ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ ’ਚ ਸ਼ਾਨਦਾਰ ਨਤੀਜਾ ਹਾਸਲ ਕੀਤਾ

ਕੌਮੀ ਮਾਰਗ ਬਿਊਰੋ | May 17, 2026 07:14 PM

ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਪ੍ਰੀਖਿਆ ਦੇ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਉਕਤ ਨਤੀਜਿਆਂ ’ਚ ਪੂਰੀ ਕਲਾਸ ਨੇ ਸ਼ਾਨਦਾਰ ਡਵੀਜ਼ਨ ਪ੍ਰਾਪਤ ਕਰਕੇ ਆਪਣੀ ਅਕਾਦਮਿਕ ਯੋਗਤਾ, ਮਿਹਨਤ ਅਤੇ ਲਗਨ ਦਾ ਸਬੂਤ ਦਿੱਤਾ।

ਇਸ ਮਹੱਤਵਪੂਰਨ ਉਪਲਬਧੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਹਰਲੀਨ ਕੌਰ ਨੇ 90% ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦਕਿ ਹਰਸ਼ਿਕਾ ਸੋਨੀ ਨੇ 88% ਅਤੇ ਯੁਵਿਕਾ ਅਰੋੜਾ ਨੇ 86% ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਅਤੇ ਸਖਤ ਮਿਹਨਤ ਨਾਲ ਕਾਲਜ ਦਾ ਮਾਣ ਵਧਾਇਆ ਹੈ।

ਇਸ ਮੌਕੇ ਉਨ੍ਹਾਂ ਉਕਤ ਸਫਲਤਾ ਲਈ ਸਟਾਫ ਦੇ ਅਟੁੱਟ ਸਹਿਯੋਗ, ਨਿਰੰਤਰ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਵਿਦਿਆਰਥਣਾਂ ਨੂੰ ਜੀਵਨ ਦੇ ਹਰ ਖੇਤਰ ’ਚ ਉੱਚਾਈਆਂ ਛੂਹਣ ਅਤੇ ਸਖਤ ਮਿਹਨਤ ਨਾਲ ਅਗਾਂਹ ਵੱਧਣ ਲਈ ਪ੍ਰੇਰਿਤ ਕੀਤਾ।

Have something to say? Post your comment

 
 
 
 

ਪੰਜਾਬ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ

ਅਕਾਲੀ ਦਲ ਵਾਰਸ ਪੰਜਾਬ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੌਰਾਨ ਹੋਇਆ ਗਠਜੋੜ ਟੁੱਟਿਆ

ਪੰਜਾਬ ਦੇ ਸਿਹਤ ਨੈੱਟਵਰਕ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦੀ ਹੋਈ ਸਕ੍ਰੀਨਿੰਗ, 24 ਲੱਖ ਲੋਕਾਂ ਨੂੰ ਦਿੱਤੀ ਇਲਾਜ ਦੀ ਸਹੂਲਤ: ਡਾ. ਬਲਬੀਰ ਸਿੰਘ

ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਦੇ ਸਾਰੇ 50 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

19 ਮਈ ਨੂੰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ- ਬੁੱਢਾ ਦਲ

ਜਵੱਦੀ ਟਕਸਾਲ ਵੱਲੋ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ "ਬੇਗਮਪੁਰਾ ਦੇ ਸੰਕਲਪ" ਦੇ ਵਿਸ਼ੇ ਉਪਰ ਕਰਵਾਇਆ ਗਿਆ ਵਿਸੇਸ਼ ਸੈਮੀਨਾਰ