ਪੰਜਾਬ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ -ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | May 13, 2026 10:47 PM

ਨਵੀਂ ਦਿੱਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ 'ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ ਹੈ।

ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ 'ਆਪ' ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ "ਰੰਗਲਾ ਪੰਜਾਬ" ਦੇ ਮੁੱਦੇ 'ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ।

ਮੀਡੀਆ ਨਾਲ ਗੱਲਬਾਤ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਟ ਪਰਚਾ ਲੀਕ ਹੋਣ ਦੀ ਘਟਨਾ ਨੇ ਲੱਖਾਂ ਉਮੀਦਵਾਰਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ ਅਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਕੇਂਦਰ ਦੀ ਅਸਫਲਤਾ ਨੂੰ ਜਗ ਜ਼ਾਹਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, "ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਪ੍ਰੀਖਿਆ ਪਾਸ ਕਰਨ ਦੀ ਉਮੀਦ ਵਿੱਚ ਰਾਤਾਂ ਜਾਗ ਕੇ ਲੰਘਾਈਆਂ , ਪਰ ਪੇਪਰ ਲੀਕ ਨੇ ਉਨ੍ਹਾਂ ਦੀਆਂ ਰੀਝਾਂ ਵਲੂੰਧਰ ਦਿੱਤੀਆਂ ਹਨ।"

ਮੁੱਖ ਮੰਤਰੀ ਨੇ ਕਿਹਾ, "ਪ੍ਰੀਖਿਆਰਥੀ ਡੂੰਘੇ ਸਦਮੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਭਵਿੱਖੀ ਆਸਾਂ ਨਾਲ ਹੋਈ ਇਸ ਧੋਖਾਧੜੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਪੇਪਰ ਲੀਕ ਕਾਰਨ ਲੱਖਾਂ ਉਮੀਦਾਂ ਟੁੱਟ ਗਈਆਂ ਹਨ। ਕੇਂਦਰ ਨੂੰ ਪ੍ਰੀਖਿਆ ਸੁਤੰਤਰ ਅਤੇ ਨਿਰਪੱਖ ਰੂਪ ਵਿਚ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਸੀ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੀ ਸੀ।"

*ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ ਧਮਕਾਉਣ ਦੀ ਰਾਜਨੀਤੀ ਹੋਈ ਸ਼ੁਰੂ*

ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਭਾਜਪਾ ਨੇ ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀਆਂ ਚਾਲਾਂ ਦਾ ਸਹਾਰਾ ਲਿਆ। ਉਨ੍ਹਾਂ ਕਿਹਾ ਕਿ "ਤਾਮਿਲਨਾਡੂ ਦੇ ਰਾਜਨੀਤਿਕ ਪਿੜ ਵਿੱਚ ਅਭਿਨੇਤਾ ਵਿਜੇ ਦੀ ਸਫਲਤਾ ਤੋਂ ਬਾਅਦ, ਭਾਜਪਾ ਨੂੰ ਅਹਿਸਾਸ ਹੋਇਆ ਕਿ ਕਲਾਕਾਰਾਂ ਨੂੰ ਵਧੇਰੇ ਜਨਤਕ ਮਾਨਤਾ ਮਿਲਦੀ ਹੈ ਅਤੇ ਇਸ ਲਈ ਉਨ੍ਹਾਂ ਨੇ ਦਿਲਜੀਤ ਦੋਸਾਂਝ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ, "

ਉਨ੍ਹਾਂ ਕਿਹਾ ਕਿ "ਜਦੋਂ ਤੋਂ ਦਿਲਜੀਤ ਸਿੰਘ ਨੇ ਭਾਜਪਾ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ, ਉਨ੍ਹਾਂ ਵਿਰੁੱਧ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ, ਜੋ ਕਿ ਮੂਲੋਂ ਗਲਤ ਹੈ। ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਕਰਨਾ ਧਮਕੀ ਦੀ ਇਸ ਰਾਜਨੀਤੀ ਨੂੰ ਦਰਸਾਉਂਦਾ ਹੈ, "

*ਵਿਕਾਸ ਅਤੇ ਭਲਾਈ ਏਜੰਡਾ 'ਆਪ' ਨੂੰ ਸੱਤਾ ਵਿੱਚ ਵਾਪਸ ਲਿਆਵੇਗਾ*

ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਰੰਗਲਾ ਪੰਜਾਬ" ਬਣਾਉਣਾ ਪੰਜਾਬ ਵਿੱਚ 'ਆਪ' ਦਾ ਇੱਕੋ ਇੱਕ ਚੋਣ ਮੁੱਦਾ ਰਹੇਗਾ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ "ਪੰਜਾਬ ਦੇ ਵਿਦਿਆਰਥੀ ਨੀਟ, ਜੇ.ਈ.ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਅਤੇ ਲੋਕ 10 ਲੱਖ ਰੁਪਏ ਦਾ ਨਕਦੀ ਰਹਿਤ ਡਾਕਟਰੀ ਇਲਾਜ ਕਰਵਾ ਰਹੇ ਹਨ, "

ਮੁੱਖ ਮੰਤਰੀ ਨੇ ਜੋਰ ਦਿੰਦਿਆਂ ਕਿਹਾ ਕਿ "ਅਸੀਂ ਵਿਕਾਸ, ਭਲਾਈ ਅਤੇ ਇਮਾਨਦਾਰ ਸ਼ਾਸਨ ਦੇ ਏਜੰਡੇ ਨਾਲ ਲੋਕਾਂ ਕੋਲ ਜਾਵਾਂਗੇ। ਪੰਜਾਬ ਵਿੱਚ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਲੋਕ ਇਨ੍ਹਾਂ ਪਹਿਲਕਦਮੀਆਂ ਦਾ ਦਿਲੋਂ ਸਮਰਥਨ ਕਰ ਰਹੇ ਹਨ। ਅਸੀਂ ਵੱਡੇ ਫਤਵੇ ਨਾਲ ਦੁਬਾਰਾ ਸਰਕਾਰ ਬਣਾਵਾਂਗੇ, "

Have something to say? Post your comment

 
 
 
 

ਪੰਜਾਬ

ਕੇਂਦਰ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਮਾਨ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਆਪ' ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

ਪੰਜਾਬ ਵਿੱਚ ਆਰਮੀ ਸਕੂਲਾਂ ਵੱਲੋਂ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣਾ, ਭਾਸ਼ਾ ਐਕਟ ਦੀ ਉਲੰਘਣਾ-  ਰਵੀਇੰਦਰ ਸਿੰਘ

ਖ਼ਾਲਸਾ ਕਾਲਜ ਪਬਲਿਕ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 12ਵੀਂ ਸੀ. ਬੀ. ਐੱਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਭਾਜਪਾ ਨੂੰ ਵੀ ਨਹੀਂ ਵਿਸ਼ਵਾਸ ਹੈ ਈਵੀਐਮ ਤੇ- ਮੰਗੀਆਂ ਲੋਕਲ ਬਾਡੀ ਚੋਣਾਂ ਬੈਲਟ ਪੇਪਰ ਤੇ -ਮਿਲਿਆ ਵਫਦ ਚੋਣ ਕਮਿਸ਼ਨ ਨੂੰ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ ਬੰਬ ਦੀ ਧਮਕੀ -ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਨਿਸ਼ਾਨਾ ਬਣਾਇਆ ਗਿਆ