ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 18, 2026 07:33 PM

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ, ਮਾਤਾ ਅਤੇ ਬੱਚੀ ਸਮੇਤ ਅੱਜ ਤਖਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂਸਚਿਵ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰਵਕਤਾ ਸੁਦੀਪ ਸਿੰਘ, ਹਰਦੇਵ ਸਿੰਘ ਸੋਹੀ, ਮਨਵਿੰਦਰ ਸਿੰਘ, ਸੁਪਰਿੰਟੈਂਡੈਂਟ ਦਲਜੀਤ ਸਿੰਘ ਅਤੇ ਮੈਨੇਜਰ ਹਰਜੀਤ ਸਿੰਘ ਵੱਲੋਂ ਪਟਨਾ ਏਅਰਪੋਰਟ ‘ਤੇ ਫੁੱਲਾਂ ਦੇ ਗੁਲਦਸਤੇ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਉਨ੍ਹਾਂ ਨੇ ਪਰਿਵਾਰ ਸਮੇਤ ਕੀਰਤਨ ਸਰਵਣ ਕੀਤਾ ਅਤੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕੀਤੇ। ਇਸ ਮੌਕੇ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ। ਤਖ਼ਤ ਪਟਨਾ ਸਾਹਿਬ ਕਮੇਟੀ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਕਿਰਪਾਨ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਤਖ਼ਤ ਸਾਹਿਬ ਦੀ ਮੈਗਜ਼ੀਨ “ਗੋਬਿੰਦ ਪ੍ਰਕਾਸ਼” ਦੇ ਮਈ ਮਹੀਨੇ ਦੇ ਅੰਕ ਦਾ ਵਿਮੋਚਨ ਵੀ ਕੀਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਪਰਿਵਾਰ ਸਮੇਤ ਗੁਰੂਦਵਾਰਾ ਗੁਰੂ ਕਾ ਬਾਗ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦੇ ਹੋਏ ਪੌਧਾ ਵੀ ਲਗਾਇਆ। ਉਨ੍ਹਾਂ ਦੇ ਪਰਿਵਾਰ ਦਾ ਮੰਨਣਾ ਹੈ ਕਿ ਇਸੀ ਸਥਾਨ ‘ਤੇ ਅਰਦਾਸ ਕਰਨ ਨਾਲ ਉਨ੍ਹਾਂ ਨੂੰ ਬੱਚੇ ਦੀ ਦਾਤ ਪ੍ਰਾਪਤ ਹੋਈ ਸੀ, ਇਸ ਲਈ ਅੱਜ ਗੁਰੂ ਜੀ ਦਾ ਧੰਨਵਾਦ ਕੀਤਾ ਗਿਆ ਅਤੇ ਮੁੜ ਪੌਧਾ ਲਗਾਇਆ ਗਿਆ। ਇਸ ਤੋਂ ਬਾਅਦ ਉਹ ਗੁਰਦੁਆਰਾ ਬਾਲ ਲੀਲਾ ਵਿਖੇ ਵੀ ਨਤਮਸਤਕ ਹੋਣ ਪਹੁੰਚੇ, ਜਿੱਥੇ ਕਾਰ ਸੇਵਾ ਵਾਲੇ ਬਾਬਾ ਭੂਰੀ ਜੀ ਦੇ ਮੁਖੀ ਬਾਬਾ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਰਦਾਰ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੌਭਾਗ ਹੈ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਤਖਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਇਸ ਤੋਂ ਪਹਿਲਾਂ ਵੀ ਉਹ ਅਤੇ ਉਨ੍ਹਾਂ ਦਾ ਪਰਿਵਾਰ ਤਖ਼ਤ ਸਾਹਿਬ ਮੱਥਾ ਟੇਕ ਚੁੱਕੇ ਹਨ। ਉਨ੍ਹਾਂ ਨੇ ਤਖ਼ਤ ਸਾਹਿਬ ਵਿੱਚ ਪ੍ਰਬੰਧ, ਲੰਗਰ ਅਤੇ ਸਫ਼ਾਈ ਆਦਿ ਦੀ ਵਿਵਸਥਾ ਲਈ ਪ੍ਰਬੰਧਕ ਕਮੇਟੀ ਦੇ ਕੰਮਾਂ ਦੀ ਪ੍ਰਸ਼ੰਸਾ ਕੀਤੀ। ਖ਼ਾਸ ਕਰਕੇ ਪ੍ਰਧਾਨ ਜਗਜੋਤ ਸਿੰਘ ਸੋਹੀ ਦੀ ਸਰਾਹਨਾ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਮੁਖੀ ਦੀ ਬਹੁਤ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਉਹ ਆਪਣੇ ਫ਼ਰਜ਼ ਨੂੰ ਬਹੁਤ ਚੰਗੀ ਤਰ੍ਹਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆਉਣ ਵਾਲੀ ਸੰਗਤ ਵੱਲੋਂ ਵੀ ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧਾਂ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ।

Have something to say? Post your comment

 
 
 
 

ਪੰਜਾਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ‘ਸਤਿਕਾਰ ਸੋਧ ਐਕਟ’ ਦੀਆਂ ਵਿਵਾਦਤ ਮੱਦਾਂ ਦਾ ਵਿਰੋਧ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਖਿਲਾਫ ਨਹੀਂ, ਐਕਟ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਹਟਾਉਣ ਦੀ ਕਰਦੇ ਹਾਂ ਮੰਗ - ਐਡਵੋਕੇਟ ਧਾਮੀ

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਜ਼ੋਰਦਾਰ ਰੋਸ਼ ਪ੍ਰਦਰਸ਼ਨ

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ ’ਚ ਸ਼ਾਨਦਾਰ ਨਤੀਜਾ ਹਾਸਲ ਕੀਤਾ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ

ਅਕਾਲੀ ਦਲ ਵਾਰਸ ਪੰਜਾਬ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੌਰਾਨ ਹੋਇਆ ਗਠਜੋੜ ਟੁੱਟਿਆ

ਪੰਜਾਬ ਦੇ ਸਿਹਤ ਨੈੱਟਵਰਕ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦੀ ਹੋਈ ਸਕ੍ਰੀਨਿੰਗ, 24 ਲੱਖ ਲੋਕਾਂ ਨੂੰ ਦਿੱਤੀ ਇਲਾਜ ਦੀ ਸਹੂਲਤ: ਡਾ. ਬਲਬੀਰ ਸਿੰਘ