ਨੈਸ਼ਨਲ

ਪਾਠੀ ਸਿੰਘਾਂ ਦੀ ਭਲਾਈ ਲਈ ਦਿੱਲੀ ਗੁਰਦੁਆਰਾ ਕਮੇਟੀ ਵਚਨਬੱਧ: ਹਰਮੀਤ ਸਿੰਘ ਕਾਲਕਾ

ਕੌਮੀ ਮਾਰਗ ਬਿਊਰੋ | May 13, 2026 07:36 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸੇਵਾ ਨਿਭਾ ਰਹੇ ਪਾਠੀ ਸਿੰਘਾਂ ਦੀ ਭੇਟਾ ਵਿੱਚ ਵਾਧਾ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ। ਉਨਾਂ ਕਿਹਾ ਕਿ ਇਸ ਫੈਸਲੇ ਨਾਲ ਪਾਠੀ ਸਿੰਘਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਮੂਹ ਪਾਠੀ ਸਿੰਘ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਇਸ ਫੈਸਲੇ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਪਾਠੀ ਸਿੰਘਾਂ ਨੇ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰੂ ਘਰਾਂ ਵਿੱਚ ਨਿਤਨੇਮ, ਗੁਰਬਾਣੀ ਪਾਠ ਅਤੇ ਆਤਮਿਕ ਵਾਤਾਵਰਣ ਨੂੰ ਬਣਾਈ ਰੱਖਣ ਵਿੱਚ ਪਾਠੀ ਸਿੰਘਾਂ ਦਾ ਵਡਮੁੱਲਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਗੁਰੂ ਘਰ ਦੀ ਸੇਵਾ ਕਰ ਰਹੇ ਸੇਵਾਦਾਰਾਂ ਅਤੇ ਧਾਰਮਿਕ ਅਹੁਦੇਦਾਰਾਂ ਦੇ ਸਨਮਾਨ ਅਤੇ ਭਲਾਈ ਲਈ ਵਚਨਬੱਧ ਰਹੀ ਹੈ।
ਉਨ੍ਹਾਂ ਕਿਹਾ ਕਿ ਪਾਠੀ ਸਿੰਘਾਂ ਦੀ ਭੇਂਟਾ ਵਿੱਚ ਵਾਧਾ ਕਰਨਾ ਸਿਰਫ਼ ਇੱਕ ਪ੍ਰਸ਼ਾਸਕੀ ਫੈਸਲਾ ਨਹੀਂ, ਸਗੋਂ ਗੁਰੂ ਘਰ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਸੇਵਾਦਾਰਾਂ ਪ੍ਰਤੀ ਸਤਿਕਾਰ ਅਤੇ ਕਦਰ ਦਾ ਪ੍ਰਤੀਕ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਵਿੱਚ ਵੀ ਧਾਰਮਿਕ ਸੇਵਾਵਾਂ ਨਾਲ ਜੁੜੇ ਹਰ ਵਰਗ ਦੀ ਭਲਾਈ ਅਤੇ ਸਹੂਲਤਾਂ ਲਈ ਲਗਾਤਾਰ ਯਤਨ ਕਰਦੀ ਰਹੇਗੀ।
ਸਰਦਾਰ ਕਾਲਕਾ ਨੇ ਪਾਠੀ ਸਿੰਘਾਂ ਵੱਲੋਂ ਦਿੱਤੇ ਗਏ ਸਤਿਕਾਰ, ਪਿਆਰ ਅਤੇ ਸ਼ੁਭ ਅਸੀਸਾਂ ਲਈ ਧੰਨਵਾਦ ਕੀਤਾ।

Have something to say? Post your comment

 
 
 
 

ਨੈਸ਼ਨਲ

13ਵਾਂ ਸਲਾਨਾ ਨੈਸ਼ਨਲ ਸਿੱਖ ਯੂਥ ਸ਼ਹੀਦੀ ਫੁੱਟਬਾਲ ਟੂਰਨਾਮੈਂਟ ਵਿਲੇਨਹਾਲ ਵਿੱਚ ਮੁੜ ਹੋਵੇਗਾ ਆਯੋਜਿਤ: ਦੀਪਾ ਸਿੰਘ

ਭਾਈ ਪਰਮਜੀਤ ਸਿੰਘ ਖਾਲਸਾ ਵੱਲੋਂ ਪੰਜ ਪਿਆਰਿਆਂ ਖ਼ਿਲਾਫ਼ ਕੀਤੀਆਂ ਟਿੱਪਣੀਆਂ ਪੰਥਕ ਮਰਯਾਦਾ ਉੱਤੇ ਸਿੱਧਾ ਹਮਲਾ- ਅਖੰਡ ਕੀਰਤਨੀ

ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਕੀਰਤਨ ਸਮਾਗਮ

2.42 ਲੱਖ ਤੋਂ ਵੱਧ ਵਿਦਿਆਰਥੀ ਹੋਏ ਪਾਸ, 91.46 ਫ਼ੀਸਦੀ ਰਹੀ ਪਾਸ ਪ੍ਰਤੀਸ਼ਤਤਾ : ਹਰਜੋਤ ਸਿੰਘ ਬੈਂਸ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਤਿਹਾਸਕ ਲਾਇਬ੍ਰੇਰੀ ਦਾ ਨਵੀਨੀਕਰਨ: ਹਰਮੀਤ ਸਿੰਘ ਕਾਲਕਾ

ਪ੍ਰਧਾਨ ਮੰਤਰੀ ਮੋਦੀ ਨੇ 24 ਘੰਟਿਆਂ ਵਿੱਚ ਦੂਜੀ ਵਾਰ ਜਨਤਾ ਨੂੰ ਅਪੀਲ ਕੀਤੀ -ਸੋਨਾ ਖਰੀਦਣ ਤੋਂ ਬਚੋ ਅਤੇ ਬਾਲਣ ਬਚਾਓ

ਡੀਐਸਜੀਐਮਸੀ ਵੱਲੋਂ ਬੰਗਲਾ ਸਾਹਿਬ ਵਿਖੇ ਆਧੁਨਿਕ ਇੰਡੋਸਕੋਪੀ ਯੂਨਿਟ ਲੋਕਾਂ ਨੂੰ ਸਮਰਪਿਤ- ਕਾਲਕਾ

ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਹਰਮੀਤ ਸਿੰਘ ਕਾਲਕਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ

ਚੋਣ ਕਮਿਸ਼ਨ ਬੰਗਾਲ ਵਿੱਚ ਭਾਜਪਾ ਦਾ ਔਜ਼ਾਰ ਬਣ ਗਿਆ - ਮਨੀਸ਼ ਤਿਵਾੜੀ

ਵੋਟ ਚੋਰੀ ਸੀਟਾਂ ਚੋਰੀ ਕਰਦੀ ਹੈ, ਕਈ ਵਾਰ ਪੂਰੀਆਂ ਸਰਕਾਰਾਂ - ਰਾਹੁਲ ਗਾਂਧੀ