ਪੰਜਾਬ

ਬੇਅਦਬੀ ਸੰਬੰਧੀ ਕਾਨੂੰਨ ਬਾਰੇ ਬਣੀ ਉਲਝਣ ਪੰਥ ਲਈ ਚਿੰਤਾ ਦਾ ਵਿਸ਼ਾ-ਇਕਬਾਲ ਸਿੰਘ ਝੂੰਦਾਂ

ਕੌਮੀ ਮਾਰਗ ਬਿਊਰੋ | May 11, 2026 07:28 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਲਈ ਬਣੇ ਕਾਨੂੰਨ ਤੇ ਜਿਸ ਤਰਾਂ ਸਿੱਖ ਧਾਰਮਿਕ ਆਗੂ ਆਪਸੀ ਬਹਿਸ ਵਿਚ ਉਲਝੇ ਦਿਖਾਈ ਦੇ ਰਹੇ ਹਨ, ਉਹ ਬਹੁਤ ਹੀ ਚਿੰਤਾਜਨਕ ਹੈ। ਕਈ ਧਾਰਮਿਕ ਆਗੂ ਕਾਨੂੰਨ ਦੀ ਸ਼ਲਾਘਾ ਕਰਨ ਸਮੇਂ ਪੰਜਾਬ ਸਰਕਾਰ ਦੇ ਬੁਲਾਰੇ ਦੇ ਰੂਪ ਵਿੱਚ ਕੰਮ ਕਰਦੇ ਨਜ਼ਰ ਆ ਰਹੇ ਹਨ ਅਤੇ ਕੁੱਝ ਅਖੌਤੀ ਪੰਥਕ ਆਗੂ ਇੱਕ ਖ਼ਾਸ ਅਕਾਲੀ ਧਿਰ ਦੇ ਕਹੇ ਉੱਪਰ ਕਾਨੂੰਨ ਦੀ ਨਿੰਦਿਆ ਕਰ ਰਹੇ ਹਨ। ਇਸ ਤੋ ਇੰਝ ਪ੍ਰਤੀਤ ਹੋ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਜ਼ਮਤ ਅਤੇ ਬੇਅਦਬੀ ਦਾ ਇੰਨਾ ਧਾਰਮਿਕ ਆਗੂਆਂ ਨੂੰ ਘੱਟ ਫ਼ਿਕਰ ਹੈ ਅਤੇ ਇਹ ਸਿਰਫ਼ ਆਪਣੇ ਰਾਜਸੀ ਅਕਾਵਾਂ ਦੇ ਰਾਜਸੀ ਹਿਤਾਂ ਦੀ ਪੂਰਤੀ 'ਤੇ ਕੰਮ ਕਰਦੇ ਨਜ਼ਰ ਆ ਰਹੇ ਹਨ। ਧਾਰਮਿਕ ਪੰਥਕ ਸ਼ਖ਼ਸੀਅਤਾਂ ਦਾ ਇਸ ਤਰਾਂ ਕਿਸੇ ਵੀ ਧਿਰ ਦੇ ਬੁਲਾਰੇ ਬਣ ਕੇ ਕੰਮ ਕਰਨਾ ਕੌਮ ਦੀ ਸਥਿਤੀ ਨੂੰ ਬੜੀ ਹਾਸੋਹੀਣੀ ਬਣਾਉਂਦਾ ਹੈ। ਸ ਝੂੰਦਾਂ ਨੇ ਕਿਹਾ ਕਿ ਸਮੁੱਚੇ ਸਿੱਖ ਵਿਦਵਾਨਾਂ, ਚਿੰਤਕਾਂ, ਸੰਸਥਾਵਾਂ ਅਤੇ ਸੰਪਰਦਾਵਾਂ ਦੇ ਆਗੂਆਂ ਨੂੰ ਮਿਲ ਬੈਠ ਕੇ ਪੰਥਕ ਰਹੁਰੀਤਾਂ, ਮਰਿਆਦਾ ਅਤੇ ਪੰਥਕ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਜੋ ਕਮੀਆਂ ਨਜ਼ਰ ਆਉਂਦੀਆਂ ਹਨ, ਸਰਕਾਰ ਨਾਲ ਮਿਲ ਕੇ ਉਹ ਦੂਰ ਕਰਨੀਆਂ ਚਾਹੀਦੀਆਂ ਹਨ ਨਾ ਕਿ ਕਿਸੇ ਇੱਕ ਦੂਜੀ ਧਿਰ ਦੇ ਬੁਲਾਰੇ ਬਣ ਕੇ ਅਸੀਂ ਮਜ਼ਾਕ ਦੇ ਪਾਤਰ ਬਣੀਏ। ਦੋਨਾਂ ਧਿਰਾਂ ਦੇ ਅਖੌਤੀ ਪੰਥਕ ਬੁਲਾਰਿਆਂ ਵੱਲੋਂ ਆਪੋ ਆਪਣੀਆਂ ਧਿਰਾਂ ਦੀ ਕੀਤੀ ਜਾ ਰਹੀ ਰਾਜਸੀ ਵਕਾਲਤ ਨੇ ਸਿੱਖ ਕੌਮ ਦੇ ਮਨਾਂ ਵਿੱਚ ਡੂੰਘੀ ਚਿੰਤਾ ਪੈਦਾ ਕੀਤੀ ਹੈ। ਇਹ ਮਹਿਸੂਸ ਹੋ ਰਿਹਾ ਹੈ ਕਿ ਇਹ ਆਗੂ ਸ਼ਾਇਦ ਬੇਅਦਬੀ ਸਬੰਧੀ ਕਾਨੂੰਨ ਬਾਰੇ ਚਿੰਤਤ ਨਹੀਂ ਸਿਰਫ਼ ਆਪੋ ਆਪਣੇ ਸਵਾਰਥਾਂ ਦੀ ਪੂਰਤੀ ਲਈ ਆਪਣੇ ਰਾਜਸੀ ਅਕਾਵਾਂ ਨੂੰ ਖ਼ੁਸ਼ ਕਰਨ ਤੇ ਲੱਗੇ ਹੋਏ ਹਨ ਜਿਸ ਤੋਂ ਇਹਨਾਂ ਸਾਰਿਆਂ ਨੂੰ ਗੁਰੇਜ਼ ਕਰਨ ਦੀ ਲੋੜ ਹੈ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Have something to say? Post your comment

 
 
 
 

ਪੰਜਾਬ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਰਦਾਸ ‘ਚ ਸੰਗਤ ਨਾਲ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਨੇ ਮਿਉਂਸੀਪਲ ਚੋਣਾਂ ਦੇ ਐਲਾਨ ਦਾ ਸਵਾਗਤ ਕੀਤਾ

ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ 26 ਮਈ ਨੂੰ - ਚੋਣ ਜ਼ਾਬਤਾ ਲਾਗੂ: ਰਾਜ ਕਮਲ ਚੌਧਰੀ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਮੁੱਖ ਮੰਤਰੀ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਿਲ

2.54 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਕੀਤੀ ਪਾਸ, ਪਾਸ ਪ੍ਰਤੀਸ਼ਤਤਾ 94.52% ਰਹੀ: ਬੈਂਸ

ਜੂਨ 84 ਦੌਰਾਨ ਦਰਬਾਰ ਸਾਹਿਬ ਹੋਏ ਫੌਜੀ ਹਮਲੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਨੂੰ ਲੈ ਕੇ ਪਰਚਾ ਦਰਜ ਕਰਾਉਣ ਲਈ ਯਤਨਸ਼ੀਲ ਹੈ ਭਾਜਪਾ ਆਗੂ ਰਾਜੂ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ