ਪਟਿਆਲਾ -ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸਭਿਆਚਾਰਕ ਢਾਂਚੇ ਦੀ ਸੰਭਾਲ ਅਤੇ ਮਜ਼ਬੂਤੀ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਚੋਣ ਤਿਆਰੀਆਂ ਨੂੰ ਨਵੀਂ ਗਤੀ ਦੇ ਦਿੱਤੀ ਹੈ। ਪ੍ਰਧਾਨ ਸ੍ਰੀ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਹੈ ਕਿ ਮਿਸਲ ਸਤਲੁਜ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਅਤੇ ਜਥੇਬੰਦੀ ਵੱਲੋਂ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਜੋ਼ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਨੰਬਰ 1 ਸੂਬਾ ਬਣਾਇਆ ਜਾ ਸਕੇ।
ਦੀ ਰਾਜਨੀਤੀ ਵਿੱਚ ਨਵੀਂ ਸੋਚ ਅਤੇ ਨਵੀਂ ਊਰਜਾ ਦਾ ਸੰਚਾਰ ਹੋ ਸਕੇ। ਉਨਾਂ ਦਸਿਆ ਹੈ ਕਿ ਮਹਿਲਾਵਾਂ ਨੂੰ ਅੱਗੇ ਰੱਖਣ ਦੀ ਲੜੀ ਵਿਚ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਜੋ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਸਤਨਾਮ ਸਿੰਘ ਛੀਨਾ ਦੀ ਧਰਮਪਤਨੀ ਹਨ , ਨੂੰ ਸਨੌਰ ਵਿਧਾਨ ਸਭਾ ਹਲਕੇ ਤੋਂ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।
ਬੀਬੀ ਜਸਮੀਤ ਕੌਰ ਛੀਨਾ ਨੇ ਅੱਜ ਇਤਿਹਾਸਕ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਗੁਰੂ ਘਰ ਵਿੱਚ ਨਮਸਤਕ ਹੋ ਕੇ ਅਰਦਾਸ ਕੀਤੀ ਅਤੇ ਆਪਣੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਅਰਦਾਸ ਉਪਰੰਤ ਉਨ੍ਹਾਂ ਨੇ ਸਨੌਰ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਦਿਆਂ ਰਾਬਤਾ ਮੁਹਿੰਮ ਦੀ ਸ਼ੁਰੂਆਤ ਕੀਤੀ ।
ਇਸ ਮੌਕੇ ਵੱਡੀ ਗਿਣਤੀ ਵਿੱਚ ਮਿਸਲ ਸਤਲੁਜ ਦੇ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਰਹੇ, ਜਿਨ੍ਹਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣਾ ਸਮਰਥਨ ਪ੍ਰਗਟਾਇਆ।ਇਸ ਮੌਕੇ ਆਪਣੇ ਸੰਬੋਧਨ ਵਿੱਚ ਬੀਬੀ ਜਸਮੀਤ ਕੌਰ ਛੀਨਾ ਨੇ ਕਿਹਾ ਸਨੌਰ ਹਲਕੇ ਦੀ ਆਰਥਿਕ ਪੱਖੋ ਮਜ਼ਬੂਤੀ ਲਈ ਵਿਸ਼ੇਸ਼ ਤਕਨੀਕੀ ਸਿੱਖਿਆ ਸੰਸਥਾਵਾਂ ਅਤੇ ਉੱਚੇਰੀ ਵਿੱਦਿਆ ਲਈ ਅਦਾਰਿਆਂ ਨੂੰ ਸਨੌਰ ਵਿੱਚ ਸਥਾਪਤ ਕਰਨ ਲਈ ਯਤਨ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਉਚੇਰੀ ਅਤੇ ਤਕਨੀਕੀ ਸਿੱਖਿਆ ਦੇਣ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਆਰ.ਆਈਜ਼ ਤੋਂ ਸਹਾਇਤਾ ਲੈ ਕੇ ਸਿਖਿਆ ਸੰਸਥਾਵਾਂ ਸਥਾਪਤ ਕੀਤੀਆਂ ਜਾਣ ਗਈਆਂ ਤਾਂ ਜੋ ਸਨੌਰ ਦੀਆ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
ਉਨ੍ਹਾਂ ਸਨੌਰ ਹਲਕੇ ਦੀ ਵੋਟਰਾਂ ਨੂੰ ਅਪੀਲ ਕੀਤੀ ਕਿ ਮਿਸਲ ਸਤਲੁਜ ਨੂੰ ਆਪਣਾ ਸਮਰਥਨ ਦੇ ਕੇ ਇਕ ਨਵਾਂ, ਖੁਸ਼ਹਾਲ ਅਤੇ ਵਿਕਾਸਸ਼ੀਲ ਪੰਜਾਬ ਬਣਾਉਣ ਵਿੱਚ ਭਾਗੀਦਾਰ ਬਣਨ।