ਪੰਜਾਬ

ਪੰਜਾਬ ਕਾਂਗਰਸ ਨੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਨੂੰ ਲੈ ਕੇ ਜਤਾਈਆਂ ਚਿੰਤਾਵਾਂ

ਕੌਮੀ ਮਾਰਗ ਬਿਊਰੋ | May 15, 2026 07:23 PM

ਚੰਡੀਗੜ੍ਹ- ਪੰਜਾਬ ਕਾਂਗਰਸ ਨੇ ਅੱਜ ਪੰਜਾਬ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਪ੍ਰਕਿਰਿਆ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਅਤੇ ਸ਼ੰਕਾਵਾਂ ਜ਼ਾਹਿਰ ਕੀਤੀਆਂ।

ਸਾਂਸਦ ਡਾ. ਅਮਰ ਸਿੰਘ ਦੀ ਅਗਵਾਈ ਹੇਠ ਸੀਨੀਅਰ ਪਾਰਟੀ ਆਗੂਆਂ ਦੇ ਇੱਕ ਵਫ਼ਦ, ਜਿਸ ਵਿੱਚ ਪੀਸੀਸੀ ਜਨਰਲ ਸਕੱਤਰ  ਕੈਪਟਨ ਸੰਦੀਪ ਸੰਧੂ ਅਤੇ ਗਗਨਦੀਪ ਸਿੰਘ ਸ਼ਾਮਲ ਸਨ, ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਬੁਲਾਈ ਗਈ ਸਰਵਦਲੀ ਬੈਠਕ ਦੌਰਾਨ ਕਈ ਮੁੱਦੇ ਉਠਾਏ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰ ਸਿੰਘ ਅਤੇ ਕੈਪਟਨ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਹੋਰ ਰਾਜਾਂ ਤੋਂ ਪੰਜਾਬ ਵਿੱਚ ਦਰਜ ਡੁਪਲੀਕੇਟ ਵੋਟਾਂ ਦਾ ਮੁੱਦਾ ਉਠਾਇਆ।

ਉਨ੍ਹਾਂ ਕਿਹਾ ਕਿ ਖ਼ਾਸ ਤੌਰ ‘ਤੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਉਹ ਵੋਟਰ, ਜਿੱਥੇ SIR ਪ੍ਰਕਿਰਿਆ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਉਨ੍ਹਾਂ ਦੀ ਪੰਜਾਬ ਦੀਆਂ ਵੋਟਰ ਸੂਚੀਆਂ ਵਿੱਚ ਜਾਂਚ ਹੋਣੀ ਚਾਹੀਦੀ ਹੈ।

ਪਾਰਟੀ ਆਗੂਆਂ ਨੇ ਮੁੱਖ ਚੋਣ ਅਧਿਕਾਰੀ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਭਾਰਤੀ ਚੋਣ ਕਮਿਸ਼ਨ ਕੋਲ ਉਠਾਉਣ, ਕਿਉਂਕਿ ਹੋਰ ਰਾਜਾਂ ਦੇ ਡੁਪਲੀਕੇਟ ਵੋਟਰਾਂ ਦੀ ਜਾਂਚ ਸਿਰਫ਼ ਚੋਣ ਕਮਿਸ਼ਨ ਹੀ ਕਰ ਸਕਦਾ ਹੈ।

ਕਾਂਗਰਸ ਆਗੂਆਂ ਨੇ ਉਹਨਾਂ 17 ਫੀਸਦੀ ਵੋਟਰਾਂ ਦਾ ਮੁੱਦਾ ਵੀ ਉਠਾਇਆ ਜੋ ਅਜੇ ਤੱਕ ਮੈਪ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਗਿਣਤੀ ਲਗਭਗ 34-35 ਲੱਖ ਵੋਟਰਾਂ ਦੀ ਬਣਦੀ ਹੈ, ਜੋ ਤੁਰੰਤ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ।

ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਜੇ ਕਿਸੇ ਦੀ ਵੋਟ ਕੱਟੀ ਜਾਂਦੀ ਹੈ ਤਾਂ ਉਸ ਦੇ ਨਿਵਾਰਣ ਲਈ ਚੋਣ ਕਮਿਸ਼ਨ ਵੱਲੋਂ ਯੋਗ “ਰਿਸਪਾਂਸ ਟਾਈਮ ਪੀਰੀਅਡ” ਦਿੱਤਾ ਜਾਵੇ।

ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੱਟੀਆਂ ਅਤੇ ਨਵੀਂ ਜੋੜੀਆਂ ਗਈਆਂ ਵੋਟਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨੂੰ ਦਿੱਤੀਆਂ ਜਾਣ।

ਉਨ੍ਹਾਂ ਇਹ ਵੀ ਕਿਹਾ ਕਿ ਬੂਥ ਲੈਵਲ ਅਧਿਕਾਰੀ ਅਤੇ ਬੂਥ ਲੈਵਲ ਏਜੰਟਾਂ  ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾਵੇ ਤਾਂ ਜੋ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।

ਕਾਂਗਰਸ ਆਗੂਆਂ ਨੇ ਇਹ ਵੀ ਜ਼ੋਰ ਦਿੱਤਾ ਕਿ ਪੰਜਾਬ ਵਿੱਚ ਐਨਯੂਮੇਰੇਸ਼ਨ ਫਾਰਮ ਪੰਜਾਬੀ ਭਾਸ਼ਾ ਵਿੱਚ ਮੁਹੱਈਆ ਕਰਵਾਏ ਜਾਣ, ਨਾ ਕਿ ਅੰਗਰੇਜ਼ੀ ਜਾਂ ਹਿੰਦੀ ਵਿੱਚ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ 'ਆਪ' ਦਾ ਹੱਲਾ ਬੋਲ

ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ

ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

ਟ੍ਰਿਬਿਊਨ ਚੌਕ ਫਲਾਈਓਵਰ ਲਈ ਰੁੱਖਾਂ ਦੀ ਕਟਾਈ 'ਤੇ ਰੋਕ: ਪੰਜਾਬ ਅਤੇ ਹਰਿਆਣਾ ਹਾਈ ਕੋਰਟ

ਲੁੱਖੇ ਵਿੱਚ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਯੋਗਰਾਜ ਸਿੰਘ ਵਿਰੁੱਧ ਐਫਆਈਆਰ

ਐਸ.ਆਈ.ਆਰ. ਦੌਰਾਨ 24 ਘੰਟੇ ਕੰਮ ਕਰੇਗਾ ਟੋਲ-ਫਰੀ ਨੰਬਰ 1950

ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲੱਗੀ: ਮੁੱਖ ਮੰਤਰੀ