ਨੈਸ਼ਨਲ

ਬੱਚਿਆਂ ਦੇ ਭਵਿੱਖ ਨਾਲ ਖਿਲਵਾੜ! ਦਿੱਲੀ ਕਮੇਟੀ ਅਧੀਨ ਸਕੂਲ ਬਿਨਾਂ ਮਾਨਤਾ ਚੱਲਦਾ ਰਿਹਾ : ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 15, 2026 07:21 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਬੰਧਾਂ ’ਤੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦਸਿਆ ਕਿ ਸ਼ੋਸ਼ਲ ਮੀਡੀਆ ਅਤੇ ਸੂਤਰਾਂ ਮੁਤਾਬਕ ਕਮੇਟੀ ਨਾਲ ਜੁੜਿਆ ਗੁਰੂ ਹਰਿਕਿਸ਼ਨ ਪਬਲਿਕ ਸਕੂਲ ਢੱਕਾ ਧੀਰਪੁਰ ਪਿਛਲੇ ਅੱਠ ਸਾਲਾਂ ਤੋਂ ਬਿਨਾਂ ਲੋੜੀਂਦੀ ਸਿੱਖਿਆ ਮਾਨਤਾ ਦੇ ਚੱਲਦਾ ਰਿਹਾ, ਪਰ ਪ੍ਰਬੰਧਕਾਂ ਵੱਲੋਂ ਨਾ ਤਾਂ ਮਾਪਿਆਂ ਨੂੰ ਅਸਲੀ ਹਾਲਾਤ ਦੱਸੇ ਗਏ ਅਤੇ ਨਾ ਹੀ ਵਿਦਿਆਰਥੀਆਂ ਦੇ ਭਵਿੱਖ ਦੀ ਕੋਈ ਚਿੰਤਾ ਕੀਤੀ ਗਈ। ਹੁਣ ਜਦੋਂ ਸਿੱਖਿਆ ਡਾਇਰੈਕਟੋਰੇਟ ਨੇ ਸਕੂਲ ਵੱਲੋਂ ਜਾਰੀ ਸਕੂਲ ਛੱਡਣ ਸਰਟੀਫਿਕੇਟ (ਐਸਐਲਸੀ) ’ਤੇ ਕਾਉਂਟਰ ਸਾਈਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਤਾਂ ਮਾਪੇ ਅਤੇ ਬੱਚੇ ਰੋਜ਼ਾਨਾ ਸਰਕਾਰੀ ਦਫ਼ਤਰਾਂ ਦੇ ਧੱਕੇ ਖਾਣ ਲਈ ਮਜਬੂਰ ਹਨ। ਪਰਮਜੀਤ ਸਿੰਘ ਵੀਰਜੀ ਨੇ ਇਸ ਮਾਮਲੇ ’ਤੇ ਕਮੇਟੀ ਪ੍ਰਬੰਧਕਾਂ ਨੂੰ ਤਿੱਖੇ ਸ਼ਬਦਾਂ ਵਿੱਚ ਘੇਰਦਿਆਂ ਕਿਹਾ ਕਿ ਜਿਹੜੇ ਲੋਕ ਸਿੱਖਿਆ ਸੰਸਥਾਵਾਂ ਨੂੰ ਢੰਗ ਨਾਲ ਨਹੀਂ ਚਲਾ ਸਕਦੇ, ਉਨ੍ਹਾਂ ਨੂੰ ਅਹੁਦਿਆਂ ’ਤੇ ਬੈਠਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ 230 ਵਿਦਿਆਰਥੀਆਂ ਵਾਲੇ ਸਕੂਲ ਵਿੱਚੋਂ ਲਗਭਗ 30 ਬੱਚਿਆਂ ਦੇ ਦਾਖਲੇ ਸਿਰਫ਼ ਕਮੇਟੀ ਦੀ ਲਾਪਰਵਾਹੀ ਕਾਰਨ ਅਟਕੇ ਹੋਏ ਹਨ। ਵੀਰਜੀ ਨੇ ਦੋਸ਼ ਲਾਇਆ ਕਿ ਕਮੇਟੀ ਪ੍ਰਬੰਧਕ ਸਿਰਫ਼ ਪ੍ਰਚਾਰ ਅਤੇ ਦਾਅਵਿਆਂ ਵਿੱਚ ਹੀ ਅੱਗੇ ਹਨ, ਜਦਕਿ ਜ਼ਮੀਨੀ ਹਕੀਕਤ ਵਿੱਚ ਬੱਚਿਆਂ ਦਾ ਭਵਿੱਖ ਦਾਅ ’ਤੇ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਗਲਤ ਨੀਤੀਆਂ ਅਤੇ ਪ੍ਰਬੰਧਕੀ ਨਾਕਾਮੀਆਂ ਕਾਰਨ ਪਹਿਲਾਂ ਵੀ ਕਮੇਟੀ ਅਧੀਨ ਚੱਲ ਰਹੇ ਕਈ ਵਿਦਿਅਕ ਅਦਾਰੇ ਬੰਦ ਹੋ ਚੁੱਕੇ ਹਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਸਕੂਲਾਂ ਨੂੰ ਛੱਡਣ ਲਈ ਮਜਬੂਰ ਹੋਏ ਹਨ। ਦੂਜੇ ਪਾਸੇ ਅਧਿਆਪਕਾਂ ਵੱਲੋਂ ਬਕਾਇਆ ਰਾਸ਼ੀਆਂ ਨੂੰ ਲੈ ਕੇ ਕਮੇਟੀ ਖ਼ਿਲਾਫ਼ ਅਦਾਲਤਾਂ ਵਿੱਚ ਕਈ ਕੇਸ ਦਾਇਰ ਕੀਤੇ ਗਏ ਹਨ, ਜੋ ਅਜੇ ਵੀ ਸੁਣਵਾਈ ਅਧੀਨ ਹਨ। ਵੀਰਜੀ ਨੇ ਦੋਸ਼ ਲਾਇਆ ਕਿ ਇੱਕ ਮਾਮਲੇ ਵਿੱਚ ਤਾਂ ਕਮੇਟੀ ਪ੍ਰਬੰਧਕ ਦੋਸ਼ੀ ਵੀ ਕਰਾਰ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਉਨ੍ਹਾਂ ਦੀ ਪ੍ਰਬੰਧਕੀ ਯੋਗਤਾ ਅਤੇ ਨੈਤਿਕਤਾ ਦੋਵਾਂ ’ਤੇ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਣੇ ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ ਨੂੰ ਬਚਾ ਨਹੀਂ ਸਕੇ, ਅਧਿਆਪਕਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦੇ ਸਕੇ ਅਤੇ ਬੱਚਿਆਂ ਦੇ ਭਵਿੱਖ ਨੂੰ ਹੀ ਸੰਕਟ ਵਿੱਚ ਧੱਕ ਰਹੇ ਹਨ, ਉਹ ਹੁਣ ਕਮੇਟੀ ਪ੍ਰਬੰਧ ਸੰਭਾਲਣ ਦਾ ਨੈਤਿਕ ਹੱਕ ਗੁਆ ਚੁੱਕੇ ਹਨ। ਪਰਮਜੀਤ ਸਿੰਘ ਵੀਰਜੀ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜਿਨ੍ਹਾਂ ਪ੍ਰਬੰਧਕਾਂ ਦੀ ਲਾਪਰਵਾਹੀ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਖੱਜਲ-ਖੁਆਰ ਹੋਣਾ ਪਿਆ ਹੈ, ਉਹ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ।

Have something to say? Post your comment

 
 
 
 

ਨੈਸ਼ਨਲ

ਬੇਅਦਬੀ ਕਾਨੂੰਨ ਖ਼ਿਲਾਫ਼ ਪੰਥਕ ਏਕਤਾ ਦੀ ਲੋੜ: ਪਰਮਜੀਤ ਸਿੰਘ ਸਰਨਾ

 ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖੇ ਸਜਾਏ ਗਏ ਵਿਸ਼ੇਸ਼ ਦੀਵਾਨ, ਸੰਗਤਾਂ ਨੇ ਭਰੀ ਵੱਡੀ ਹਾਜ਼ਰੀ

ਅਕਾਲ ਅਕੈਡਮੀਆਂ ਦਾ ਮੈਡੀਕਲ ਸਟ੍ਰੀਮ ਵਿੱਚ ਸ਼ਾਨਦਾਰ ਦਬਦਬਾ, ਸਟੇਟ ’ਚ ਪਹਿਲਾ ਤੇ ਦੇਸ਼ ਭਰ ਵਿੱਚ ਚੌਥਾ ਸਥਾਨ ਹਾਸਲ

ਮੋਤਾ ਸਿੰਘ ਟਰੱਸਟ ’ਤੇ ਕਬਜ਼ੇ ਦੀ ਕੋਸ਼ਿਸ਼ ਦਾ ਦੋਸ਼, ਜੀ.ਕੇ. ਨੇ ਚੁੱਕੇ ਸਵਾਲ

ਗੁਰੂ ਘਰ ਦੀ ਗੋਲਕ ਦੇ ਪੈਸੇ ਦੀ ਦੁਰਵਰਤੋਂ ਮਾਮਲੇ ’ਚ ਮਨਜੀਤ ਸਿੰਘ ਜੀ.ਕੇ. ਖਿਲਾਫ ਦੋ ਐਫਆਈਆਰ ਦਰਜ: ਕਾਲਕਾ, ਕਾਹਲੋਂ

ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਪੰਥਕ ਇਕੱਠਾਂ ਵਿੱਚ ਨੁਮਾਇੰਦਗੀ ਸਬੰਧੀ ਜਾਰੀ ਕੀਤਾ ਬਿਆਨ

ਦੁੱਧ ਦੀਆਂ ਵਧਦੀਆਂ ਕੀਮਤਾਂ ਨਾਲ ਆਮ ਲੋਕ ਪਰੇਸ਼ਾਨ : ਨੈਸ਼ਨਲ ਅਕਾਲੀ ਦਲ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਛੋਟੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ 21ਵਾਂ ਰਾਗ ਦਰਬਾਰ 16 ਮਈ ਨੂੰ: ਕਾਲਕਾ

ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਕਾਨੂੰਨ ਦੀ ਵਿਵਾਦਮਈ ਧਾਰਾਵਾਂ ‘ਤੇ ਮੁੜ ਕੀਤਾ ਜਾਏ ਵਿਚਾਰ- ਸ਼੍ਰੋਮਣੀ ਰਾਗੀ ਸਭਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ ਅਤੇ ਸਰਕਾਰ ਨੂੰ ਚਿਤਾਵਨੀ