ਪੰਜਾਬ

ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ 'ਆਪ' ਦਾ ਹੱਲਾ ਬੋਲ

ਕੌਮੀ ਮਾਰਗ ਬਿਊਰੋ | May 15, 2026 09:21 PM

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜ ਰਾਜਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਨਿਰੰਤਰ ਪਹਿਲਾਂ ਗੈਸ ਸਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਦਾ ਕਿ ਆਮ ਲੋਕਾਂ ਦੀ ਜ਼ਿੰਦਗੀ ਤੇ ਆਰਥਿਕ ਬੋਝ ਪਿਆ ਹੈ। ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਫੇਲ ਸਾਬਤ ਹੋਈ ਹੈ।

ਅਮ੍ਰਿਤਸਰ ਵਿਖੇ ਧਰਨੇ ਦੌਰਾਨ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਹਿੰਗਾਈ ਕਾਰਨ ਪਹਿਲਾਂ ਹੀ ਦੇਸ਼ ਦੀ ਜਨਤਾ ਦਾ ਲੱਕ ਟੁੱਟ ਚੁੱਕਾ ਹੈ ਅਤੇ ਉੱਪਰੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਇਸ ਬੇਤਹਾਸ਼ਾ ਵਾਧੇ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਣ ਨਾਲ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਅਤੇ ਸਬਜ਼ੀਆਂ ਦੇ ਭਾਅ ਵੀ ਅਸਮਾਨੀ ਚੜ੍ਹ ਗਏ ਹਨ, ਜਿਸ ਲਈ ਸਿੱਧੇ ਤੌਰ 'ਤੇ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਜ਼ਿੰਮੇਵਾਰ ਹਨ।

ਲੁਧਿਆਣਾ ਵਿਖੇ ਪ੍ਰਦਰਸ਼ਨ ਨੂੰ ਸੰਬੋਧਿਤ ਕਰਦਿਆਂ ਜਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਨਾ ਲਿਆ ਗਿਆ, ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਜਨਤਾ ਦੇ ਹੱਕਾਂ ਲਈ ਸੜਕਾਂ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਦੀ ਇਸ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਲੰਧਰ ਵਿਖੇ ਦੇ ਜਿਲ੍ਹਾ ਪ੍ਰਧਾਨ ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਪੀਸ ਰਹੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਖ਼ਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ‘ਤੇ ਵੀ ਪੈ ਰਿਹਾ ਹੈ।

 

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ

ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

ਟ੍ਰਿਬਿਊਨ ਚੌਕ ਫਲਾਈਓਵਰ ਲਈ ਰੁੱਖਾਂ ਦੀ ਕਟਾਈ 'ਤੇ ਰੋਕ: ਪੰਜਾਬ ਅਤੇ ਹਰਿਆਣਾ ਹਾਈ ਕੋਰਟ

ਲੁੱਖੇ ਵਿੱਚ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਯੋਗਰਾਜ ਸਿੰਘ ਵਿਰੁੱਧ ਐਫਆਈਆਰ

ਪੰਜਾਬ ਕਾਂਗਰਸ ਨੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਨੂੰ ਲੈ ਕੇ ਜਤਾਈਆਂ ਚਿੰਤਾਵਾਂ

ਐਸ.ਆਈ.ਆਰ. ਦੌਰਾਨ 24 ਘੰਟੇ ਕੰਮ ਕਰੇਗਾ ਟੋਲ-ਫਰੀ ਨੰਬਰ 1950

ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲੱਗੀ: ਮੁੱਖ ਮੰਤਰੀ