ਪੰਜਾਬ

ਬੀਐਸਪੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਦਾ ਇੰਚਾਰਜ ਸੁਰਿੰਦਰ ਸਿੰਘ ਖੁੱਡਾ ਅਲੀਸ਼ੇਰ ਨੂੰ ਕੀਤਾ ਨਿਯੁਕਤ

ਕੌਮੀ ਮਾਰਗ ਬਿਊਰੋ | May 12, 2026 07:29 PM

ਚੰਡੀਗੜ੍ਹ:- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਚੰਡੀਗੜ੍ਹ ਦੇ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਨੂੰ ਹੁਣ ਪਾਰਟੀ ਦੀ ਪੰਜਾਬ ਇਕਾਈ ਨਾਲ ਜੋੜ ਦਿੱਤਾ ਗਿਆ ਹੈ। ਇਸ ਨਵੇਂ ਜਥੇਬੰਦਕ ਫੈਸਲੇ ਤਹਿਤ ਚੰਡੀਗੜ੍ਹ ਲੋਕ ਸਭਾ ਹਲਕੇ ਦਾ ਇੰਚਾਰਜ ਸਰਦਾਰ ਸੁਰਿੰਦਰ ਸਿੰਘ ਖੁੱਡਾ ਅਲੀਸ਼ੇਰ ਨੂੰ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਦੇ ਇਸ ਮਹੱਤਵਪੂਰਨ ਫੈਸਲੇ ਦਾ ਬਸਪਾ ਆਗੂਆਂ ਸ਼੍ਰੀ ਬ੍ਰਿਜਪਾਲ ਅਤੇ ਸੁਖਦੇਵ ਸੋਨੂ ਨੇ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਚੰਡੀਗੜ੍ਹ ਵਿੱਚ ਪਾਰਟੀ ਸੰਗਠਨ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਲਗਾਤਾਰ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਇਹ ਫੈਸਲਾ ਉਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਪਾਰਟੀ ਵਰਕਰਾਂ ਦਾ ਮੰਨਣਾ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਇਕਾਈ ਨਾਲ ਜੋੜਨ ਨਾਲ ਜਥੇਬੰਦਕ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ ਅਤੇ ਬਹੁਜਨ ਸਮਾਜ ਦੀ ਆਵਾਜ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕੇਗਾ।
ਬਸਪਾ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪਾਰਟੀ ਚੰਡੀਗੜ੍ਹ ਵਿੱਚ ਮਜ਼ਬੂਤ ਸੰਗਠਨ ਤਿਆਰ ਕਰੇਗੀ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪੂਰੀ ਮਿਹਨਤ ਅਤੇ ਸਮਰਪਣ ਨਾਲ ਸੰਗਠਨ ਦੇ ਵਿਸਥਾਰ ਵਿੱਚ ਜੁਟਣਗੇ।
ਪਾਰਟੀ ਵਰਕਰਾਂ ਨੇ ਭੈਣ ਮਾਇਆਵਤੀ ਜੀ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਜਤਾਇਆ ਕਿ ਇਸ ਫੈਸਲੇ ਨਾਲ ਪਾਰਟੀ ਦਾ ਜਨਅਧਾਰ ਵਧੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸੰਗਠਨ ਨੂੰ ਨਿਸ਼ਚਿਤ ਤੌਰ ‘ਤੇ ਲਾਭ ਮਿਲੇਗਾ।

 

Have something to say? Post your comment

 
 
 
 

ਪੰਜਾਬ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਬਾਰੇ ਕਾਨੂੰਨ ਕੌਮ ਦੇ ਹੱਕ ਵਿੱਚ ਪ੍ਰੰਤੂ ਮਰਿਆਦਾ ਨੂੰ ਕਾਨੂੰਨੀ ਦਾਇਰੇ ਚ ਲਿਆਣਾ ਇਤਰਾਜਯੋਗ-ਸਿੰਘ ਸਾਹਿਬਾਨ

ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਐਸ.ਜੀ.ਪੀ.ਸੀ ਪ੍ਰਧਾਨ ਨੂੰ ਕਿਸ ਹੈਸੀਅਤ ਵਿੱਚ ਹਦਾਇਤ ਕਰ ਰਹੀ ਹੈ - ਰਵੀਇੰਦਰ ਸਿੰਘ

ਪੰਜਾਬ ਵਿਜੀਲੈਂਸ ਵਿਭਾਗ ਵਿਚ ਭ੍ਰਿਸ਼ਟਾਚਾਰ ਨਾਲ ਮੁੱਖ ਮੰਤਰੀ ਤੇ ਕੇਜਰੀਵਾਲ ਦੇ ਸੰਬੰਧਾਂ ਦੀ ਜਾਂਚ ਹੋਵੇ: ਅਕਾਲੀ ਦਲ

ਡੀਐਸਜੀਐਮਸੀ ਵੱਲੋਂ ਸਿੱਖਿਆ ਸੇਵਾ ਕਾਊਂਟਰ ਸਥਾਪਿਤ- ਕਾਲਕਾ

ਪੀ.ਏ.ਯੂ. ਕੈਂਪਸ ਦੇ ਦਰਖਤਾਂ ਨੂੰ ਹੁਣ ਕਿਊਆਰ ਕੋਡ ਵਿਧੀ ਰਾਹੀਂ ਜਾਣੋ

ਸਰਹਿੰਦ ਫਤਿਹ ਮਾਰਚ ਦਾ ਲੁਧਿਆਣਾ ਸਹਿਰ ਦੀਆਂ ਸੰਗਤਾਂ ਵੱਲੋ ਜੈਕਾਰਿਆਂ ਦੀ ਗੂੰਜ 'ਚ ਕੀਤਾ ਗਿਆ ਨਿੱਘਾ ਸਵਾਗਤ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਇਕਬਾਲ ਸਿੰਘ ਭੰਮਰਾਹ ਦੀ ਪੁਸਤਕ "ਗੁਰਬਾਣੀ ਗਾਇਨ ਭਾਗ ਪਹਿਲਾ" ਹੋਈ ਲੋਕ ਅਰਪਣ

ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਪਾਲ ਸਿੰਘ ਚੀਮਾ

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)