BREAKING NEWS
ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਨੈਸ਼ਨਲ

ਪੰਥਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇ ਗਈ ਕਾਲਕਾ-ਲਾਖਾ ਮੁਲਾਕਾਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 20, 2026 08:36 PM

ਨਵੀਂ ਦਿੱਲੀ - ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਵਜੋਂ ਅੱਜ ਨਵੀਂ ਦਿੱਲੀ ਵਿੱਚ ਕਿਹਾ ਕਿ ਲਖਵਿੰਦਰ ਸਿੰਘ ਲਾਖਾ ਨਾਲ ਹੋਈ ਮੁਲਾਕਾਤ ਬਹੁਤ ਹੀ ਸਨੇਹਪੂਰਣ, ਆਤਮਿਕ ਅਤੇ ਸਦਭਾਵਨਾ ਭਰੇ ਮਾਹੌਲ ਵਿੱਚ ਸੰਪੰਨ ਹੋਈ। ਸਰਦਾਰ ਕਾਲਕਾ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ, ਪੰਥਕ ਏਕਤਾ ਅਤੇ ਸਮਾਜਿਕ ਭਲਾਈ ਲਈ ਆਪਸੀ ਸਹਿਯੋਗ ਅਤੇ ਤਾਲਮੇਲ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਪਟਨਾ ਸਾਹਿਬ ਕਮੇਟੀ ਵਰਗੀ ਮਹਾਨ ਧਾਰਮਿਕ ਸੰਸਥਾ ਨਾਲ ਜੁੜੇ ਅਹੁਦੇਦਾਰਾਂ ਦੀ ਨਿਸ਼ਕਾਮ ਸੇਵਾ ਅਤੇ ਸਮਰਪਣ ਸਾਰੀ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹਨ।ਉਨ੍ਹਾਂ ਦੱਸਿਆ ਕਿ ਇਸ ਮੌਕੇ ਦੌਰਾਨ ਸਰਦਾਰ ਲਖਵਿੰਦਰ ਸਿੰਘ ਲਾਖਾ ਵੱਲੋਂ ਦਿੱਤੇ ਗਏ ਪਿਆਰ, ਨਿੱਘੇ ਸਵਾਗਤ ਅਤੇ ਉੱਚੇ ਸਤਿਕਾਰ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮਿਲਣੀਆਂ ਨਾ ਸਿਰਫ਼ ਆਪਸੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਦੀਆਂ ਹਨ, ਸਗੋਂ ਸਿੱਖ ਸੰਸਥਾਵਾਂ ਵਿਚਕਾਰ ਸਾਂਝ, ਏਕਤਾ ਅਤੇ ਤਾਲਮੇਲ ਨੂੰ ਵੀ ਨਵੀਂ ਮਜ਼ਬੂਤੀ ਪ੍ਰਦਾਨ ਕਰਦੀਆਂ ਹਨ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅਰਦਾਸ ਕਰਦਿਆਂ ਕਿਹਾ ਕਿ ਸਰਦਾਰ ਲਖਵਿੰਦਰ ਸਿੰਘ ਲਾਖਾ ਸਮਾਜ ਸੇਵਾ, ਪੰਥਕ ਕਾਰਜਾਂ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਇਸੇ ਤਰ੍ਹਾਂ ਨਿਸ਼ਕਾਮ ਸੇਵਾ ਕਰਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਜੀ ਦੀ ਕਿਰਪਾ ਸਦਕਾ ਉਹ ਹਰ ਖੇਤਰ ਵਿੱਚ ਨਵੀਆਂ ਉੱਚਾਈਆਂ ਅਤੇ ਲਗਾਤਾਰ ਕਾਮਯਾਬੀਆਂ ਹਾਸਲ ਕਰਨ। ਇਸ ਮੌਕੇ ਉਨ੍ਹਾਂ ਨਾਲ ਮੀਡੀਆ ਐਡਵਾਇਜ਼ਰ ਸੁਦੀਪ ਸਿੰਘ ਅਤੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਮੌਜੂਦ ਸਨ।

Have something to say? Post your comment

 
 
 
 

ਨੈਸ਼ਨਲ

“ਹਾਲੀਆ ਰੇਲ ਅੱਗ ਕਾਂਡਾਂ ਪਿੱਛੇ ਤੋੜਫੋੜ ਦਾ ਸ਼ੱਕ, ਭਾਰਤੀ ਰੇਲਵੇ ਨੇ ‘ਅਸਾਮਾਜਿਕ ਤੱਤਾਂ’ ਵੱਲ ਕੀਤਾ ਇਸ਼ਾਰਾ”

ਗੁਰੂ ਤੇਗ ਬਹਾਦੁਰ ਇੰਜੀਨੀਅਰਿੰਗ ਕਾਲਜ ਵਿੱਚ ਧਾਰਮਿਕ ਚੇਤਨਾ ਅਤੇ ਇਤਿਹਾਸਕ ਸੂਝ ਜਗਾਉਣ ਵਾਲਾ ਸੈਮਿਨਾਰ

ਸਿੱਖਾਂ ਲਈ ਟ੍ਰਾਇਬਲ ਰਾਖਵਾਂਕਰਨ ਲਾਗੂ ਕਰਣ ਦੀ ਮੰਗ: ਜੀਕੇ

ਗੁਰੂਬਾਣੀ ਦੇ ਲਾਈਵ ਚਲਦੇ ਕੀਰਤਨ ਪ੍ਰੋਗਰਾਮ ਵਿੱਚ ਨਸ਼ਿਆਂ ਦੇ ਐਡ, ਇਸ ਤੋਂ ਵੱਡੀ ਬੇਅਦਬੀ ਹੋਰ ਕੀ ਹੋਵੇਗੀ.?

“ਨਾਦ" ਦੇਸ਼ ਰਤਨ ਅਵਾਰਡ 2026” ਦੀਆਂ ਤਿਆਰੀਆਂ ਨੂੰ ਲੈ ਕੇ ਨੈਸ਼ਨਲ ਅਕਾਲੀ ਦਲ ਦੀ ਅਹਿਮ ਮੀਟਿੰਗ

ਭਗਵੰਤ ਮਾਨ ਨੂੰ ਤੁਰੰਤ ਬੇਅਦਬੀ ਕਾਨੂੰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸਰਨਾ ਨੇ

ਐਵਨਲੀ ਯੂਨੀਵਰਸਿਟੀ ਦਾ ਸ਼ਾਨਦਾਰ ਦੀਖਿਆਂਤ ਸਮਾਰੋਹ ਸੰਪੰਨ

ਬੱਚਿਆਂ ਦੇ ਭਵਿੱਖ ਨਾਲ ਖਿਲਵਾੜ! ਦਿੱਲੀ ਕਮੇਟੀ ਅਧੀਨ ਸਕੂਲ ਬਿਨਾਂ ਮਾਨਤਾ ਚੱਲਦਾ ਰਿਹਾ : ਪਰਮਜੀਤ ਸਿੰਘ ਵੀਰਜੀ

ਬੇਅਦਬੀ ਕਾਨੂੰਨ ਖ਼ਿਲਾਫ਼ ਪੰਥਕ ਏਕਤਾ ਦੀ ਲੋੜ: ਪਰਮਜੀਤ ਸਿੰਘ ਸਰਨਾ

 ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖੇ ਸਜਾਏ ਗਏ ਵਿਸ਼ੇਸ਼ ਦੀਵਾਨ, ਸੰਗਤਾਂ ਨੇ ਭਰੀ ਵੱਡੀ ਹਾਜ਼ਰੀ