BREAKING NEWS
ਪੰਜਾਬ ਵਿੱਚ ਨਸ਼ੇ 'ਤੇ ਸੁਪਰੀਮ ਕੋਰਟ ਵੱਲੋਂ ਪੁਲਿਸ ਅਤੇ ਸਰਕਾਰ ਨੂੰ ਫਟਕਾਰਨਾ, ਸ਼ਲਾਘਾਯੋਗ ਕਦਮ - ਵਡਾਲਾ/ ਛੋਟੇਪੁਰਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ, 1 ਲਿਟਰ ਸਰੋਂ ਦਾ ਤੇਲ ਮਿਲੇਗਾ-ਭਗਵੰਤ ਸਿੰਘ ਮਾਨਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾ

ਪੰਜਾਬ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 10, 2026 07:34 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਤੀਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਇਸ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਕੇਂਦਰ ਹੈ ਅਤੇ ਹਰ ਸਿੱਖ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਯਤਨਸ਼ੀਲ ਹੈ। ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੰਤ੍ਰਿੰਗ ਕਮੇਟੀ ਨੇ ਇਸ ਰਸਤੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਦੀ ਅੱਜ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਰਸਤੇ ਨੂੰ ਖੂਬਸੂਰਤ ਤਰੀਕੇ ਨਾਲ ਤਿਆਰ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਰਸਤੇ ਵਿਚ ਪੈਦਲ ਚੱਲਣ ਲਈ ਵਿਸ਼ੇਸ਼ ਜਗ੍ਹਾ ਤਿਆਰ ਕਰਨ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਲਈ ਦਰੱਖ਼ਤ ਵੀ ਲਗਾਏ ਜਾਣਗੇ। ਉਨ੍ਹਾਂ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਸੇਵਾ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵੱਲੋਂ ਕੀਤੇ ਫੈਸਲੇ ਅਨੁਸਾਰ ਸੰਗਤਾਂ ਦੀ ਸਹੂਲਤ ਲਈ ਇਹ ਰਸਤਾ ਜਲਦ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੁਰੀਵਾਲੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦਦੀਪ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਜਸਪਾਲ ਸਿੰਘ ਢੱਡੇ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਆਰਕੀਟੈਕਟ ਸ. ਬਲਜੀਤ ਸਿੰਘ ਜਲੰਧਰ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਬਾਬਾ ਸੋਹਣ ਸਿੰਘ, ਬਾਬਾ ਜੋਧਵੀਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸੁੱਖ ਸੁਲਤਾਨਵਿੰਡ, ਸ. ਸ਼ਮਸ਼ੇਰ ਸਿੰਘ ਜੇਈ, ਸ. ਹਰਪ੍ਰੀਤ ਸਿੰਘ, ਸ. ਪਰਜੀਤ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ - ਬੀਬੀ ਜਸਮੀਤ ਕੌਰ ਛੀਨਾ ਵੱਲੋਂ ਸਨੌਰ ਹਲਕੇ ਵਿੱਚ ਚੋਂਣ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ਰਾਜਨੀਤਿਕ ਡਰਾਉਣ-ਧਮਕਾਉਣ ਨੂੰ ਭਾਜਪਾ ਬਰਦਾਸ਼ਤ ਨਹੀਂ ਕਰੇਗੀ : ਅਸ਼ਵਨੀ ਸ਼ਰਮਾ

ਸੰਜੀਵ ਅਰੋੜਾ ਦੀ ਕੰਪਨੀ ਨੇ ਰੱਖਿਆ ਆਪਣਾ ਪੱਖ- ਬੋਲੇ ਜਾਂਚ ਏਜੰਸੀਆਂ ਨੂੰ ਕਰ ਰਹੇ ਹਨ ਪੂਰਾ ਸਹਿਯੋਗ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਮਾਮਲੇ ’ਤੇ ਚੁੱਕੇ ਇਤਰਾਜ਼ ਦੂਰ ਕਰਨਾ ਸਰਕਾਰ ਦਾ ਫਰਜ਼: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ

ਸ਼ਿਵ ਬਟਾਲਵੀ ਅਤੇ ਸੁਰਜੀਤ ਪਾਤਰ ਦੀਆਂ ਕਵਿਤਾਵਾਂ ਸੱਠ ਤੋਂ ਵੱਧ ਜਣਿਆਂ ਨੇ ਸੁਣਾਈਆਂ