ਪੰਜਾਬ

ਸਰਕਾਰ ਨੂੰ ਸਿੱਖਾਂ ਬਾਰੇ ਕੋਈ ਕਾਨੂੰਨ ਬਣਾਉਣ ਤੋ ਪਹਿਲਾਂ ਸ਼ੋ੍ਰਮਣੀ ਕਮੇਟੀ ਨਾਲ ਵਿਚਾਰ ਕਰਨੀ ਚਾਹੀਦੀ ਹੈ: ਤੁਗਲਵਾਲ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | May 19, 2026 07:39 PM


ਅੰਮ੍ਰਿਤਸਰ - ਸ਼ੋ੍ਰਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਨੇ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਸਿੱਖਾਂ ਦੀਆਂ ਚੁਣੀ ਹੋਈ ਸੰਸਥਾ ਹੈ ਅਤੇ ਸਰਕਾਰ ਨੂੰ ਸਿੱਖਾਂ ਬਾਰੇ ਕੋਈ ਕਾਨੂੰਨ ਬਣਾਉਣ ਤੋ ਪਹਿਲਾਂ ਸ਼ੋ੍ਰਮਣੀ ਕਮੇਟੀ ਨਾਲ ਵਿਚਾਰ ਕਰਨੀ ਚਾਹੀਦੀ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗਲ ਕਰਦਿਆਂ ਜਥੇਦਾਰ ਤੁਗਲਵਾਲ ਨੇ ਕਿਹਾ ਕਿ ਦੁਨੀਆਂ ਭਰ ਵਿਚ ਵਸਦਾ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਆਦੇਸ਼ ਸਵਿਕਾਰ ਕਰਦਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਵੀ ਅਣਦੇਖੀ ਕਰ ਰਹੇ ਹਨ।ਚਾਹੀਦਾ ਤਾਂ ਇਹ ਸੀ ਕਿ ਮੁੱਖ ਮੰਤਰੀ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਜਥੇਦਾਰ ਨਾਲ ਸਲਾਹ ਕਰਕੇ ਕਾਨੂੰਨ ਪ੍ਰਤੀ ਸਿੱਖ ਪੰਥ ਦੇ ਇਤਰਾਜਾਂ ਨੂੰ ਦੂਰ ਕਰਦੇ ਪਰ ਇਥੇ ਕੋਈ ਸੁਨਣ ਨੂੰ ਹੀ ਤਿਆਰ ਨਹੀ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਵੱਧ ਸਜਾਵਾਂ ਦੇਣ ਦੀ ਮੱਦ ਸ਼ਾਮਿਲ ਕਰਨਾ ਜਾਇਜ ਹੈ ਪਰ ਬਾਕੀ ਇਤਰਾਜਾਂ ਵਲ ਵੀ ਧਿਆਨ ਦੇਣਾ ਚਾਹੀਦਾ ਹੈ।

Have something to say? Post your comment

 
 
 
 

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਆਏ ਤੰਗ : ਬਾਪੂ ਤਰਸੇਮ ਸਿੰਘ

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਮਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ‘ਸਤਿਕਾਰ ਸੋਧ ਐਕਟ’ ਦੀਆਂ ਵਿਵਾਦਤ ਮੱਦਾਂ ਦਾ ਵਿਰੋਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ