ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਕੌਮੀ ਮਾਰਗ ਬਿਊਰੋ | May 19, 2026 07:16 PM

ਚੰਡੀਗੜ੍ਹ-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ।

ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਡਿਪਟੀ ਕਮਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ।

ਸਖ਼ਤ ਨਿਗਰਾਨੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਸਰਕਾਰ ਨੂੰ ਸਿੱਖਾਂ ਬਾਰੇ ਕੋਈ ਕਾਨੂੰਨ ਬਣਾਉਣ ਤੋ ਪਹਿਲਾਂ ਸ਼ੋ੍ਰਮਣੀ ਕਮੇਟੀ ਨਾਲ ਵਿਚਾਰ ਕਰਨੀ ਚਾਹੀਦੀ ਹੈ: ਤੁਗਲਵਾਲ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਆਏ ਤੰਗ : ਬਾਪੂ ਤਰਸੇਮ ਸਿੰਘ

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਮਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ‘ਸਤਿਕਾਰ ਸੋਧ ਐਕਟ’ ਦੀਆਂ ਵਿਵਾਦਤ ਮੱਦਾਂ ਦਾ ਵਿਰੋਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ