BREAKING NEWS
ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਪੰਜਾਬ

ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ- ਭਗਵੰਤ ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 20, 2026 09:36 PM

ਨਵੀਂ ਦਿੱਲੀ-ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ।

ਭਗਵੰਤ ਸਿੰਘ ਮਾਨ ਨੇ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਅਜੇ ਜਦੋਂ ਕੇਜਰੀਵਾਲ ਜੀ ਨੇ ਨੀਟ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਤਾਂ ਬੱਚਿਆਂ ਨੇ ਮਦਦ ਦੀ ਮੰਗ ਕੀਤੀ। 21 ਜੂਨ ਨੂੰ ਨੀਟ ਦੀ ਪ੍ਰੀਖਿਆ ਹੈ। ਇਸ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਸਾਰੇ ਬੱਚਿਆਂ ਦਾ ਕਿਰਾਇਆ ਮੁਫ਼ਤ ਹੋਵੇਗਾ। ਬੱਸ ਆਪਣਾ ਐਡਮਿਟ ਕਾਰਡ ਦਿਖਾ ਦਿਓ, ਤੁਹਾਡੀ ਟਿਕਟ ਨਹੀਂ ਲੱਗੇਗੀ। ਪ੍ਰਮਾਤਮਾ ਤੁਹਾਨੂੰ ਸਫ਼ਲਤਾ ਬਖਸ਼ੇ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਤਣਾਅ ਵਿੱਚ ਜੀ ਰਹੇ ਬੱਚਿਆਂ ਨਾਲ ਦੂਜੀ ਵਾਰ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨੀਟ ਪ੍ਰੀਖਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਅਤੇ ਨੀਟ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਸੁਝਾਅ ਦੇਣ ਦੀ ਅਪੀਲ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਇਸ ਸੰਦੇਸ਼ ਨੂੰ ਮੰਗਲਵਾਰ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਅਤੇ ਸੁਝਾਅ ਵੀ ਭੇਜੇ ਸਨ। ਕੁਝ ਵਿਦਿਆਰਥੀਆਂ ਨੇ ਆਪਣੇ ਘਰ ਦੀ ਆਰਥਿਕ ਹਾਲਤ ਬਾਰੇ ਵੀ ਦੱਸਿਆ ਸੀ ਅਤੇ ਕਿਹਾ ਸੀ ਕਿ ਇੱਕ ਵਾਰ ਫਿਰ ਉਹ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਪੈਸੇ ਕਿੱਥੋਂ ਲਿਆਉਣ। ਇਸ 'ਤੇ ਅਰਵਿੰਦ ਕੇਜਰੀਵਾਲ ਨੇ ਸਾਰੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਸਾਰੇ ਬੱਚਿਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਉਪਲਬਧ ਕਰਵਾਏਗੀ। ਇਸ ਦੇ ਲਈ ਉਹ ਸੀਐਮ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ।

Have something to say? Post your comment

 
 
 
 

ਪੰਜਾਬ

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਵੜਿੰਗ ਦਾ ਬਿੱਟੂ ਨੂੰ ਸਵਾਲ: ਜੇਕਰ ਤੁਸੀਂ ਮਾਨ ਨੂੰ ਆਈਐਸਆਈ ਏਜੰਟ ਜਾਣਦੇ ਹੋ, ਤਾਂ ਕਾਰਵਾਈ ਕਿਉਂ ਨਹੀਂ ਕਰਦੇ?

ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਅਹੁਦੇ ਛੱਡਕੇ ਸ੍ਰੀ ਅਕਾਲ ਤਖ਼ਤ ਨੂੰ ਪਿੱਠ ਦਿਖਾਈ - ਵਡਾਲਾ

ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਵਿਸ਼ਾਲ ਪੰਥਕ ਕਾਨਫਰੰਸ

ਔਰਤਾਂ ਨੂੰ ਰਾਜਨੀਤੀ ‘ਚ ਅੱਗੇ ਆਉਣ ਦੀ ਲੋੜ : ਬੀਬੀ ਜਗੀਰ ਕੌਰ

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ

ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

ਬਲਾਚੌਰ ਦੇ ਕੰਢੀ ਇਲਾਕੇ ਦੀ 39,000 ਏਕੜ ਤੋਂ ਵਧੇਰੇ ਜ਼ਮੀਨ ਨਹਿਰੀ ਸਿੰਚਾਈ ਹੇਠ ਆਈ