ਅੰਮ੍ਰਿਤਸਰ- ਖਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਡਾਇਰੈਕਟਰ—ਕਮ—ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦੇਣ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ਏ. ਐਲ. ਐਲ. ਬੀ. ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ’ਚ ਲਵਪ੍ਰੀਤ ਕੌਰ ਅਤੇ ਮਨਜੀਤ ਕੌਰ ਨੇ ਖਾਲਸਾ ਕਾਲਜ ਵਿਖੇ ਕਰਵਾਏ ਗਏ ਦਸਤਾਰ ਬੰਦੀ ਮੁਕਾਬਲੇ ਦੌਰਾਨ ਕ੍ਰਮਵਾਰ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦੌਰਾਨ ਵੱਖ—ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥਣਾਂ ਨੂੰ ਸ਼ੁਭਇੱਛਾਵਾਂ ਦਿੰਦਿਆਂ ਅਗਾਂਹ ਹੋਰ ਵੀ ਮਿਹਨਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।