ ਰਹੇ ਸਾਰੇ ਜ਼ਮੀਨ, ਬਿਜਲੀ, ਹਾਊਸਿੰਗ ਤੇ ਪ੍ਰਾਪਰਟੀ ਡੀਲਰ ਮਾਫੀਆ ਦੀ ਸਮਾਂ ਹੱਦ ਜਾਂਚ ਕਰਵਾਈ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈ ਡੀ ਵੱਲੋਂ ਗ੍ਰਿਫਤਾਰ ਕੀਤੇ ਜਾਣ ਨੇ ਸੂਬੇ ਵਿਚ ਚਲ ਰਹੇ ਵਿੱਤੀ ਬੇਨਿਯਮੀਆਂ ਦੇ ਘੁਟਾਲੇ ਦਾ ਭਾਂਡਾ ਭੰਨਿਆ ਹੈ। ਉਹਨਾਂ ਕਿਹਾ ਕਿ ਜੀ ਐਸ ਟੀ ਘੁਟਾਲੇ, ਗੈਰ ਕਾਨੂੰਨੀ ਦੁਬਈ ਪੈਸੇ ਦਾ ਲੈਣ ਦੇਣ, ਜ਼ਮੀਨਾਂ ਦੇ ਘੁਟਾਲੇ, ਸਭ ਦੀ ਬਾਰੀਕੀ ਤੇ ਸਖ਼ਤੀ ਨਾਲ ਜਾਂਚ ਹੋਣੀ ਚਾਹੀਦੀ ਹੈ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਸੰਜੀਵ ਅਰੋੜਾ ਦੇ ਖਿਲਾਫ ਕਾਫੀ ਗੰਭੀਰ ਦੋਸ਼ ਲੱਗੇ ਹਨ ਤੇ ਕਿਹਾ ਕਿ ਕਿਸਾਨਾਂ ਨੂੰ ਇਸ ਗੱਲ ਦਾ ਜਵਾਬ ਮਿਲਣਾ ਚਾਹੀਦਾ ਹੈ ਕਿ ਸਸਤੇ ਭਾਅ ’ਤੇ ਖਰੀਦੀਆਂ ਉਹਨਾਂ ਦੀਆਂ ਜ਼ਮੀਨਾਂ ਨੂੰ ਇਕ ਸ਼ਕਤੀਸ਼ਾਲੀ ਗਠਜੋੜ ਦੀ ਬਦੌਲਤ ਮਹਿੰਗੇ ਭਾਅ ਵੇਖਿਆ ਗਿਆ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ੍ਰੀ ਅਰੋੜਾ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵਾਸਤੇ ਫੰਡ ਇਕੱਠੇ ਕਰਨ ਦਾ ਕੰਮ ਕਰ ਰਹੇ ਸਨ। ਉਹਨਾਂਕਿਹਾ ਕਿ ਸੂਬੇ ਤੋਂ ਲੁੱਟੇ ਗਏ ਪੈਸੇ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਹਰ ਪੈਸਾ ਵਸੂਲਿਆ ਜਾਣਾ ਚਾਹੀਦਾ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰੀਆਂ, ਵਿਚੋਲਿਆਂ ਤੇ ਸਿਆਸੀ ਸਰਪ੍ਰਸਤੀ ਹਾਸਲ ਵਿਅਕਤੀਆਂ ਦਾ ਗੜ੍ਹ ਨਹੀਂ ਬਨਣ ਦਿੱਤਾ ਜਾ ਸਕਦਾ।

ਉਹਨਾਂ ਕਿਹਾ ਕਿ ਜੇਕਰ ਸੂਬਾ ਵਿਜੀਲੈਂਸ ਵਿਰੋਧੀ ਧਿਰਾਂ ਦੇ ਆਗੂਆਂ ਦੇ ਖਿਲਾਫ ਕਾਰਵਾਈ ਕਰ ਸਕਦੀ ਹੈ ਤਾਂ ਫਿਰ ਇਹੀ ਕਾਨੂੰਨ ਸੱਤਾਧਾਰੀ ਪਾਰਟੀਆਂ ਤੇ ਉਹਨਾਂ ਦੇ ਸਹਿਯੋਗੀਆਂ ’ਤੇ ਵੀ ਲਾਗੂ ਹੋਣਾ ਚਾਹੀਦਾ ਹੈ।

ਸਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਤੇ ਉਹਨਾਂ ਦੇ ਨਾਲ ਨਿਤਿਨ ਗੋਹਲ ਤੇ ਪ੍ਰਿਤਪਾਲ ਸਿੰਘ ਢੀਂਡਸਾ ਦੇ ਖਿਲਾਫ ਲੁੱਕ ਆਊਟ ਸਰਕੁਲਰ (ਐਲ ਓ ਸੀ) ਜਾਰੀ ਹੋਣਾ ਚਾਹੀਦਾ ਹੈ ਕਿਉਂਕਿ ਦੋ ਦਿਨ ਪਹਿਲਾਂ ਮੁਹਾਲੀ ਵਿਚ ਹੋਈ ਛਾਪੇਮਾਰੀ ਦੌਰਾਨ ਇਹਨਾਂ ਤੋਂ ਵੱਡੀ ਮਾਤਰਾ ਵਿਚ ਪੈਸਾ ਬਰਾਮਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਨਿਤਿਨ ਤੇ ਪ੍ਰਿਤਪਾਲ ਵਿਚੋਲਿਆਂ ਵਜੋਂ ਕੰਮ ਕਰ ਰਹੇ ਸਨ ਤੇ ਵਿਆਪਕ ਭ੍ਰਿਸ਼ਟਾਚਾਰ ਲਈ ਜ਼ਿੰਮੇਵਾਰ ਹਨ।ਉਹਨਾਂ ਕਿਹਾ ਕਿ ਰਾਜਬੀਰ ਘੁੰਮਣ ਤਾਂ ਪਹਿਲਾਂ ਹੀ ਜਨਤਕ ਤੌਰ ’ਤੇ ਗਾਇਬ ਹੈ ਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਉਹ ਅਤੇ ਨਿਤਿਨ ਤੇ ਪ੍ਰਿਤਪਾਲ ਦੇਸ਼ ਛੱਡ ਕੇ ਨਾ ਭੱਜਣ।

ਸਰਦਾਰ ਮਜੀਠੀਆ ਨੇ ਮੁੱਖ ਮੰਤਰੀ ਦੇ ਇਸ ਬਿਆਨ ਦੀ ਵੀ ਨਿਖੇਧੀ ਕੀਤੀ ਕਿ ਉਹ ਨਿਤਿਨ ਤੇ ਪ੍ਰਿਤਪਾਲ ਨੂੰ ਨਹੀਂ ਜਾਣਦੇ ਅਤੇ ਕਿਹਾ ਕਿ ਦੋਵੇਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਲਜ਼ਾਰਇੰਦਰ ਸਿੰਘ ਚਹਿਲ ਦੇ ਨਾਲ ਬੰਗਲੌਰ ਤੋਂ ਚੰਡੀਗੜ੍ਹ ਤੱਕ ਚਾਰਟਡ ਜਹਾਜ਼ ਵਿਚ ਆਏ ਸਨ।

 

Have something to say? Post your comment

 
 
 
 

ਪੰਜਾਬ

ਨਾ ਤਾਂ ਪੰਜਾਬ ਅਤੇ ਨਾ ਹੀ 'ਆਪ' ਝੁਕਣਗੇ," ਆਮ ਆਦਮੀ ਪਾਰਟੀ ਦੇ ਨੇਤਾ ਨੇ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਤੋਂ ਬਾਅਦ ਕੇਂਦਰ 'ਤੇ ਹਮਲਾ ਬੋਲਿਆ

 ਸੀਬੀਆਈ, ਈਡੀ, ਆਮਦਨ ਕਰ ਵਿਭਾਗ ਅਤੇ ਚੋਣ ਕਮਿਸ਼ਨ ਦੀ ਲਗਾਤਾਰ ਦੁਰਵਰਤੋਂ ਕਰ ਰਹੀ ਹੈ ਭਾਜਪਾ : ਭਗਵੰਤ ਮਾਨ

ਈਡੀ ਨੇ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਅਧੀਨ ਜੂਨ 1984 ਵਿਚ ਹੋਈਆਂ ਬੇਅਦਬੀਆਂ ਦੀ ਐਫਆਈਆਰ ਦਰਜ ਕੀਤੀ ਜਾਵੇ-ਭਾਜਪਾ ਆਗੂ ਡਾ: ਰਾਜੂ

ਪੰਜਾਬ ਵਿੱਚ ਨਸ਼ੇ 'ਤੇ ਸੁਪਰੀਮ ਕੋਰਟ ਵੱਲੋਂ ਪੁਲਿਸ ਅਤੇ ਸਰਕਾਰ ਨੂੰ ਫਟਕਾਰਨਾ, ਸ਼ਲਾਘਾਯੋਗ ਕਦਮ - ਵਡਾਲਾ/ ਛੋਟੇਪੁਰ

110 ਕਰੋੜ ਦਾ ਅਧੁਨਿਕ ਟਰੀਟਮੈਂਟ ਪਲਾਂਟ ਬਣਿਆ ਸਿਰਫ਼ ਦਿਖਾਵਾ?- ਕੁਲਜੀਤ ਸਿੰਘ ਬੇਦੀ

ਪੰਜਾਬ ਦੇ ਹਰ ਮਸਲੇ ਦਾ ਹੱਲ ਸਿਰਫ਼ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਕਰਨਗੇ- ਰਵਨੀਤ ਸਿੰਘ ਬਿੱਟੂ

ਕੱਟਰ ਇਮਾਨਦਾਰ ਮਾਨ ਸਰਕਾਰ ਭ੍ਰਿਸ਼ਟਾਚਾਰ ਦੀ ਕਰ ਰਹੀ ਹੈ ਪੁਸਤਪਨਾਹੀ -ਸੁਨੀਲ ਜਾਖੜ

ਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂ

ਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ, 1 ਲਿਟਰ ਸਰੋਂ ਦਾ ਤੇਲ ਮਿਲੇਗਾ-ਭਗਵੰਤ ਸਿੰਘ ਮਾਨ