ਪੰਜਾਬ

ਖ਼ਾਲਸਾ ਕਾਲਜ ਪਬਲਿਕ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 12ਵੀਂ ਸੀ. ਬੀ. ਐੱਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 13, 2026 07:34 PM



ਅੰਮ੍ਰਿਤਸਰ-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ 12ਵੀਂ ਸੀ. ਬੀ. ਐੱਸ. ਈ. ਬੋਰਡ ਦਾ ਨਤੀਜਾ 100 ਫ਼ੀਸਦੀ ਪ੍ਰਾਪਤ ਕਰ ਕੇ ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੇ 217 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਇੰਸ ਦੀ ਵਿਦਿਆਰਥਣ ਅੰਸ਼ਪ੍ਰੀਤ ਕੌਰ ਨੇ 97% ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਕਾਮਰਸ ਦੀ ਵਿਦਿਆਰਥਣ ਨਵਦੀਪ ਕੌਰ ਨੇ 96.6% ਫ਼ੀਸਦੀ ਨਾਲ ਦੂਸਰਾ, ਕਾਮਰਸ ਦੀ ਖੁਸ਼ਪ੍ਰੀਤ ਕੌਰ ਨੇ 95.4%, ਕਾਮਰਸ ਦੀ ਰਵਰੀਤ ਕੌਰ ਨੇ 95% ਅੰਕ ਨਾਲ ਕ੍ਰਮਵਾਰ ਤੀਜਾ, ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜਦ ਕਿ ਸਾਇੰਸ ਦੇ ਅਕਸਦੀਪ ਸਿੰਘ ਨੇ 94.4% ਅਤੇ ਮਨਜੋਤ ਸਿੰਘ ਨੇ 94% ਫੀਸਦੀ, ਹਿਊਮੈਨਿਟੀ ਦੇ ਪੁਨੀਤ ਸ਼ਰਮਾ ਨੇ 92.4, ਕਾਮਰਸ ਦੀ ਅਮਨਪ੍ਰੀਤ ਕੌਰ ਨੇ 92.4%, ਹਿਊਮੈਨਿਟੀ ਦੀ ਗੁਰਲੀਨ ਕੌਰ ਨੇ 92%, ਸਾਇੰਸ ਦੀ ਕੋਮਲਪ੍ਰੀਤ ਕੌਰ ਅਤੇ ਕੰਵਰਦੀਪ ਸਿੰਘ ਕਪੂਰ ਨੇ 91.4%, ਕਾਮਰਸ ਦੇ ਜੋਗੀਰਾਜ ਕਪੂਰ ਨੇ 91.2%, ਕਾਮਰਸ ਦੀ ਪ੍ਰਭਜੋਤ ਕੌਰ ਨੇ 91%, ਕਾਮਰਸ ਦੇ ਮਹਿਰਿੰਦਰਦੀਪ ਸਿੰਘ ਅਤੇ ਕਾਰਤਿਕ ਰਾਮਪਾਲ ਨੇ 90% ਅਤੇ ਸਾਇੰਸ ਦੀ ਹਰਲੀਨ ਕੌਰ ਨੇ 90 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ। ਇਸ ਤੋਂ ਇਲਾਵਾ ਸਾਇੰਸ, ਕਾਮਰਸ, ਹਿਊਮੈਨਿਟੀ ਤੇ ਹੋਰਨਾਂ ਵਿਸ਼ਿਆਂ ਦੇ ਵਿਦਿਆਰਥੀ ਨੇ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕੀਤੇ ਹਨ।

ਇਸੇ ਤਰ੍ਹਾਂ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ਮੈਡੀਕਲ ਦੀ ਵਿਦਿਆਰਥਣ ਸੁਖਦੀਪ ਕੌਰ ਨੇ 94.6% ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਆਰਟਸ ਦੀ ਮਹਿਕਪ੍ਰੀਤ ਕੌਰ ਨੇ 94% ਨਾਲ ਸਕੂਲ ’ਚੋਂ ਦੂਸਰਾ ਅਤੇ ਕਾਮਰਸ ਦੀ ਖੁਸ਼ਦੀਪ ਕੌਰ ਨੇ 93.2% ਲੈ ਕੇ ਸਕੂਲ ’ਚੋਂ ਤੀਸਰਾ ਸਥਾਨ ਹਾਸਲ ਕੀਤਾ।

ਉਨ੍ਹਾਂ ਕਿਹਾ ਕਿ 89 ਵਿਦਿਆਰਥੀਆਂ ਨੇ ਉਕਤ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਜਿਸ ’ਚ 10 ਵਿਦਿਆਰਥੀ 90% ਤੋਂ ਵਧੇਰੇ ਅਤੇ 32 ਵਿਦਿਆਰਥੀ 80% ਤੋਂ ਵਧੇਰੇ ਪ੍ਰਤੀਸ਼ਤ ਲੈ ਕੇ ਪਾਸ ਹੋਏ। ਉਨ੍ਹਾਂ ਕਿਹਾ ਕਿ ਹੋਰਨਾਂ ’ਚ ਤਨੀਸ਼ਾ ਮਹਾਜਨ ਨੇ 93%, ਚਮਨਪ੍ਰੀਤ ਕੌਰ ਨੇ 92%, ਹਰਕੀਰਤ ਸਿੰਘ ਨੇ 91.8%, ਹਰਨੂਰ ਸਿੰਘ ਨੇ 91.2%, ਸੁਪ੍ਰੀਤ ਕੌਰ ਗਿੱਲ ਨੇ 91%, ਤਨਵੀਰ ਕੌਰ ਨੇ 90.4 % ਅਤੇ ਗੁਰਲੀਨ ਕੌਰ ਨੇ 90.4% ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।

ਇਸ ਮੌਕੇ ਸ: ਗਿੱਲ ਅਤੇ ਸ੍ਰੀਮਤੀ ਗਿੱਲ ਨੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਦਿੱਤੇ ਸਹਿਯੋਗ ਸਦਕਾ ਹੀ ਸਕੂਲ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ: ਛੀਨਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਕੂਲ ਦਾ ਟੀਚਾ ਵਿਦਿਆਰਥੀਆਂ ਨੂੰ ਕਦਰਾਂ ਕੀਮਤਾਂ ਅਧਾਰਿਤ ਸਿੱਖਿਆ ਪ੍ਰਦਾਨ ਕਰਨਾ ਅਤੇ ਸਮੇਂ ਦੇ ਹਾਣੀ ਬਣਾਉਣਾ ਹੈ। ਉਨ੍ਹਾਂ ਇਸ ਮੌਕੇ ਪ੍ਰੀਖਿਆਵਾਂ ਪਾਸ ਕਰਨ ਵਾਲੇ ਵਿਦਿਆਰਥੀ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਸਕੂਲ, ਮਾਤਾ ਪਿਤਾ ਅਤੇ ਜ਼ਿਲੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਕਤ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲੱਗੀ: ਮੁੱਖ ਮੰਤਰੀ

ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ: ਮੁੱਖ ਮੰਤਰੀ

ਹਰ ਕੋਈ ਆਪਣਾ ਸਿਹਤ ਬੀਮਾ ਕਾਰਡ ਬਣਵਾ ਲਵੇ ਤਾਂ ਜੋ ਪੈਸੇ ਦੀ ਘਾਟ ਕਾਰਨ ਕੋਈ ਵੀ ਇਲਾਜ ਤੋਂ ਵਾਂਝਾ ਨਾ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਨਾਲ ਪੂਰਾ ਸਹਿਯੋਗ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ -ਮੁੱਖ ਮੰਤਰੀ ਭਗਵੰਤ ਮਾਨ

ਕੇਂਦਰ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਮਾਨ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ