ਪੰਜਾਬ

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਕੌਮੀ ਮਾਰਗ ਬਿਊਰੋ | May 17, 2026 09:00 PM

ਗੁਰਦਾਸਪੁਰ-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ, ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ, ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 27 ਅਪ੍ਰੈਲ, 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ। ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਹ ਗ੍ਰਨੇਡ ਆਪਣੇ ਕਬਜ਼ੇ ਵਿੱਚ ਲੈ ਲਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਵਿਆਪਕ ਜਾਂਚ ਤੋਂ ਬਾਅਦ, ਪੁਲਿਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ ‘ਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਲਈ। ਜਾਂਚ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਆਪਣੇ ਹੈਂਡਲਰ ਜ਼ਰੀਏ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਪ੍ਰਾਪਤ ਹੋਏ ਸਨ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਕੇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ।

ਸੀਸੀਟੀਵੀ ਫੁਟੇਜ, ਖੁਫੀਆ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਪਤਾ ਚੱਲਿਆ ਕਿ ਪਲਸਰ ਮੋਟਰਸਾਈਕਲ 'ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਵੱਲੋਂ ਅਸ਼ੋਕਾ ਚਿਪਸ ਨੇੜੇ ਗ੍ਰਨੇਡ ਸੁਟਿਆ ਗਿਆ ਸੀ, ਜਿਸ ਉਪਰੰਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈਟਵਰਕਾਂ ਦੀ ਭੂਮਿਕਾ ਸਮੇਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 113 ਮਿਤੀ 27.04.2026 ਨੂੰ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਬਾਅਦ ‘ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀਆਂ ਸਬੰਧਤ ਧਾਰਾਵਾਂ ਨੂੰ ਜੋੜਿਆ ਗਿਆ।

Have something to say? Post your comment

 
 
 
 

ਪੰਜਾਬ

ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਖਿਲਾਫ ਨਹੀਂ, ਐਕਟ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਹਟਾਉਣ ਦੀ ਕਰਦੇ ਹਾਂ ਮੰਗ - ਐਡਵੋਕੇਟ ਧਾਮੀ

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਜ਼ੋਰਦਾਰ ਰੋਸ਼ ਪ੍ਰਦਰਸ਼ਨ

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ ’ਚ ਸ਼ਾਨਦਾਰ ਨਤੀਜਾ ਹਾਸਲ ਕੀਤਾ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ

ਅਕਾਲੀ ਦਲ ਵਾਰਸ ਪੰਜਾਬ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੌਰਾਨ ਹੋਇਆ ਗਠਜੋੜ ਟੁੱਟਿਆ

ਪੰਜਾਬ ਦੇ ਸਿਹਤ ਨੈੱਟਵਰਕ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦੀ ਹੋਈ ਸਕ੍ਰੀਨਿੰਗ, 24 ਲੱਖ ਲੋਕਾਂ ਨੂੰ ਦਿੱਤੀ ਇਲਾਜ ਦੀ ਸਹੂਲਤ: ਡਾ. ਬਲਬੀਰ ਸਿੰਘ

ਪੰਜਾਬ ਦੀ 'ਮੁੱਖ ਮੰਤਰੀ ਸਿਹਤ ਯੋਜਨਾ' 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ