ਪੰਜਾਬ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

ਕੌਮੀ ਮਾਰਗ ਬਿਊਰੋ | May 13, 2026 07:23 PM

ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇੱਥੇ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ।

ਅਹੁਦਾ ਸੰਭਾਲਣ ਉਪਰੰਤ ਸ. ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਾਡੇ ਸ਼ਹਿਰੀ ਕੇਂਦਰ ਪੰਜਾਬ ਦੇ ਭਵਿੱਖ ਦਾ ਧੁਰਾ ਹਨ। ਸਿੱਖਿਆ ਖੇਤਰ ਦੀ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਵੀ ਪੂਰੀ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ।"

 

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਆਰਮੀ ਸਕੂਲਾਂ ਵੱਲੋਂ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣਾ, ਭਾਸ਼ਾ ਐਕਟ ਦੀ ਉਲੰਘਣਾ-  ਰਵੀਇੰਦਰ ਸਿੰਘ

ਖ਼ਾਲਸਾ ਕਾਲਜ ਪਬਲਿਕ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 12ਵੀਂ ਸੀ. ਬੀ. ਐੱਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਭਾਜਪਾ ਨੂੰ ਵੀ ਨਹੀਂ ਵਿਸ਼ਵਾਸ ਹੈ ਈਵੀਐਮ ਤੇ- ਮੰਗੀਆਂ ਲੋਕਲ ਬਾਡੀ ਚੋਣਾਂ ਬੈਲਟ ਪੇਪਰ ਤੇ -ਮਿਲਿਆ ਵਫਦ ਚੋਣ ਕਮਿਸ਼ਨ ਨੂੰ

ਪੰਜਾਬ ਵਿੱਚ ਬੰਬ ਦੀ ਧਮਕੀ -ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਨਿਸ਼ਾਨਾ ਬਣਾਇਆ ਗਿਆ

ਪੰਜਾਬ ਵਿਜੀਲੈਂਸ ਬਿਊਰੋ ਦੇ ਦਫ਼ਤਰ 'ਤੇ ਸੀਬੀਆਈ ਦੇ ਛਾਪੇ 'ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਮੰਤਰੀ ਬਲਬੀਰ ਸਿੰਘ ਨੇ

ਪੰਜਾਬ ਸਰਕਾਰ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਬਣਾਏਗੀ

ਸਿੱਖਿਆ ਕ੍ਰਾਂਤੀ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਬਾਰੇ ਕਾਨੂੰਨ ਕੌਮ ਦੇ ਹੱਕ ਵਿੱਚ ਪ੍ਰੰਤੂ ਮਰਿਆਦਾ ਨੂੰ ਕਾਨੂੰਨੀ ਦਾਇਰੇ ਚ ਲਿਆਣਾ ਇਤਰਾਜਯੋਗ-ਸਿੰਘ ਸਾਹਿਬਾਨ

ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਐਸ.ਜੀ.ਪੀ.ਸੀ ਪ੍ਰਧਾਨ ਨੂੰ ਕਿਸ ਹੈਸੀਅਤ ਵਿੱਚ ਹਦਾਇਤ ਕਰ ਰਹੀ ਹੈ - ਰਵੀਇੰਦਰ ਸਿੰਘ