ਨੈਸ਼ਨਲ

ਦੁੱਧ ਦੀਆਂ ਵਧਦੀਆਂ ਕੀਮਤਾਂ ਨਾਲ ਆਮ ਲੋਕ ਪਰੇਸ਼ਾਨ : ਨੈਸ਼ਨਲ ਅਕਾਲੀ ਦਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 14, 2026 08:35 PM

ਨਵੀਂ ਦਿੱਲੀ - ਨੈਸ਼ਨਲ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਭਾਵਨਾ ਧਵਨ, ਸੀਨੀਅਰ ਉਪ ਪ੍ਰਧਾਨ ਰੇਨੂ ਲੂਥਰਾ ਅਤੇ ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ ਨੇ ਦੁੱਧ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦਾ ਸਭ ਤੋਂ ਵੱਧ ਅਸਰ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ‘ਤੇ ਪੈ ਰਿਹਾ ਹੈ। ਦੁੱਧ ਹਰ ਘਰ ਦੀ ਰੋਜ਼ਾਨਾ ਦੀ ਲੋੜ ਹੈ, ਪਰ ਇਸ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਭਾਵਨਾ ਧਵਨ ਅਤੇ ਰਸ਼ਮੀਤ ਕੌਰ ਬਿੰਦਰਾ ਨੇ ਕਿਹਾ ਕਿ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਦੁੱਧ ਇਕ ਜ਼ਰੂਰੀ ਪੌਸ਼ਟਿਕ ਆਹਾਰ ਹੈ। ਅਜਿਹੇ ਵਿੱਚ ਦੁੱਧ ਮਹਿੰਗਾ ਹੋਣ ਨਾਲ ਪਰਿਵਾਰਾਂ ‘ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ, ਸਬਜ਼ੀਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਪਹਿਲਾਂ ਹੀ ਆਸਮਾਨ ਛੂਹ ਰਹੀਆਂ ਹਨ ਅਤੇ ਹੁਣ ਦੁੱਧ ਦੇ ਰੇਟ ਵਧਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਉਨ੍ਹਾਂ ਦੱਸਿਆ ਕਿ ਖ਼ਾਸ ਕਰਕੇ ਨੌਕਰੀਪੇਸ਼ਾ, ਘੱਟ ਆਮਦਨ ਵਾਲੇ ਅਤੇ ਨੀਵੇਂ ਮੱਧ ਵਰਗ ਦੇ ਪਰਿਵਾਰਾਂ ਲਈ ਘਰ ਦਾ ਖਰਚ ਚਲਾਉਣਾ ਦਿਨੋਂ-ਦਿਨ ਔਖਾ ਹੁੰਦਾ ਜਾ ਰਿਹਾ ਹੈ। ਮਹਿੰਗਾਈ ਦਾ ਸਿੱਧਾ ਅਸਰ ਲੋਕਾਂ ਦੀ ਰਸੋਈ ‘ਤੇ ਨਜ਼ਰ ਆ ਰਿਹਾ ਹੈ।
ਇਸ ਦੌਰਾਨ ਰੇਨੂ ਲੂਥਰਾ ਨੇ ਦੱਸਿਆ ਕਿ ਉਹ ਪੀਰਾਗੜ੍ਹੀ ਖੇਤਰ ਵਿੱਚ ਇੱਕ ਬਜ਼ੁਰਗ ਆਸ਼ਰਮ ਚਲਾ ਰਹੀ ਹਨ, ਜਿੱਥੇ ਬਜ਼ੁਰਗਾਂ ਦੀ ਸਿਹਤ ਅਤੇ ਦੇਖਭਾਲ ਦਾ ਖ਼ਾਸ ਧਿਆਨ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਸ਼ਰਮ ਵਿੱਚ ਰਹਿੰਦੇ ਬਜ਼ੁਰਗਾਂ ਲਈ ਦੁੱਧ ਸਭ ਤੋਂ ਜ਼ਰੂਰੀ ਖੁਰਾਕਾਂ ਵਿੱਚੋਂ ਇੱਕ ਹੈ, ਕਿਉਂਕਿ ਕਈ ਬਜ਼ੁਰਗਾਂ ਨੂੰ ਦਵਾਈਆਂ ਦੇ ਨਾਲ ਨਿਯਮਿਤ ਤੌਰ ‘ਤੇ ਦੁੱਧ ਦੇਣਾ ਲਾਜ਼ਮੀ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਆਸ਼ਰਮ ਵਿੱਚ ਸਵੇਰੇ-ਸ਼ਾਮ ਬਜ਼ੁਰਗਾਂ ਨੂੰ ਦੁੱਧ ਦਿੱਤਾ ਜਾਂਦਾ ਹੈ, ਪਰ ਕੀਮਤਾਂ ਵਧਣ ਕਾਰਨ ਹਰ ਮਹੀਨੇ ਦਾ ਖਰਚ ਕਾਫ਼ੀ ਵੱਧ ਗਿਆ ਹੈ। ਇਸ ਨਾਲ ਸਮਾਜਿਕ ਸੰਸਥਾਵਾਂ ਦੇ ਬਜਟ ‘ਤੇ ਵੀ ਸਿੱਧਾ ਅਸਰ ਪੈ ਰਿਹਾ ਹੈ। ਨੈਸ਼ਨਲ ਅਕਾਲੀ ਦਲ ਦੀਆਂ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ‘ਤੇ ਕਾਬੂ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਆਮ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਲੋੜਵੰਦਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਮੇਂ ਸਿਰ ਮਹਿੰਗਾਈ ‘ਤੇ ਕੰਟਰੋਲ ਨਾ ਕੀਤਾ ਗਿਆ ਤਾਂ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਆਗੂਆਂ ਨੇ ਸਮਾਜ ਨੂੰ ਵੀ ਅਪੀਲ ਕੀਤੀ ਕਿ ਲੋੜਵੰਦ ਪਰਿਵਾਰਾਂ, ਬਜ਼ੁਰਗਾਂ ਅਤੇ ਸਮਾਜਿਕ ਸੰਸਥਾਵਾਂ ਦੀ ਮਦਦ ਲਈ ਅੱਗੇ ਆਉਣ, ਤਾਂ ਜੋ ਇਸ ਮੁਸ਼ਕਲ ਸਮੇਂ ਵਿੱਚ ਸਭ ਨੂੰ ਸਹਾਰਾ ਮਿਲ ਸਕੇ।

Have something to say? Post your comment

 
 
 
 

ਨੈਸ਼ਨਲ

ਮੋਤਾ ਸਿੰਘ ਟਰੱਸਟ ’ਤੇ ਕਬਜ਼ੇ ਦੀ ਕੋਸ਼ਿਸ਼ ਦਾ ਦੋਸ਼, ਜੀ.ਕੇ. ਨੇ ਚੁੱਕੇ ਸਵਾਲ

ਗੁਰੂ ਘਰ ਦੀ ਗੋਲਕ ਦੇ ਪੈਸੇ ਦੀ ਦੁਰਵਰਤੋਂ ਮਾਮਲੇ ’ਚ ਮਨਜੀਤ ਸਿੰਘ ਜੀ.ਕੇ. ਖਿਲਾਫ ਦੋ ਐਫਆਈਆਰ ਦਰਜ: ਕਾਲਕਾ, ਕਾਹਲੋਂ

ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਪੰਥਕ ਇਕੱਠਾਂ ਵਿੱਚ ਨੁਮਾਇੰਦਗੀ ਸਬੰਧੀ ਜਾਰੀ ਕੀਤਾ ਬਿਆਨ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਛੋਟੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ 21ਵਾਂ ਰਾਗ ਦਰਬਾਰ 16 ਮਈ ਨੂੰ: ਕਾਲਕਾ

ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਕਾਨੂੰਨ ਦੀ ਵਿਵਾਦਮਈ ਧਾਰਾਵਾਂ ‘ਤੇ ਮੁੜ ਕੀਤਾ ਜਾਏ ਵਿਚਾਰ- ਸ਼੍ਰੋਮਣੀ ਰਾਗੀ ਸਭਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ ਅਤੇ ਸਰਕਾਰ ਨੂੰ ਚਿਤਾਵਨੀ

13ਵਾਂ ਸਲਾਨਾ ਨੈਸ਼ਨਲ ਸਿੱਖ ਯੂਥ ਸ਼ਹੀਦੀ ਫੁੱਟਬਾਲ ਟੂਰਨਾਮੈਂਟ ਵਿਲੇਨਹਾਲ ਵਿੱਚ ਮੁੜ ਹੋਵੇਗਾ ਆਯੋਜਿਤ: ਦੀਪਾ ਸਿੰਘ

ਭਾਈ ਪਰਮਜੀਤ ਸਿੰਘ ਖਾਲਸਾ ਵੱਲੋਂ ਪੰਜ ਪਿਆਰਿਆਂ ਖ਼ਿਲਾਫ਼ ਕੀਤੀਆਂ ਟਿੱਪਣੀਆਂ ਪੰਥਕ ਮਰਯਾਦਾ ਉੱਤੇ ਸਿੱਧਾ ਹਮਲਾ- ਅਖੰਡ ਕੀਰਤਨੀ

ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਕੀਰਤਨ ਸਮਾਗਮ

ਪਾਠੀ ਸਿੰਘਾਂ ਦੀ ਭਲਾਈ ਲਈ ਦਿੱਲੀ ਗੁਰਦੁਆਰਾ ਕਮੇਟੀ ਵਚਨਬੱਧ: ਹਰਮੀਤ ਸਿੰਘ ਕਾਲਕਾ