ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਣਾ ਕੇ ਰੱਖਣ ਲਈ ਇਕ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐੱਸਜੀਪੀਸੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਜਦਕਿ ਕਮੇਟੀ ਵਿੱਚ ਮੈਂਬਰ ਵਜੋਂ ਸ ਸਰਵਣ ਸਿੰਘ ਫਿਲੌਰ, ਸ ਭਰਪੂਰ ਸਿੰਘ ਧਾਂਦਰਾ, ਸ ਰਣਧੀਰ ਸਿੰਘ ਰੱਖੜਾ ਅਤੇ ਸ ਪਰਮਪਾਲ ਸਿੰਘ ਸਭਰਾਅ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਵਿੱਚ ਅਨੁਸ਼ਾਸਨ ਭੰਗ ਕਰਨ ਵਾਲੇ ਮਾਮਲਿਆਂ ਬਾਰੇ ਨਜ਼ਰਸਾਨੀ ਕਰੇਗੀ, ਤਾਂ ਜੋ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਰਕਰਾਰ ਰੱਖਿਆ ਜਾ ਸਕੇ। ਅਨੁਸ਼ਾਸਨੀ ਕਮੇਟੀ ਦੇ ਐਲਾਨ ਬਾਰੇ ਪ੍ਰੈੱਸ ਨੂੰ ਇਹ ਬਿਆਨ ਦਫਤਰ ਸਕੱਤਰ ਸ ਜਗਜੀਤ ਸਿੰਘ ਕੋਹਲੀ ਵੱਲੋਂ ਜਾਰੀ ਕੀਤਾ ਗਿਆ।