BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਕੌਮੀ ਮਾਰਗ ਬਿਊਰੋ | May 21, 2026 06:39 PM

ਚੰਡੀਗੜ੍ਹ-  ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਲੋੜੀਂਦਾ ਹੈ।

ਇਸ ਮੌਕੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਯੋਜਨਾਵਾਂ ਰਾਹੀਂ ਕੋਲਡ ਸਟੋਰੇਜ, ਗੋਦਾਮ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕਰਨ ਅਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

 

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੂੰ ਮੁਲਾਜਮਾਂ ਦੇ ਬਕਾਇਆ ਭੱਤੇ ਤੁਰੰਤ ਅਦਾ ਕਰਕੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ- ਗਿਆਨੀ ਹਰਪ੍ਰੀਤ ਸਿੰਘ

ਭਿਆਨਕ ਗਰਮੀ ਦੇ ਮੱਦੇਨਜ਼ਰ ਵੋਟਿੰਗ ਸਮਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਮੰਗ ਕੀਤੀ ਕੁਲਜੀਤ ਸਿੰਘ ਬੇਦੀ ਨੇ

ਸਟੇਅ ਅਰਜੀ ਖਾਰਜ ਹੋਣ ਤੇ ਹੁਣ ਪੰਜਾਬ ਸਰਕਾਰ ਬਿਨ੍ਹਾਂ ਦੇਰੀ ਜਾਰੀ ਕਰੇ ਡੀਏ-ਸੁਨੀਲ ਜਾਖੜ

ਖਾਲਸਾ ਕਾਲਜ ਇੰਜੀਨੀਅਰਿੰਗ ਵੱਲੋਂ ‘ਹੁਨਰ ਅਤੇ ਸਿੱਖਿਆ’ ਵਿਸ਼ੇ ’ਤੇ ਛੇ ਦਿਨਾਂ ਪ੍ਰੋਗਰਾਮ ਕਰਵਾਇਆ ਗਿਆ

ਵੜਿੰਗ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਡੀਏ ਭੁਗਤਾਨ ਸਬੰਧੀ ਹਾਈ ਕੋਰਟ ਦੇ ਹੁਕਮ ਦਾ ਕੀਤਾ ਸਵਾਗਤ

ਗੁਰਦੁਆਰਾ ਸੁਖਚੈਨਆਨਾ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਇਕੱਤਰਤਾ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ- ਭਗਵੰਤ ਮਾਨ