ਪੰਜਾਬ

ਅਕਾਲੀ ਦਲ ਵਾਰਸ ਪੰਜਾਬ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੌਰਾਨ ਹੋਇਆ ਗਠਜੋੜ ਟੁੱਟਿਆ

ਕੌਮੀ ਮਾਰਗ ਬਿਊਰੋ | May 17, 2026 07:10 PM

ਅੰਮ੍ਰਿਤਸਰ-ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੰਥਕ ਏਕਤਾ ਨੂੰ ਮੁੱਖ ਰੱਖਦਿਆਂ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ-ਪੁਨਰ ਸੁਰਜੀਤ ਧਿਰ ਵਿਚਕਾਰ ਇੱਕ ਸਾਂਝੀ 8 ਮੈਂਬਰੀ “ਪੰਥਕ ਏਕਤਾ ਤਾਲਮੇਲ ਕਮੇਟੀ” ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਲਗਾਤਾਰ ਕਈ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਕੀਤੇ ਗਏ, ਪਰ ਕੁਝ ਮੂਲ ਅਤੇ ਅਹਿਮ ਸਿਧਾਂਤਕ ਮੁੱਦਿਆਂ ’ਤੇ ਸਹਿਮਤੀ ਨਾਂ ਬਣ ਸਕਣ ਕਾਰਨ ਇਹ ਤਾਲਮੇਲ ਅੱਗੇ ਨਹੀਂ ਵੱਧ ਸਕਿਆ। ਇਹ ਬਿਆਨ ਜਾਰੀ ਕਰਦਿਆਂ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਦੀ ਚਾਰ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰ ਸ੍ਰ ਬਾਬੂ ਸਿੰਘ ਬਰਾੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਪ੍ਰਗਟ ਸਿੰਘ ਰਈਆ ਅਤੇ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀ ਸਪੱਸ਼ਟ ਭਾਵਨਾ ਹੈ ਕਿ ਪੰਥ ਅਤੇ ਪੰਜਾਬ ਦੀ ਅਗਵਾਈ ਸਿਰਫ ਉਹੀ ਆਗੂ ਕਰਨ ਜੋ ਪੰਥ ਪ੍ਰਵਾਨਿਤ, ਇਮਾਨਦਾਰ ਅਤੇ ਸਾਫ-ਸੁਥਰੇ ਅਕਸ ਵਾਲੇ ਹੋਣ। ਉਹਨਾਂ ਕਿਹਾ ਕਿ “ਪੰਥਕ ਏਕਤਾ ਤਾਲਮੇਲ ਕਮੇਟੀ” ਦੇ ਗਠਨ ਤੋਂ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮੇ ਦੀ ਰੌਸ਼ਨੀ ਵਿੱਚ ਇਹ ਆਪਸੀ ਸਹਿਮਤੀ ਬਣੀ ਸੀ ਕਿ ਜਿਹੜੇ ਆਗੂ “ਪੰਥ ਦੀ ਅਗਵਾਈ ਕਰਨ ਦਾ ਨੈਤਿਕ ਆਧਾਰ ਗੁਆ ਚੁੱਕੇ ਹਨ”, ਉਹਨਾਂ ਨੂੰ ਅਗਵਾਈ ਤੋਂ ਪਾਸੇ ਕੀਤਾ ਜਾਵੇਗਾ। ਪਰੰਤੂ ਦੂਜੀ ਧਿਰ ਵੱਲੋਂ ਨਾਂ ਸਿਰਫ ਅਜਿਹੇ ਆਗੂਆਂ ਨੂੰ ਸਨਮਾਨਿਤ ਅਹੁਦੇ ਦਿੱਤੇ ਗਏ, ਸਗੋਂ ਉਹਨਾਂ ਨੂੰ ਅਗਵਾਈ ਦੀ ਕਮਾਨ ਵੀ ਸੌਂਪੀ ਗਈ, ਜੋ ਪੰਥਕ ਏਕਤਾ ਦੀ ਭਾਵਨਾ ਅਤੇ ਸੰਗਤਾਂ ਦੀਆਂ ਉਮੀਦਾਂ ਦੇ ਉਲਟ ਹੈ। ਉਹਨਾਂ ਕਿਹਾ ਕਿ ਦੂਜੀ ਧਿਰ ਦੀ ਲੀਡਰਸ਼ਿਪ ਵੱਲੋਂ ਲਗਾਤਾਰ ਗੈਰ-ਜਿੰਮੇਵਾਰਾਨਾ ਬਿਆਨਬਾਜ਼ੀ ਕੀਤੀ ਜਾ ਰਹੀ ਸੀ, ਜਿਸ ਨਾਲ ਗਠਜੋੜ ਦੀ ਬੁਨਿਆਦ ਹੀ ਕਮਜ਼ੋਰ ਹੋ ਰਹੀ ਸੀ। ਇਸ ਸਥਿਤੀ ਨੂੰ ਵੇਖਦਿਆਂ ਅਤੇ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਵਿਸਥਾਰਤ ਰਾਇ-ਮਸ਼ਵਰਾ ਕਰਨ ਉਪਰੰਤ ਇਹ ਫੈਸਲਾ ਲਿਆ ਗਿਆ ਹੈ। ਤਾਲਮੇਲ ਕਮੇਟੀ ਨੇ ਇਹ ਵੀ ਕਿਹਾ ਕਿ ਦੂਜੀ ਧਿਰ ਵਿੱਚ ਮੌਜੂਦ ਕਈ ਸੁਹਿਰਦ, ਪੰਥਕ ਸੋਚ ਵਾਲੇ ਅਤੇ ਸਾਫ ਅਕਸ ਦੇ ਆਗੂਆਂ ਨੇ ਇਸ ਗਠਜੋੜ ਨੂੰ ਸਫਲ ਬਣਾਉਣ ਲਈ ਇਮਾਨਦਾਰ ਕੋਸ਼ਿਸ਼ਾਂ ਕੀਤੀਆਂ, ਪਰ ਮੌਜੂਦਾ ਹਾਲਾਤਾਂ ਵਿੱਚ ਉਹ ਖੁਦ ਵੀ ਬੇਵੱਸ ਨਜ਼ਰ ਆ ਰਹੇ ਹਨ। ਉਹਨਾਂ ਸਪੱਸ਼ਟ ਕੀਤਾ ਕਿ ਪੰਥ ਪ੍ਰਵਾਨਿਤ, ਇਮਾਨਦਾਰ ਅਤੇ ਸੁਹਿਰਦ ਆਗੂਆਂ ਲਈ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਰਹਿਣਗੇ ਅਤੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਸਾਫ-ਸੁਥਰੀ ਪੰਥਕ ਸਿਆਸਤ ਦਾ ਸੰਘਰਸ਼ ਜਾਰੀ ਰਹੇਗਾ।

Have something to say? Post your comment

 
 
 
 

ਪੰਜਾਬ

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਖਿਲਾਫ ਨਹੀਂ, ਐਕਟ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਹਟਾਉਣ ਦੀ ਕਰਦੇ ਹਾਂ ਮੰਗ - ਐਡਵੋਕੇਟ ਧਾਮੀ

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਜ਼ੋਰਦਾਰ ਰੋਸ਼ ਪ੍ਰਦਰਸ਼ਨ

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ ’ਚ ਸ਼ਾਨਦਾਰ ਨਤੀਜਾ ਹਾਸਲ ਕੀਤਾ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ

ਪੰਜਾਬ ਦੇ ਸਿਹਤ ਨੈੱਟਵਰਕ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦੀ ਹੋਈ ਸਕ੍ਰੀਨਿੰਗ, 24 ਲੱਖ ਲੋਕਾਂ ਨੂੰ ਦਿੱਤੀ ਇਲਾਜ ਦੀ ਸਹੂਲਤ: ਡਾ. ਬਲਬੀਰ ਸਿੰਘ

ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ