ਪੰਜਾਬ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਬਾਰੇ ਕਾਨੂੰਨ ਕੌਮ ਦੇ ਹੱਕ ਵਿੱਚ ਪ੍ਰੰਤੂ ਮਰਿਆਦਾ ਨੂੰ ਕਾਨੂੰਨੀ ਦਾਇਰੇ ਚ ਲਿਆਣਾ ਇਤਰਾਜਯੋਗ-ਸਿੰਘ ਸਾਹਿਬਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 12, 2026 07:44 PM

ਅੰਮ੍ਰਿਤਸਰ-ਪੰਜਾਬ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ਾਂ ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਤੇ ਐਡੀਸ਼ਨਲ ਮੁੱਖ ਗ੍ਰੰਥੀ ਨੇ ਵਿਸ਼ੇਸ਼ ਇਕੱਤਰਤਾ ਕਰਕੇ ਇਸ ਉੱਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ। ਇਸ ਮਗਰੋਂ ਮੀਡੀਆ ਨੂੰ ਜਾਰੀ ਕੀਤੇ ਗਏ  ਬਿਆਨ ਰਾਹੀਂ ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹਰ ਦੋਸ਼ੀ, ਪਾਪੀ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਦਾ ਕਾਨੂੰਨ ਬਿਨਾਂ ਸ਼ੱਕ ਕੌਮ ਦੇ ਹੱਕ ਵਿਚ ਹੈ ਪਰੰਤੂ ਇਸ ਦੇ ਨਾਲ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਅਤੇ ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਬੇਅਦਬੀ ਦੇ ਅਪਰਾਧ ਤੋਂ ਇਲਾਵਾ ਮਰਯਾਦਾ ਸਬੰਧੀ ਮਾਮਲਿਆਂ ’ਚ ਕਾਨੂੰਨੀ ਦਾਇਰੇ ਵਿਚ ਲਿਆਉਣਾ ਅਤਿ ਇਤਰਾਜ਼ਯੋਗ ਹੈ।
ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਇਸ ਸੰਜੀਦਾ ਮਸਲੇ ਉੱਤੇ ਵਿਚਾਰ-ਮੰਥਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿਚ ਸੋਧਾਂ ਕਰਨੀਆਂ ਕੌਮ ਦੇ ਭਲੇ ਵਿਚ ਹੈ, ਜਿਸ ’ਤੇ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਸਿੰਘ ਸਾਹਿਬਾਨ ਅਤੇ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੂਰੀ ਕੌਮ ਦੇ ਗ੍ਰੰਥੀ ਸਿੰਘਾਂ ਵੱਲੋਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾਦਾਰ ਧਿਰ ਗ੍ਰੰਥੀ ਸਿੰਘ ਕੌਮ ਦੀ ਰੀੜ ਦੀ ਹੱਡੀ ਵਾਂਗ ਹਨ, ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨ ਨਾਲ ਭੈਅਤੀਤ ਨਹੀਂ ਕਰਨਾ ਚਾਹੀਦਾ, ਸਗੋਂ ਅਜਿਹਾ ਕਾਨੂੰਨ ਹੋਣਾ ਚਾਹੀਦਾ ਹੈ ਜਿਸ ਨੂੰ ਪ੍ਰਚਾਰਨ ਅਤੇ ਪਾਲਣਾ ਲਈ ਗ੍ਰੰਥੀ ਸਿੰਘ ਸਾਹਿਬਾਨ ਇਸ ਦੀ ਪ੍ਰੋੜ੍ਹਤਾ ਕਰਨ। ਇਸ ਲਈ ਮੁੱਖ ਮੰਤਰੀ ਤੁਰੰਤ ਇਸ ਕਾਨੂੰਨ ਵਿੱਚੋਂ ਗ੍ਰੰਥੀ ਸ਼੍ਰੇਣੀ, ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੇ ਵਿਰੁੱਧ ਜਾਂਦੀਆਂ ਮੱਦਾਂ ਖ਼ਤਮ ਕਰਨ ਦੀ ਪਹਿਲਕਦਮੀ ਕਰਨ।
ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਐਸ.ਜੀ.ਪੀ.ਸੀ ਪ੍ਰਧਾਨ ਨੂੰ ਕਿਸ ਹੈਸੀਅਤ ਵਿੱਚ ਹਦਾਇਤ ਕਰ ਰਹੀ ਹੈ - ਰਵੀਇੰਦਰ ਸਿੰਘ

ਪੰਜਾਬ ਵਿਜੀਲੈਂਸ ਵਿਭਾਗ ਵਿਚ ਭ੍ਰਿਸ਼ਟਾਚਾਰ ਨਾਲ ਮੁੱਖ ਮੰਤਰੀ ਤੇ ਕੇਜਰੀਵਾਲ ਦੇ ਸੰਬੰਧਾਂ ਦੀ ਜਾਂਚ ਹੋਵੇ: ਅਕਾਲੀ ਦਲ

ਡੀਐਸਜੀਐਮਸੀ ਵੱਲੋਂ ਸਿੱਖਿਆ ਸੇਵਾ ਕਾਊਂਟਰ ਸਥਾਪਿਤ- ਕਾਲਕਾ

ਬੀਐਸਪੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਦਾ ਇੰਚਾਰਜ ਸੁਰਿੰਦਰ ਸਿੰਘ ਖੁੱਡਾ ਅਲੀਸ਼ੇਰ ਨੂੰ ਕੀਤਾ ਨਿਯੁਕਤ

ਪੀ.ਏ.ਯੂ. ਕੈਂਪਸ ਦੇ ਦਰਖਤਾਂ ਨੂੰ ਹੁਣ ਕਿਊਆਰ ਕੋਡ ਵਿਧੀ ਰਾਹੀਂ ਜਾਣੋ

ਸਰਹਿੰਦ ਫਤਿਹ ਮਾਰਚ ਦਾ ਲੁਧਿਆਣਾ ਸਹਿਰ ਦੀਆਂ ਸੰਗਤਾਂ ਵੱਲੋ ਜੈਕਾਰਿਆਂ ਦੀ ਗੂੰਜ 'ਚ ਕੀਤਾ ਗਿਆ ਨਿੱਘਾ ਸਵਾਗਤ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਇਕਬਾਲ ਸਿੰਘ ਭੰਮਰਾਹ ਦੀ ਪੁਸਤਕ "ਗੁਰਬਾਣੀ ਗਾਇਨ ਭਾਗ ਪਹਿਲਾ" ਹੋਈ ਲੋਕ ਅਰਪਣ

ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਪਾਲ ਸਿੰਘ ਚੀਮਾ

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)