ਪੰਜਾਬ

ਇਕਬਾਲ ਸਿੰਘ ਭੰਮਰਾਹ ਦੀ ਪੁਸਤਕ "ਗੁਰਬਾਣੀ ਗਾਇਨ ਭਾਗ ਪਹਿਲਾ" ਹੋਈ ਲੋਕ ਅਰਪਣ

ਖਾਲਸਾ /ਕੌਮੀ ਮਾਰਗ ਬਿਊਰੋ | May 12, 2026 07:21 PM


ਲੁਧਿਆਣਾ-ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਮਿਊਜ਼ਿਕ ਵੋਕਲ ਵਿਭਾਗ ਵੱਲੋਂ ਅੱਜ ਸ. ਇਕਬਾਲ ਸਿੰਘ ਭੰਮਰਾਹ ਦੀ ਪੁਸਤਕ " ਗੁਰਬਾਣੀ ਗਾਇਨ ਭਾਗ ਪਹਿਲਾ" ਲੋਕ ਅਰਪਣ ਦੇ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਅੰਦਰ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ (ਜਵੱਦੀ ਟਕਸਾਲ) ਨੇ ਬਤੌਰ ਮੁੱਖ ਮਹਿਮਾਨ ਦੇ ਰੂਪ ਵੱਜੋ ਆਪਣੀ ਹਾਜ਼ਰੀ ਲੁਆਈ! ਇਸ ਮੌਕੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਅਜੀਤ ਕੌਰ ਵੱਲੋਂ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ (ਜਵੱਦੀ ਟਕਸਾਲ) ਅਤੇ ਪੁਸਤਕ ਦੇ ਲੇਖਕ ਸ. ਇਕਬਾਲ ਸਿੰਘ ਭਮਰਾਹ ਦਾ ਨਿੱਘਾ ਸਵਾਗਤ ਕੀਤਾ ਗਿਆ। ਪੁਸਤਕ
ਲੋਕ ਅਰਪਣ ਸਮਾਗਮ ਦੌਰਾਨ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਜਵੱਦੀ ਟਕਸਾਲ ਦੇ ਮੁੱਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ ਆਪਣੇ ਪ੍ਰਭਾਵਸਾਲੀ ਬੋਲਾਂ ਵਿੱਚ ਕਿਹਾ ਕਿ ਵਰਤਮਾਨ ਸਮੇਂ ਵਿੱਚ ਮਨੁੱਖ ਦੇ ਚੰਗੇ ਆਚਰਨ ਅਤੇ ਸਮਾਜਿਕ ਵਿਕਾਸ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਦੇ ਧਾਰਨੀ ਬਣਨਾ ਅੱਤ ਜ਼ਰੂਰੀ ਹੈ, ਖਾਸ ਕਰਕੇ ਗੁਰਮਤਿ ਸੰਗੀਤ ਦੀ ਪੱਧਤੀ ਰਾਹੀਂ ਨਿਰਧਾਰਤ ਰਾਗਾਂ ਵਿੱਚ ਗੁਰਬਾਣੀ ਦਾ ਸ਼ੁੱਧ ਗਾਇਨ ਕਰਨ ਦੀ ਕਲਾਂ ਇੱਕ ਵਿਲੱਖਣ ਕਲਾਂ ਹੈ!ਉਹਨਾਂ ਨੇ ਸ. ਇਕਬਾਲ ਸਿੰਘ ਭੰਮਰਾਹ ਦੀਆਂ ਗੁਰਬਾਣੀ ਗਾਇਨ ਅਤੇ ਸੰਗੀਤ ਦੇ ਖੇਤਰ ਵਿੱਚ ਵਿਚਲੀਆਂ ਉਪਲਬਧੀਆਂ ਦੀ ਸ਼ਲਾਘਾ ਕਰਦਿਆ ਹੋਇਆ ਕਿਹਾ ਕਿ ਸ਼ੁੱਧ ਗੁਰਬਾਣੀ ਗਾਇਨ ਕਰਨ ਵਾਲਿਆਂ ਲਈ ਉਕਤ ਪੁਸਤਕ ਪ੍ਰੇਣਾ ਸਰੋਤ ਬਣੇਗੀ! ਇਸ ਦੌਰਾਨ ਸ.ਰਣਜੋਧ ਸਿੰਘ ਨੇ ਸਮਾਗਮ ਵਿੱਚ ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਵਿਦਿਆਰਥੀ ਜੀਵਨ ਵਿੱਚ ਅਪਣਾ ਕੇ ਉਹਨਾਂ ਅਨੁਸਾਰ ਚੱਲਣ ਲਈ ਕਿਹਾ ਤਾਂ ਕਿ ਉੱਚੇ ਸੁੱਚੇ ਆਚਰਣ ਨਾਲ ਅਸੀਂ ਵਧੀਆ ਸਮਾਜ ਦੀ ਸਿਰਜਣਾ ਕਰਨ ਵਿੱਚ ਅਹਿਮ ਯੋਗਦਾਨ ਪਾ ਸਕੀਏ। ਕਾਲਜ ਦੀ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਉੱਤੇ ਮਾਣ ਹੈ ਜੋ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕਰਕੇ ਗਏ ਅਤੇ ਅੱਜ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਪੱਧਰ ਨੂੰ ਛੋਹ ਕੇ ਸਮਾਜ ਲਈ ਵਧੀਆ ਕੰਮ ਕਰ ਰਹੇ ਹਨ!ਉਨ੍ਹਾਂ ਨੇ ਕਿਹਾ ਕਿ ਸ. ਇਕਬਾਲ ਸਿੰਘ ਭੰਮਰਾਹ ਜੋ ਕਿ ਕਾਲਜ ਦੇ ਸੰਗੀਤ ਵਿਭਾਗ ਦੇ ਸਾਬਕਾ ਵਿਦਿਆਰਥੀ ਹਨ! ਸੋ ਅੱਜ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀ ਪੁਸਤਕ ਨੂੰ ਲੋਕ ਅਰਪਣ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ!ਇਸ ਦੌਰਾਨ
ਜਵੱਦੀ ਟਕਸਾਲ ਦੇ ਮੁੱਖੀ ਸੰਤ ਬਾਬਾ ਅਮੀਰ ਸਿੰਘ ਜੀ, ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ, ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਸਮੇਤ ਸਤਿਕਾਰਤ ਮੈਂਬਰ ਸਾਹਿਬਾਨ, ਕਾਲਜ ਦੀ ਪ੍ਰਿੰਸੀਪਲ ਡਾ. ਅਜੀਤ ਕੌਰ ਅਤੇ ਵੱਖ-ਵੱਖ ਰਾਮਗੜ੍ਹੀਆ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਨੇਸਾਂਝੇ ਰੂਪ ਵਿੱਚ
ਇਕਬਾਲ ਸਿੰਘ ਭੰਮਰਾਹ ਦੀ ਪੁਸਤਕ
"ਗੁਰਬਾਣੀ ਗਾਇਨ ਭਾਗ ਪਹਿਲਾ" ਨੂੰ ਲੋਕ ਅਰਪਣ ਕੀਤਾ ਅਤੇ ਇਕਬਾਲ ਸਿੰਘ ਭੰਮਰਾਹ ਨੂੰ ਆਪਣੀ ਮੁਬਾਰਕਬਾਦ ਦਿੱਤੀ!ਸਮਾਗਮ ਵਿੱਚ ਪਹੁੰਚੇ ਸਾਰੇ ਸਤਿਕਾਰਤ ਮਹਿਮਾਨਾਂ ਨੂੰ ਕਾਲਜ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਸੰਗੀਤ ਵਿਭਾਗ ਦੇ ਮੁਖੀ ਡਾ. ਚਰਨਜੀਤ ਕੌਰ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

Have something to say? Post your comment

 
 
 
 

ਪੰਜਾਬ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਬਾਰੇ ਕਾਨੂੰਨ ਕੌਮ ਦੇ ਹੱਕ ਵਿੱਚ ਪ੍ਰੰਤੂ ਮਰਿਆਦਾ ਨੂੰ ਕਾਨੂੰਨੀ ਦਾਇਰੇ ਚ ਲਿਆਣਾ ਇਤਰਾਜਯੋਗ-ਸਿੰਘ ਸਾਹਿਬਾਨ

ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਐਸ.ਜੀ.ਪੀ.ਸੀ ਪ੍ਰਧਾਨ ਨੂੰ ਕਿਸ ਹੈਸੀਅਤ ਵਿੱਚ ਹਦਾਇਤ ਕਰ ਰਹੀ ਹੈ - ਰਵੀਇੰਦਰ ਸਿੰਘ

ਪੰਜਾਬ ਵਿਜੀਲੈਂਸ ਵਿਭਾਗ ਵਿਚ ਭ੍ਰਿਸ਼ਟਾਚਾਰ ਨਾਲ ਮੁੱਖ ਮੰਤਰੀ ਤੇ ਕੇਜਰੀਵਾਲ ਦੇ ਸੰਬੰਧਾਂ ਦੀ ਜਾਂਚ ਹੋਵੇ: ਅਕਾਲੀ ਦਲ

ਡੀਐਸਜੀਐਮਸੀ ਵੱਲੋਂ ਸਿੱਖਿਆ ਸੇਵਾ ਕਾਊਂਟਰ ਸਥਾਪਿਤ- ਕਾਲਕਾ

ਬੀਐਸਪੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਦਾ ਇੰਚਾਰਜ ਸੁਰਿੰਦਰ ਸਿੰਘ ਖੁੱਡਾ ਅਲੀਸ਼ੇਰ ਨੂੰ ਕੀਤਾ ਨਿਯੁਕਤ

ਪੀ.ਏ.ਯੂ. ਕੈਂਪਸ ਦੇ ਦਰਖਤਾਂ ਨੂੰ ਹੁਣ ਕਿਊਆਰ ਕੋਡ ਵਿਧੀ ਰਾਹੀਂ ਜਾਣੋ

ਸਰਹਿੰਦ ਫਤਿਹ ਮਾਰਚ ਦਾ ਲੁਧਿਆਣਾ ਸਹਿਰ ਦੀਆਂ ਸੰਗਤਾਂ ਵੱਲੋ ਜੈਕਾਰਿਆਂ ਦੀ ਗੂੰਜ 'ਚ ਕੀਤਾ ਗਿਆ ਨਿੱਘਾ ਸਵਾਗਤ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਪਾਲ ਸਿੰਘ ਚੀਮਾ

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)