BREAKING NEWS
ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਪੰਜਾਬ

ਔਰਤਾਂ ਨੂੰ ਰਾਜਨੀਤੀ ‘ਚ ਅੱਗੇ ਆਉਣ ਦੀ ਲੋੜ : ਬੀਬੀ ਜਗੀਰ ਕੌਰ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | May 20, 2026 08:38 PM


ਅੰਮ੍ਰਿਤਸਰ - ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਔਰਤਾਂ ਨੂੰ ਰਾਜਨੀਤੀ ਵਿਚ ਆ ਕੇ ਸੇਵਾ ਕਰਨੀ ਚਾਹੀਦੀ ਹੈ। ਅੱਜ ਪਾਰਟੀ ਦੇ ਦਫਤਰ ਵਿੱਚ ਪੱਤਰਕਾਰਾਂ ਨਾਲ ਗਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਔਰਤਾਂ ਨੂੰ ਵੱਧ ਤੋਂ ਵੱਧ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਔਰਤਾਂ ਪਾਇਲਟ, ਪੀ ਸੀ ਐਸ ਤੇ ਆਈ ਏ ਐਸ ਅਤੇ ਖੇਡਾਂ ਸਮੇਤ ਹਰ ਖੇਤਰ ਵਿੱਚ ਸਫਲ ਹੋ ਸਕਦੀਆਂ ਹਨ ਤਾਂ ਰਾਜਨੀਤੀ ਵਿੱਚ ਵੀ ਵੱਡਾ ਯੋਗਦਾਨ ਦੇ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਔਰਤਾਂ ਨੂੰ ਵੱਡੀ ਭੂਮਿਕਾ ਦੇਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਵਾਰਡ ਵਿੱਚ ਘੱਟੋ-ਘੱਟ 11 ਮੈਂਬਰੀ ਟੀਮ ਬਣਾਉਣ ਦੀ ਯੋਜਨਾ ਹੈ।ਹੁਣ ਸਿਰਫ ਵੱਡੀਆਂ ਰੈਲੀਆਂ ਨਾਲ ਨਹੀਂ, ਸਗੋਂ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਲੋੜ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹੋਰ ਪਾਰਟੀਆਂ ਦੀ ਤਰ੍ਹਾਂ ਔਰਤਾਂ ਨੂੰ ਹਰ ਘਰ ਦੀ ਜਾਣਕਾਰੀ ਇਕੱਠੀ ਕਰਕੇ ਟੈਕਨੀਕਲ ਤਰੀਕੇ ਨਾਲ ਲੜਾਈ ਲੜਨੀ ਪਵੇਗੀ, ਤਾਂ ਹੀ ਕਾਮਯਾਬੀ ਮਿਲੇਗੀ। ਗਠਜੋੜ ਦੇ ਸਵਾਲ ‘ਤੇ ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਪਾਰਟੀ ਨਾਲ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਗਠਜੋੜ ਇੱਕ ਗੰਭੀਰ ਮਸਲਾ ਹੁੰਦਾ ਹੈ ਜਿਸ ਲਈ ਸਾਰੀਆਂ ਪਾਰਟੀਆਂ ਵਿਚਾਲੇ ਬੈਠਕਾਂ ਅਤੇ ਸਾਂਝੀ ਰਾਏ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਥਕ ਸੋਚ ਵਾਲੀਆਂ ਸਾਰੀਆਂ ਧਿਰਾਂ ਨੂੰ ਇਕੱਠੇ ਆ ਕੇ ਪੰਜਾਬ ਅਤੇ ਪੰਥਕ ਮੁੱਦਿਆਂ ਲਈ ਕੰਮ ਕਰਨਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਸੋਸ਼ਲ ਮੀਡੀਆ ਦੇ ਵਧ ਰਹੇ ਪ੍ਰਭਾਵ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਨੌਜਵਾਨ ਸੋਸ਼ਲ ਮੀਡੀਆ ਦੇ ਪ੍ਰਭਾਵ ਹੇਠ ਗੁਮਰਾਹ ਹੋ ਰਹੇ ਹਨ ਅਤੇ ਸਿਆਸਤ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਗਲਤ ਜਾਣਕਾਰੀ ਅਤੇ ਏ ਆਈ ਰਾਹੀਂ ਬਣਾਈਆਂ ਜਾ ਰਹੀਆਂ ਫੇਕ ਵੀਡੀਓਜ਼ ਤੋਂ ਬਚਿਆ ਜਾਵੇ। ਇਸ ਦੌਰਾਨ ਉਨ੍ਹਾਂ ਕੁਝ ਆਗੂਆਂ ਦੇ ਪਾਰਟੀ ਛੱਡਣ ਦੇ ਮਾਮਲੇ ‘ਤੇ ਵੀ ਕਿਹਾ ਕਿ ਸਿਆਸਤ ਵਿੱਚ ਆਉਣਾ-ਜਾਣਾ ਲੱਗਾ ਰਹਿੰਦਾ ਹੈ, ਪਰ ਹਰ ਲੀਡਰ ਨੂੰ ਆਪਣੀ ਪਾਰਟੀ ਨਾਲ ਡੱਟ ਕੇ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਤੋਂ ਮਿਲੀ ਕਾਮਯਾਬੀ ਹੀ ਅਸਲ ਵਿਚ ਕਾਮਯਾਬੀ ਹੁੰਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥਕ ਅਤੇ ਧਾਰਮਿਕ ਮਸਲਿਆਂ ‘ਤੇ ਸਾਰੀਆਂ ਧਿਰਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਵਰਗੀਆਂ ਵੱਡੀਆਂ ਸੰਸਥਾਵਾਂ ਦੇ ਕੰਮਾਂ ਵਿੱਚ ਬਿਨਾਂ ਲੋੜ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ- ਭਗਵੰਤ ਮਾਨ

ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਵੜਿੰਗ ਦਾ ਬਿੱਟੂ ਨੂੰ ਸਵਾਲ: ਜੇਕਰ ਤੁਸੀਂ ਮਾਨ ਨੂੰ ਆਈਐਸਆਈ ਏਜੰਟ ਜਾਣਦੇ ਹੋ, ਤਾਂ ਕਾਰਵਾਈ ਕਿਉਂ ਨਹੀਂ ਕਰਦੇ?

ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਅਹੁਦੇ ਛੱਡਕੇ ਸ੍ਰੀ ਅਕਾਲ ਤਖ਼ਤ ਨੂੰ ਪਿੱਠ ਦਿਖਾਈ - ਵਡਾਲਾ

ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਵਿਸ਼ਾਲ ਪੰਥਕ ਕਾਨਫਰੰਸ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

ਬਲਾਚੌਰ ਦੇ ਕੰਢੀ ਇਲਾਕੇ ਦੀ 39,000 ਏਕੜ ਤੋਂ ਵਧੇਰੇ ਜ਼ਮੀਨ ਨਹਿਰੀ ਸਿੰਚਾਈ ਹੇਠ ਆਈ