ਪੰਜਾਬ

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਜ਼ੋਰਦਾਰ ਰੋਸ਼ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | May 17, 2026 08:35 PM


ਖਰੜ- ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ਼੍ਰੀ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਹਲਕਾ ਖਰੜ ਵਿੱਚ BJP ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਹਿੰਗਾਈ ਦੇ ਮੁੱਦੇ ‘ਤੇ ਆਪਣਾ ਗੁੱਸਾ ਜਾਹਿਰ ਕੀਤਾ।

ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਪਿਸ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਟਰਾਂਸਪੋਰਟ ਤੋਂ ਲੈ ਕੇ ਰੋਜ਼ਾਨਾ ਦੀ ਵਰਤੋਂ ਵਾਲੀਆਂ ਵਸਤੂਆਂ ਦੇ ਭਾਅ ਵੀ ਲਗਾਤਾਰ ਵਧ ਰਹੇ ਹਨ, ਜਿਸ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨਾਲ ਮਹਿੰਗਾਈ ਘਟਾਉਣ ਦੇ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਸਦੇ ਉਲਟ ਹਨ। ਗਰੀਬ, ਮਜ਼ਦੂਰ, ਕਿਸਾਨ ਅਤੇ ਮੱਧ ਵਰਗ ਦਾ ਜੀਵਨ ਮੁਸ਼ਕਲ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੀ ਹੋਈ ਹੈ ਜਦਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ ਅਤੇ ਅੱਗੇ ਵੀ ਜਨਤਾ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਕਾਂਗਰਸ ਪਾਰਟੀ ਵੱਲੋਂ ਹੋਰ ਵੱਡੇ ਪੱਧਰ ‘ਤੇ ਆੰਦੋਲਨ ਕੀਤਾ ਜਾਵੇਗਾ।

ਇਸ ਮੌਕੇ ਮਹਿਲਾ ਕਾਂਗਰਸ ਕਮੇਟੀ ਮੋਹਾਲੀ ਦੀ ਪ੍ਰਧਾਨ ਸਵਰਨਜੀਤ ਕੌਰ, ਜਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਵਿਸ਼ਾਲ ਬੱਟੂ, ਵਾਈਸ ਪ੍ਰੈਜ਼ੀਡੈਂਟ ਜਿਲ੍ਹਾ ਮੋਹਾਲੀ ਡਾ. ਰਘਵੀਰ ਸਿੰਘ ਬੰਗੜ, ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ, ਸੋਸ਼ਲ ਮੀਡੀਆ ਇੰਚਾਰਜ ਸਰਭਜੀਤ ਕੌਰ, ਵਿਕਾਸ ਕਪੂਰ, ਜਸਪਾਲ ਸਿੰਘ, ਸਿਟੀ ਕਾਂਗਰਸ ਕਮੇਟੀ ਦੇ ਸਕੱਤਰ ਬਾਬੂ ਸਿੰਘ ਪਮੋਰ, ਰਛਪਾਲ ਸਿੰਘ ਨੀਟਾ, ਮਨਜੀਤ ਕੌਰ ਸੋਨੂ, ਵਰਿੰਦਰ ਭਾਮਾ, ਨਿਰਮਲ ਸਿੰਘ ਹਰਲਾਲਪੁਰ, ਮਨਜੀਤ ਸਿੰਘ ਬੱਤਰਾ, ਐਡਵੋਕੇਟ ਨਰਿੰਦਰ ਸਿੰਘ ਅਤੇ ਰੌਮੀ ਦਸ਼ਮੇਸ਼ ਨਗਰ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਖਿਲਾਫ ਨਹੀਂ, ਐਕਟ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਹਟਾਉਣ ਦੀ ਕਰਦੇ ਹਾਂ ਮੰਗ - ਐਡਵੋਕੇਟ ਧਾਮੀ

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ ’ਚ ਸ਼ਾਨਦਾਰ ਨਤੀਜਾ ਹਾਸਲ ਕੀਤਾ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ

ਅਕਾਲੀ ਦਲ ਵਾਰਸ ਪੰਜਾਬ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੌਰਾਨ ਹੋਇਆ ਗਠਜੋੜ ਟੁੱਟਿਆ

ਪੰਜਾਬ ਦੇ ਸਿਹਤ ਨੈੱਟਵਰਕ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦੀ ਹੋਈ ਸਕ੍ਰੀਨਿੰਗ, 24 ਲੱਖ ਲੋਕਾਂ ਨੂੰ ਦਿੱਤੀ ਇਲਾਜ ਦੀ ਸਹੂਲਤ: ਡਾ. ਬਲਬੀਰ ਸਿੰਘ

ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ