BREAKING NEWS
ਪੰਜਾਬ ਵਿੱਚ ਨਸ਼ੇ 'ਤੇ ਸੁਪਰੀਮ ਕੋਰਟ ਵੱਲੋਂ ਪੁਲਿਸ ਅਤੇ ਸਰਕਾਰ ਨੂੰ ਫਟਕਾਰਨਾ, ਸ਼ਲਾਘਾਯੋਗ ਕਦਮ - ਵਡਾਲਾ/ ਛੋਟੇਪੁਰਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ, 1 ਲਿਟਰ ਸਰੋਂ ਦਾ ਤੇਲ ਮਿਲੇਗਾ-ਭਗਵੰਤ ਸਿੰਘ ਮਾਨਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾ

ਪੰਜਾਬ

ਪੰਜਾਬ ਵਿੱਚ ਨਸ਼ੇ 'ਤੇ ਸੁਪਰੀਮ ਕੋਰਟ ਵੱਲੋਂ ਪੁਲਿਸ ਅਤੇ ਸਰਕਾਰ ਨੂੰ ਫਟਕਾਰਨਾ, ਸ਼ਲਾਘਾਯੋਗ ਕਦਮ - ਵਡਾਲਾ/ ਛੋਟੇਪੁਰ

ਕੌਮੀ ਮਾਰਗ ਬਿਊਰੋ | May 09, 2026 07:57 PM

ਚੰਡੀਗੜ੍ਹ-ਦੇਸ਼ ਦੀ ਸਰਵਉੱਚ ਅਦਾਲਤ ਨੇ ਕੱਲ੍ਹ ਸ਼ੁਕਰਵਾਰ ਨੂੰ ਪੰਜਾਬ ਵਿੱਚ ਨਸ਼ੇ ਦੇ ਵਧਦੇ ਖਤਰੇ ਬਾਰੇ ਟਿੱਪਣੀ ਕਰਦਿਆਂ, ਇਸ ਨਾਲ ਹੋਣ ਵਾਲੇ ਜਾਨੀ ਨੁਕਸਾਨ ਨੂੰ ਬਹੁਤ ਹੀ ਚਿੰਤਾਜਨਕ ਦੱਸਿਆ ਹੈ। ਕੀ ਇਸ ਟਿੱਪਣੀ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲੈ ਕੇ ਕੋਈ ਹੱਲ ਕੱਢਣ ਵੱਲ ਤੁਰੇਗੀ? ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਕੀਤਾ। ਉਹਨਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ 'ਯੁੱਧ ਨਸ਼ਿਆਂ ਵਿਰੁੱਧ' ਲੜ ਰਹੀ ਹੈ ਤਾਂ ਇਸਦੇ ਸਾਰਥਿਕ ਨਤੀਜੇ ਸਾਹਮਣੇ ਕਿਉਂ ਨਹੀਂ ਆ ਰਹੇ? ਕੱਲ੍ਹ ਹੀ ਐਨ.ਸੀ.ਆਰ.ਬੀ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪੰਜਾਬ ਵਿੱਚ 2024 ਵਿੱਚ ਨਸ਼ਾ ਤਸਕਰੀ ਦੇ ਦੇਸ਼ ਭਰ ਚੋਂ ਸਭ ਤੋਂ ਵੱਧ 8973 ਮਾਮਲੇ ਦਰਜ ਕੀਤੇ ਗਏ। ਪਰ ਇਸਦੇ ਬਾਵਜੂਦ ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਵੀ ਪੰਜਾਬ ਦੂਜੇ ਨੰਬਰ 'ਤੇ ਹੈ। ਏਸੇ ਕਰਕੇ ਸੁਪਰੀਮ ਕੋਰਟ ਨੇ ਪੁਲਸ ਨੂੰ ਝਾੜ ਪਾਉਂਦਿਆਂ ਕਿਹਾ ਹੈ ਕਿ ਵੱਡੇ ਮਗਰਮੱਛਾਂ ਨੂੰ ਨਹੀਂ ਫੜਿਆ ਜਾ ਰਿਹਾ। ਦੋਹਾਂ ਆਗੂਆਂ ਨੇ ਬਿਆਨ ਵਿੱਚ ਅੱਗੇ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਸੁਪਰੀਮ ਕੋਰਟ ਨੂੰ ਤਾਂ ਪਤਾ ਹੈ ਕਿ ਵੱਡੇ ਮਗਰਮੱਛ ਨਹੀਂ ਫੜੇ ਜਾ ਰਹੇ ਅਤੇ ਨਸ਼ੇ ਦਾ ਕੇਂਦਰ ਲੁਧਿਆਣਾ ਹੈ। ਪਰ ਹਰ ਕਿਸੇ ਦੀ ਖਬਰ ਰੱਖਣ ਵਾਲੀ ਸਭ ਤੋਂ ਸਮਾਰਟ ਪੰਜਾਬ ਪੁਲਸ ਨੂੰ ਦੇਸ਼ ਭਰ ਚੋਂ ਵੱਧ ਕੇਸ ਦਰਜ ਕਰਨ ਤੋਂ ਬਾਦ ਵੀ ਕੋਈ ਜਾਣਕਾਰੀ ਨਹੀ ਕਿ ਉਸਦੇ ਇਲਾਕੇ ਵਿੱਚ ਕਿਹੜਾ ਵੱਡਾ ਨਸ਼ਾ ਤਸਕਰ ਹੈ ਜੋ ਖੁੱਲ੍ਹੇਆਮ ਨਸ਼ਾ ਵੇਚ ਕੇ ਲੋਕਾਂ ਦੇ ਪੁਤ ਮਾਰ ਰਿਹਾ ਹੈ। ਮਾਣਯੋਗ ਜੱਜ ਸਾਹਿਬਾਨ ਨੇ ਪੰਜ ਪੁਤ ਗਵਾ ਚੁੱਕੀ ਮਾਂ ਦਾ ਜਿਕਰ ਵੀ ਕੀਤਾ ਹੈ। ਜੇ ਦਿੱਲੀ ਵਿੱਚ ਬੈਠੇ ਰੁਝੇਵਿਆਂ ਭਰੀ ਜਿੰਦਗੀ ਵਾਲੇ ਜੱਜ ਸਾਹਿਬਾਨ ਨੂੰ ਅਜਿਹੇ ਕੇਸਾਂ ਬਾਰੇ ਜਾਣਕਾਰੀ ਹੈ ਅਤੇ ਉਹ ਗੂੜੀ ਸੰਵੇਦਨਾ ਵੀ ਰੱਖਦੇ ਹਨ, ਤਾਂ ਪੰਜਾਬ ਪੁਲਿਸ ਤੇ ਅਜਿਹੀਆਂ ਦਰਦਨਾਕ ਘਟਨਾਵਾਂ ਦਾ ਅਸਰ ਕਿਉਂ ਨਹੀਂ ਹੁੰਦਾ? ਨਸ਼ਿਆਂ ਵਿਰੁੱਧ ਯੁੱਧ ਲੜਨ ਵਾਲੀ ਸਰਕਾਰ ਨੂੰ ਉਹਨਾਂ ਅਦਾਲਤੀ ਟਿਪਣੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ ਜਿਸ ਵਿੱਚ ਸਰਕਾਰ ਨੂੰ 'ਤਰੀਕੇ ਬਦਲਣ' ਅਤੇ 'ਪੁਲਸ ਨੂੰ ਸੰਵੇਦਨਸ਼ੀਲ ਬਣਾਉਣ' ਬਾਰੇ ਕਿਹਾ ਗਿਆ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਵਾਕਈ ਇਹ ਹੁਣ ਸਿਰਫ ਕਾਨੂੰਨ ਵਿਵਸਥਾ ਦਾ ਮਾਮਲਾ ਨਹੀਂ ਰਿਹਾ, ਸਗੋਂ ਪੂਰੇ ਸਮਾਜ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਜਿੱਥੇ ਇਕ ਪੂਰੀ ਪੀੜ੍ਹੀ ਬਰਬਾਦੀ ਦੇ ਕਗਾਰ ਵੱਲ ਵੱਧ ਰਹੀ ਹੈ। 

Have something to say? Post your comment

 
 
 
 

ਪੰਜਾਬ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨਾਲ ਪੰਜਾਬ ਵਿੱਚ ਮੁੜ ਕੋਈ ਬੇਅਦਬੀ ਕਰਨ ਦੀ ਜੁਅੱਰਤ ਨਹੀਂ ਕਰੇਗਾ-ਮੁੱਖ ਮੰਤਰੀ

ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ

 ਸੀਬੀਆਈ, ਈਡੀ, ਆਮਦਨ ਕਰ ਵਿਭਾਗ ਅਤੇ ਚੋਣ ਕਮਿਸ਼ਨ ਦੀ ਲਗਾਤਾਰ ਦੁਰਵਰਤੋਂ ਕਰ ਰਹੀ ਹੈ ਭਾਜਪਾ : ਭਗਵੰਤ ਮਾਨ

ਈਡੀ ਨੇ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਅਧੀਨ ਜੂਨ 1984 ਵਿਚ ਹੋਈਆਂ ਬੇਅਦਬੀਆਂ ਦੀ ਐਫਆਈਆਰ ਦਰਜ ਕੀਤੀ ਜਾਵੇ-ਭਾਜਪਾ ਆਗੂ ਡਾ: ਰਾਜੂ

110 ਕਰੋੜ ਦਾ ਅਧੁਨਿਕ ਟਰੀਟਮੈਂਟ ਪਲਾਂਟ ਬਣਿਆ ਸਿਰਫ਼ ਦਿਖਾਵਾ?- ਕੁਲਜੀਤ ਸਿੰਘ ਬੇਦੀ

ਅਕਾਲੀ ਦਲ ਨੇ ਆਪ ਸਰਕਾਰ ਦੀ ਸਰਪ੍ਰਸਤੀ ਹੇਠ ਪੰਜਾਬ ਵਿਚ ਚਲ ਰਹੇ ਪ੍ਰਾਪਰਟੀ ਡੀਲਰ ਨੈਟਵਰਕ ਦੀ ਸਮਾਂ ਬੱਧ ਜਾਂਚ ਮੰਗੀ

ਪੰਜਾਬ ਦੇ ਹਰ ਮਸਲੇ ਦਾ ਹੱਲ ਸਿਰਫ਼ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਕਰਨਗੇ- ਰਵਨੀਤ ਸਿੰਘ ਬਿੱਟੂ

ਕੱਟਰ ਇਮਾਨਦਾਰ ਮਾਨ ਸਰਕਾਰ ਭ੍ਰਿਸ਼ਟਾਚਾਰ ਦੀ ਕਰ ਰਹੀ ਹੈ ਪੁਸਤਪਨਾਹੀ -ਸੁਨੀਲ ਜਾਖੜ

ਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂ