ਪੰਜਾਬ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਕੌਮੀ ਮਾਰਗ ਬਿਊਰੋ | May 11, 2026 07:31 PM

ਗੜ੍ਹਸ਼ੰਕਰ- ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਵੱਲੋਂ ਪਿੰਡ ਵਿੱਚ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਿਪਟੀ ਸਪੀਕਰ ਰੌੜੀ ਦਾ ਸਵਾਗਤ ਕੀਤਾ ਗਿਆ ਅਤੇ ਪਿੰਡ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ ਗਈ।

ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਪਿੰਡਾਂ ਵਿੱਚ ਹੀ ਪ੍ਰਾਪਤ ਹੋ ਸਕਣ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡ ਮੋਰਾਂਵਾਲੀ ਵਿੱਚ ਬਣਨ ਵਾਲੀ ਇਹ ਸੜਕ ਲੋਕਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਲੋਕਾਂ ਨੂੰ ਕਈ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ।

ਸ. ਰੌੜੀ ਨੇ ਕਿਹਾ ਕਿ ਉਹ ਹਲਕਾ ਗੜ੍ਹਸ਼ੰਕਰ ਦੇ ਹਰ ਪਿੰਡ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ।

ਡਿਪਟੀ ਸਪੀਕਰ ਰੌੜੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਵਾਲੀਆਂ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ ਅਤੇ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੋਣ ਦੇ ਨਾਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਪਿੰਡ ਵਾਸੀਆਂ ਨੇ ਵੀ ਡਿਪਟੀ ਸਪੀਕਰ ਸ. ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਇਲਾਕੇ ਦੀ ਨੁਹਾਰ ਬਦਲ ਰਹੀ ਹੈ।

ਇਸ ਮੌਕੇ ਪਿੰਡ ਦੇ ਪੰਚ, ਸਰਪੰਚ, ਨੰਬਰਦਾਰ, ਇਲਾਕੇ ਦੇ ਮੋਹਤਬਰ ਵਿਅਕਤੀ, ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਰਦਾਸ ‘ਚ ਸੰਗਤ ਨਾਲ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਨੇ ਮਿਉਂਸੀਪਲ ਚੋਣਾਂ ਦੇ ਐਲਾਨ ਦਾ ਸਵਾਗਤ ਕੀਤਾ

ਪੰਜਾਬ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ 26 ਮਈ ਨੂੰ - ਚੋਣ ਜ਼ਾਬਤਾ ਲਾਗੂ: ਰਾਜ ਕਮਲ ਚੌਧਰੀ

ਮੁੱਖ ਮੰਤਰੀ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਿਲ

ਬੇਅਦਬੀ ਸੰਬੰਧੀ ਕਾਨੂੰਨ ਬਾਰੇ ਬਣੀ ਉਲਝਣ ਪੰਥ ਲਈ ਚਿੰਤਾ ਦਾ ਵਿਸ਼ਾ-ਇਕਬਾਲ ਸਿੰਘ ਝੂੰਦਾਂ

2.54 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਕੀਤੀ ਪਾਸ, ਪਾਸ ਪ੍ਰਤੀਸ਼ਤਤਾ 94.52% ਰਹੀ: ਬੈਂਸ

ਜੂਨ 84 ਦੌਰਾਨ ਦਰਬਾਰ ਸਾਹਿਬ ਹੋਏ ਫੌਜੀ ਹਮਲੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਨੂੰ ਲੈ ਕੇ ਪਰਚਾ ਦਰਜ ਕਰਾਉਣ ਲਈ ਯਤਨਸ਼ੀਲ ਹੈ ਭਾਜਪਾ ਆਗੂ ਰਾਜੂ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ