ਪੰਜਾਬ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਕੌਮੀ ਮਾਰਗ ਬਿਊਰੋ | May 13, 2026 08:44 PM

ਚੰਡੀਗੜ੍ਹ-ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1, 10, 762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।

ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀਤਾ ਹੈ।

ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦਾ ਵਿਆਪਕ ਕਾਇਆ ਕਲਪ ਕੀਤਾ ਗਿਆ ਹੈ। ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫੀ ਵਾਧਾ ਹੋਇਆ ਹੈ।

ਇਸ ਮੁੜ ਸੁਰਜੀਤੀ ਦੀ ਇੱਕ ਵੱਡੀ ਪ੍ਰਾਪਤੀ ਇਹ ਹੈ ਕਿ ਬਿਸਤ ਦੋਆਬ ਨਹਿਰ ਨੈੱਟਵਰਕ ਦੇ ਲਗਭਗ 19, 213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ ਜੋ ਪਹਿਲਾਂ ਧਰਤੀ ਹੇਠਲੇ ਅਨਿਯਮਤ ਪਾਣੀ ਤੇ ਮੀਂਹ ’ਤੇ ਨਿਰਭਰ ਸਨ।

ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਅਤੇ ਮੁਕੰਦਪੁਰ ਤੇ ਜਲੰਧਰ ਜ਼ਿਲ੍ਹੇ ਦੇ ਅਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ ਸੁਰਜੀਤ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ।

ਨਹਿਰ ਦੀ ਮੁੜ ਸੁਰਜੀਤੀ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਕਰ ਰਹੀ ਹੈ। ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋਵੇਗੀ।

ਬਿਸਤ ਦੋਆਬ ਨਹਿਰ ਦੀ ਬਹਾਲੀ ਪੰਜਾਬ ਸਰਕਾਰ ਦੀ ਸਿੰਜਾਈ ਸਿਲਸਿਲੇ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਨਾਲ ਹੀ ਇਹ ਖੇਤੀ ਪੈਦਾਵਾਰ ਵਧਾਉਂਦੀ ਹੈ ਅਤੇ ਆਉਂਦੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਨੂੰ ਸੁਰੱਖਿਅਤ ਬਣਾਉਦੀ ਹੈ।

ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਪਰਿਵਰਤਨ ਹੈ ਜੋ ਪੰਜਾਬ ਦੀ ਖੇਤੀ ਰਹਿਤਲ ਦੀ ਸੰਭਲਣ ਦੀ ਸਮਰੱਥਾ ਅਤੇ ਰਿਜ਼ਕ ਨੂੰ ਵਧਾਉਂਦਾ ਅਤੇ ਸੁਨਹਿਰੇ ਭਵਿੱਖ ਨੂੰ ਨਿਖਾਰਦਾ ਹੈ।

 

Have something to say? Post your comment

 
 
 
 

ਪੰਜਾਬ

ਕੇਂਦਰ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਮਾਨ

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਆਪ' ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

ਪੰਜਾਬ ਵਿੱਚ ਆਰਮੀ ਸਕੂਲਾਂ ਵੱਲੋਂ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣਾ, ਭਾਸ਼ਾ ਐਕਟ ਦੀ ਉਲੰਘਣਾ-  ਰਵੀਇੰਦਰ ਸਿੰਘ

ਖ਼ਾਲਸਾ ਕਾਲਜ ਪਬਲਿਕ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 12ਵੀਂ ਸੀ. ਬੀ. ਐੱਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਭਾਜਪਾ ਨੂੰ ਵੀ ਨਹੀਂ ਵਿਸ਼ਵਾਸ ਹੈ ਈਵੀਐਮ ਤੇ- ਮੰਗੀਆਂ ਲੋਕਲ ਬਾਡੀ ਚੋਣਾਂ ਬੈਲਟ ਪੇਪਰ ਤੇ -ਮਿਲਿਆ ਵਫਦ ਚੋਣ ਕਮਿਸ਼ਨ ਨੂੰ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ ਬੰਬ ਦੀ ਧਮਕੀ -ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਨਿਸ਼ਾਨਾ ਬਣਾਇਆ ਗਿਆ

ਪੰਜਾਬ ਵਿਜੀਲੈਂਸ ਬਿਊਰੋ ਦੇ ਦਫ਼ਤਰ 'ਤੇ ਸੀਬੀਆਈ ਦੇ ਛਾਪੇ 'ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਮੰਤਰੀ ਬਲਬੀਰ ਸਿੰਘ ਨੇ