BREAKING NEWS
ਪੰਜਾਬ ਵਿੱਚ ਨਸ਼ੇ 'ਤੇ ਸੁਪਰੀਮ ਕੋਰਟ ਵੱਲੋਂ ਪੁਲਿਸ ਅਤੇ ਸਰਕਾਰ ਨੂੰ ਫਟਕਾਰਨਾ, ਸ਼ਲਾਘਾਯੋਗ ਕਦਮ - ਵਡਾਲਾ/ ਛੋਟੇਪੁਰਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ, 1 ਲਿਟਰ ਸਰੋਂ ਦਾ ਤੇਲ ਮਿਲੇਗਾ-ਭਗਵੰਤ ਸਿੰਘ ਮਾਨਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਮਾਮਲੇ ’ਤੇ ਚੁੱਕੇ ਇਤਰਾਜ਼ ਦੂਰ ਕਰਨਾ ਸਰਕਾਰ ਦਾ ਫਰਜ਼: ਸੁਖਬੀਰ ਸਿੰਘ ਬਾਦਲ

ਕੌਮੀ ਮਾਰਗ ਬਿਊਰੋ | May 10, 2026 07:38 PM

ਲੁਧਿਆਣਾ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਜੋ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਾਸ ਕੀਤਾ ਗਿਆ, ਬਾਰੇ ਚੁੱਕੇ ਗਏ ਇਤਰਾਜ਼ ਦੂਰ ਕਰਨਾ ਸਰਕਾਰ ਦਾ ਫਰਜ਼ ਹੈ।

ਇਥੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਵਿਚ ਹੋਏ ਵਿਸ਼ਾਲ ਜਨਤਕ ਸਮਾਗਮ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨਾਲ ਸਹਿਮਤ ਹੈ ਜਿਹਨਾਂ ਨੇ ਆਪ ਸਰਕਾਰ ਨੂੰ ਆਖਿਆ ਹੈ ਕਿ ਉਹ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਇਤਰਾਜ਼ਯੋਗ ਮੱਦਾਂ ਵਿਚ ਸੋਧ ਕਰਨ ਕਿਉਂਕਿ ਇਹ ਮੱਦਾਂ ਖਾਲਸਾ ਪੰਥ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਖਿਲਾਫ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜੋ ਕਿ ਸਿੱਖ ਕੌਮ ਚੁਣੀ ਹੋਈ ਨੁਮਾਇੰਦਾ ਜਮਾਤ ਹੈ, ਨੇ ਵੀ ਆਪਣੇ ਵਿਚਾਰਾਂ ਤੋਂ ਆਪ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਹੈ ਤੇ ਉਹਨਾਂ ਦਾਾ ਸਨਮਾਨ ਹੋਣਾ ਚਾਹੀਦਾ ਹੈ।

ਪੰਜਾਬ ਵਿਚ ਆਪ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਆਪ ਦਾ ਰਾਜ ਅਸਲ ਵਿਚ ਅਹਿਮਦ ਸ਼ਾਹ ਅਬਦਾਲੀ ਦੇ ਰਾਜ ਵਰਗਾ ਹੈ ਜਿਸਨੇ ਪੰਜਾਬ ਨੂੰ ਲੁੱਟਿਆ ਤੇ ਫਿਰ ਉਸਦਾ ਵਾਹ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨਾਲ ਪਿਆ। ਉਹਨਾਂ ਕਿਹਾ ਕਿ ਜਿਸ ਤਰੀਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਨਾਲ ਇਹ ਬੇਨਕਾਬ ਹੋਇਆ ਕਿ ਉਹ ਕਿਵੇਂ ਪੰਜਾਬ ਦੇ ਸਰੋਤ ਲੁੱਟ ਰਹੇ ਸਨ ਤੇ ਹਰ ਮਹੀਨੇ 200 ਕਰੋੜ ਰੁਪਏ ਅਰਵਿੰਦ ਕੇਜਰੀਵਾਲ ਨੂੰ ਦੇ ਰਹੇ ਸਨ।

ਸਰਦਾਰ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ, ਉਹਨਾਂ ਦੇ ਓ ਐਸ ਡੀ ਤੇ ਹੋਰ ਸਹਿਯੋਗੀਆਂ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਲਈ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਸਾਰੇ ਆਪ ਵਿਧਾਇਕ ਤੇ ਹਲਕਾ ਇੰਚਾਰਜਾਂ ਦੇ ਖਿਲਾਫ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਜੇਲ੍ਹ ਭੇਜਿਆ ਜਾ ਸਕੇ।
ਇਸ ਤੋਂ ਪਹਿਲਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਹਨਾਂ ਦੇ 303ਵੇਂ ਜਨਮ ਦਿਹਾੜੇ ’ਤੇ ਸ਼ਰਧਾਂਜਲੀ ਭੇਂਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਇਹ ਸੂਬੇ ਦੀ ਇਕਲੌਤੀ ਪਾਰਟੀ ਹੈ ਜੋ ਹਮੇਸ਼ਾ ਪੰਜਾਬੀਆਂ ਦੀਆਂ ਆਸਾਂ ’ਤੇ ਖਰ੍ਹੀ ਉਤਰਦੀ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵੇਲੇ ਅਕਾਲੀ ਦਲ ਕਮਜ਼ੋਰ ਸੀ ਤਾਂ ਉਦੋਂ ਦਿੱਲੀ ਦੀਆਂ ਪਾਰਟੀਆਂ ਨੇ ਮੌਕੇ ਦਾ ਲਾਭ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਤੋੜਿਆ ਅਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਵਾ ਦਿੱਤੀ। ਉਹਨਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਪਟਨਾ ਸਾਹਿਬ ਸਮੇਤ ਹੋਰ ਗੁਰਦੁਆਰਾ ਕਮੇਟੀਆਂ ’ਤੇ ਰਾਜ ਸਰਕਾਰਾਂ ਨੇ ਕਬਜ਼ਾ ਕਰ ਲਿਆ ਹੈ।
ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਗੱਦਾਰਾਂ ਦੀ ਪਛਾਣ ਕਰੇ ਜਿਹਨਾਂ ਨੇ ਸਿੱਖ ਧਰਮ ਦੀ ਆੜ ਵਿਚ ਚੋਲੇ ਪਾਏ ਹੋਏ ਹਨ ਤੇ ਹਮੇਸ਼ਾ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਲੱਗੇ ਹਨ।

ਸਰਦਾਰ ਬਾਦਲ ਨੇ ਇਹ ਵੀ ਗੱਲ ਕੀਤੀ ਕਿ ਕਿਵੇਂ ਅਕਾਲੀ ਦਲ ਨੇ ਹੀ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਸਮੇਤ ਸਾਰੇ ਵਿਕਾਸ ਕਾਰਜ ਕਰਵਾਏ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰ ਦੇ ਰਾਜ ਵਿਚ ਇਕ ਵੀ ਯੂਨਿਟ ਬਿਜਲੀ ਪੈਦਾ ਕਰਨ ਦੀ ਸਮਰਥਾ ਨਾ ਜੋੜਨ ਕਾਰਨ ਮੌਜੂਦਾ ਬਿਜਲੀ ਕੱਟ ਲੱਗ ਰਹੇ ਹਨ ਤੇ ਵਾਰ-ਵਾਰ ਬਿਜਲੀ ਜਾ ਰਹੀ ਹੈ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਬੀ ਸੀ ਵਰਗ ਨੂੰ ਪੰਜਾਬ ਵਿਚ ਬਣਦਾ ਰਾਖਵਾਂਕਰਨ ਮਿਲਣਾ ਚਾਹੀਦਾ ਹੈ ਤੇ ਇਹ ਉਹਨਾਂ ਦਾ ਹੱਕ ਹੈ। ਉਹਨਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਵਿਚ ਬੀ ਸੀ ਉਮੀਦਵਾਰਾਂ ਨੂੰ 20 ਫੀਸਦੀ ਰਾਖਵਾਂਕਰਨ ਮਿਲਣਾ ਚਾਹੀਦਾ ਹੈ।

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਤੇ ਯੋਗਦਾਨ ਬਾਰੇ ਚਰਚਾ ਕੀਤੀ।

ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਪਰਉਪਕਾਰ ਸਿੰਘ ਘੁੰਮਣ, ਲਖਵਿੰਦਰ ਸਿੰਘ ਗਾਬੜੀਆ, ਨਰੇਸ਼ ਧੀਗਣ, ਜਸਦੀਪ ਸਿੰਘ ਕਾਉਂਕੇ ਨੇ ਵੀ ਸੰਬੋਧਨ ਕੀਤਾ।

ਬਾਅਦ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਗਿੱਲ ਹਲਕੇ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਵਿਚ ਇਕਜੁੱਟ ਹੋ ਕੇ ਮਿਹਨਤ ਕਰ ਕੇ ਸਿਮਕ ਦੀ ਜਿੱਤ ਯਕੀਨੀ ਬਣਾਉਣ।

Have something to say? Post your comment

 
 
 
 

ਪੰਜਾਬ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ - ਬੀਬੀ ਜਸਮੀਤ ਕੌਰ ਛੀਨਾ ਵੱਲੋਂ ਸਨੌਰ ਹਲਕੇ ਵਿੱਚ ਚੋਂਣ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ਰਾਜਨੀਤਿਕ ਡਰਾਉਣ-ਧਮਕਾਉਣ ਨੂੰ ਭਾਜਪਾ ਬਰਦਾਸ਼ਤ ਨਹੀਂ ਕਰੇਗੀ : ਅਸ਼ਵਨੀ ਸ਼ਰਮਾ

ਸੰਜੀਵ ਅਰੋੜਾ ਦੀ ਕੰਪਨੀ ਨੇ ਰੱਖਿਆ ਆਪਣਾ ਪੱਖ- ਬੋਲੇ ਜਾਂਚ ਏਜੰਸੀਆਂ ਨੂੰ ਕਰ ਰਹੇ ਹਨ ਪੂਰਾ ਸਹਿਯੋਗ

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ

ਸ਼ਿਵ ਬਟਾਲਵੀ ਅਤੇ ਸੁਰਜੀਤ ਪਾਤਰ ਦੀਆਂ ਕਵਿਤਾਵਾਂ ਸੱਠ ਤੋਂ ਵੱਧ ਜਣਿਆਂ ਨੇ ਸੁਣਾਈਆਂ