BREAKING NEWS
ਪੰਜਾਬ ਵਿੱਚ ਨਸ਼ੇ 'ਤੇ ਸੁਪਰੀਮ ਕੋਰਟ ਵੱਲੋਂ ਪੁਲਿਸ ਅਤੇ ਸਰਕਾਰ ਨੂੰ ਫਟਕਾਰਨਾ, ਸ਼ਲਾਘਾਯੋਗ ਕਦਮ - ਵਡਾਲਾ/ ਛੋਟੇਪੁਰਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ, 1 ਲਿਟਰ ਸਰੋਂ ਦਾ ਤੇਲ ਮਿਲੇਗਾ-ਭਗਵੰਤ ਸਿੰਘ ਮਾਨਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾਜਿਵੇਂ ਹੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਬਣੀ, ਹਰ ਪਾਸੇ ਖੌਫ ਤੇ ਭੈਅ ਦਾ ਮਾਹੌਲ ਬਣਿਆ, ਇਹੀ ਸਾਜ਼ਿਸ਼ ਪੰਜਾਬ ਲਈ ਰਚੀ ਜਾ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨਈ-ਸੈਂਕਸ਼ਨ ਮੋਡਿਊਲ ਜਵਾਬਦੇਹੀ, ਬਜਟ ਅਨੁਸ਼ਾਸਨ ਅਤੇ ਨਿਰਵਿਘਨ ਵਿੱਤੀ ਪ੍ਰਬੰਧਨ ਨੂੰ ਯਕੀਨੀ ਬਣਾਏਗਾ: ਹਰਪਾਲ ਸਿੰਘ ਚੀਮਾ

ਪੰਜਾਬ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | May 10, 2026 09:30 PM

ਚੰਡੀਗੜ੍ਹ-ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ।

ਪ੍ਰਣਾਲੀਗਤ ਸੁਧਾਰਾਂ ਅਤੇ ਜ਼ਮੀਨੀ ਪੱਧਰ 'ਤੇ ਸਮਰਪਣ ਰਾਹੀਂ ਹਾਸਲ ਕੀਤੀ ਇਸ ਪ੍ਰਾਪਤੀ ਨੂੰ 'ਪੰਜਾਬ ਦੇ ਦੌਰ' ਦੀ ਸ਼ੁਰੂਆਤ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਨਮਾਨ ਹਰ ਉਸ ਮਾਤਾ-ਪਿਤਾ, ਵਿਦਿਆਰਥੀ ਅਤੇ ਅਧਿਆਪਕ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਦਾ ਸਾਥ ਛੱਡਣ ਤੋਂ ਇਨਕਾਰ ਕਰ ਦਿੱਤਾ। ਇਹ ਇੱਕ ਦਿਨ ਵਿੱਚ ਹਾਸਲ ਕੀਤੀ ਉਪਲਬਧੀ ਨਹੀਂ ਹੈ ਬਲਕਿ ਇਹ ਬਿਹਤਰ ਨੀਤੀ, ਇਰਾਦੇ ਅਤੇ ਅਮਲ ਦਾ ਸੁਮੇਲ ਹੈ, ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਏ ਹਨ।"

ਨੀਤੀ ਆਯੋਗ ਦੀ ਰਿਪੋਰਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਤੀਜੀ ਜਮਾਤ ਵਿੱਚ ਭਾਸ਼ਾ 'ਚ 82 ਫ਼ੀਸਦ ਅਤੇ ਗਣਿਤ ਵਿੱਚ 78 ਫ਼ੀਸਦ ਅੰਕ ਹਾਸਲ ਕੀਤੇ, ਜੋ ਕੇਰਲਾ ਦੇ ਕ੍ਰਮਵਾਰ 75 ਫ਼ੀਸਦ ਅਤੇ 70 ਫ਼ੀਸਦ ਤੋਂ ਵੱਧ ਹਨ। 9ਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਮੁਹਾਰਤ ਦਰਜ ਕੀਤੀ ਜੋ ਕਿ ਕੇਰਲਾ ਦੇ 45 ਫ਼ੀਸਦ ਨਾਲੋਂ ਜ਼ਿਆਦਾ ਹੈ।”

ਪੰਜਾਬ ਸਰਕਾਰ ਵੱਲੋਂ ਕੀਤੇ ਸੁਧਾਰਾਂ ਦੇ ਸਾਰਥਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ ਅਤੇ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਰਾਹੀਂ ਕੋਵਿਡ ਮਹਾਂਮਾਰੀ ਤੋਂ ਬਾਅਦ ਕੀਤੇ ਗਏ ਸੁਧਾਰਾਂ ਦੇ ਠੋਸ ਨਤੀਜੇ ਸਾਹਮਣੇ ਆਏ ਹਨ।”

ਨੀਤੀ ਆਯੋਗ ਦੀ ਰਿਪੋਰਟ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਸੂਬੇ ਦੇ 99.9 ਫ਼ੀਸਦ ਸਰਕਾਰੀ ਸਕੂਲਾਂ ਵਿੱਚ ਹੁਣ ਬਿਜਲੀ ਉਪਲੱਬਧ ਹੈ, 99 ਫ਼ੀਸਦ ਸਕੂਲਾਂ ਵਿੱਚ ਕਾਰਜਸ਼ੀਲ ਕੰਪਿਊਟਰ ਉਪਲੱਬਧ ਹਨ ਅਤੇ 80 ਫ਼ੀਸਦ ਤੋਂ ਵੱਧ ਸਕੂਲ ਸਮਾਰਟ ਕਲਾਸਰੂਮਾਂ ਨਾਲ ਲੈਸ ਹਨ। ਇਸ ਤੋਂ ਇਲਾਵਾ, 10ਵੀਂ ਜਮਾਤ ਦੇ 90 ਫ਼ੀਸਦ ਤੋਂ ਵੱਧ ਵਿਦਿਆਰਥੀ ਹੁਣ 11ਵੀਂ ਜਮਾਤ ਵਿੱਚ ਦਾਖ਼ਲਾ ਲੈ ਰਹੇ ਹਨ। ਇਹ ਦਰ ਸਕੂਲ ਛੱਡਣ ਦੀ ਦਰ ਵਿੱਚ ਤੇਜ਼ੀ ਨਾਲ ਆ ਰਹੀ ਗਿਰਾਵਟ ਨੂੰ ਦਰਸਾਉਂਦੀ ਹੈ। ਵਿਦਿਆਰਥੀ ਅਧਿਆਪਕ ਅਨੁਪਾਤ 22:1 ਹੋ ਗਿਆ ਹੈ।”

ਰਿਪੋਰਟ ਦਾ ਹਵਾਲਾ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, “ਨੀਤੀ ਆਯੋਗ ਦੀ ਰਿਪੋਰਟ ਵਿੱਚ ਸਿੱਖਿਆ ਖੇਤਰ ਵਿੱਚ ਸ਼ਹਿਰੀ-ਪੇਂਡੂ ਖ਼ਿੱਤੇ ਦੇ ਪਾੜੇ ਨੂੰ ਪੂਰਨ ਅਤੇ ਪਿੰਡ ਦੇ ਵਿਦਿਆਰਥੀਆਂ ਅਤੇ ਕੁੜੀਆਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਪੰਜਾਬ ਦੀ ਵਿਸ਼ੇਸ਼ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਹੈ। ਪੰਜਾਬ ਵੱਲੋਂ ਵਿਸ਼ਵ ਦੇ ਸਰਬੋਤਮ ਅਭਿਆਸਾਂ ਨੂੰ ਅਪਣਾਉਣ ਨਾਲ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਪ੍ਰੀਖਿਆ ਦੀ ਸਫਲਤਾ ਹਾਸਲ ਕਰਨ ਦੀ ਦਰ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਹੁਣ ਤੱਕ ਸਰਕਾਰੀ ਸਕੂਲਾਂ ਦੇ 786 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਪਾਸ ਕੀਤੀ ਹੈ ਅਤੇ 1, 284 ਵਿਦਿਆਰਥੀ ਨੀਟ ਪ੍ਰੀਖਿਆ ਪਾਸ ਕਰ ਚੁੱਕੇ ਹਨ।”

ਅਧਿਆਪਕ ਸਿਖਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਕੀਤੇ ਸਿੱਖਿਆ ਸੁਧਾਰਾਂ ਤਹਿਤ ਸ਼ੁਰੂ ਕੀਤੇ ਗਏ ਫਿਨਲੈਂਡ ਅਤੇ ਸਿੰਗਾਪੁਰ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ 'ਤੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਸਾਡੇ ਕਲਾਸਰੂਮ ਸਰਬੋਤਮ ਨਾਲ ਮੁਕਾਬਲਾ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ 13, 000 ਅਧਿਆਪਕਾਂ ਅਤੇ ਸਟਾਫ ਦੀ ਭਰਤੀ ਕੀਤੀ ਗਈ ਹੈ ਅਤੇ ਲਗਭਗ 3 ਲੱਖ ਵਿਦਿਆਰਥੀਆਂ ਲਈ ਇੰਗਲਿਸ਼ ਐੱਜ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ 118 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ।”

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਿਹਤਰ ਨੀਤੀ, ਇਰਾਦੇ ਅਤੇ ਅਮਲ ਨਾਲ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕਦੀ ਹੈ ਅਤੇ ਸਾਡੇ ਅਧਿਆਪਕਾਂ ਨੇ ਇਹ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ 'ਤੇ ਕੀਤੇ ਗਏ ਸੁਧਾਰਾਂ ਨੂੰ ਨੀਤੀ ਆਯੋਗ ਵੱਲੋਂ ਹੁਣ ਪ੍ਰਮਾਣਿਤ ਕੀਤਾ ਗਿਆ ਹੈ। ਸਰਕਾਰੀ ਸਕੂਲ ਦੇ ਬੱਚੇ ਸਿਰਫ਼ ਸਿਖਲਾਈ ਹੀ ਨਹੀਂ ਲੈ ਰਹੇ ਸਗੋਂ ਉਹ ਅਗਵਾਈ ਵੀ ਕਰ ਰਹੇ ਹਨ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ - ਬੀਬੀ ਜਸਮੀਤ ਕੌਰ ਛੀਨਾ ਵੱਲੋਂ ਸਨੌਰ ਹਲਕੇ ਵਿੱਚ ਚੋਂਣ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ਰਾਜਨੀਤਿਕ ਡਰਾਉਣ-ਧਮਕਾਉਣ ਨੂੰ ਭਾਜਪਾ ਬਰਦਾਸ਼ਤ ਨਹੀਂ ਕਰੇਗੀ : ਅਸ਼ਵਨੀ ਸ਼ਰਮਾ

ਸੰਜੀਵ ਅਰੋੜਾ ਦੀ ਕੰਪਨੀ ਨੇ ਰੱਖਿਆ ਆਪਣਾ ਪੱਖ- ਬੋਲੇ ਜਾਂਚ ਏਜੰਸੀਆਂ ਨੂੰ ਕਰ ਰਹੇ ਹਨ ਪੂਰਾ ਸਹਿਯੋਗ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦੇ ਮਾਮਲੇ ’ਤੇ ਚੁੱਕੇ ਇਤਰਾਜ਼ ਦੂਰ ਕਰਨਾ ਸਰਕਾਰ ਦਾ ਫਰਜ਼: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ

ਸ਼ਿਵ ਬਟਾਲਵੀ ਅਤੇ ਸੁਰਜੀਤ ਪਾਤਰ ਦੀਆਂ ਕਵਿਤਾਵਾਂ ਸੱਠ ਤੋਂ ਵੱਧ ਜਣਿਆਂ ਨੇ ਸੁਣਾਈਆਂ