BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਲਖਵਿੰਦਰ ਸਿੰਘ ਲੱਖਾ ਵੱਲੋਂ ਬਿਹਾਰ ਦੇ ਸਿੱਖਾਂ ਲਈ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੀ ਮੰਗ, ਮਨਜਿੰਦਰ ਸਿੰਘ ਸਿਰਸਾ ਨਾਲ ਕੀਤੀ ਮੁਲਾਕਾਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 21, 2026 07:12 PM


ਨਵੀਂ ਦਿੱਲੀ-ਬਿਹਾਰ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਤੇ ਤਖ਼ਤ ਸ੍ਰੀ ਹਰਮੰਦਿਰ ਸਾਹਿਬ ਸ੍ਰੀ ਪਟਨਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਲੱਖਾ ਵੱਲੋਂ ਇਕ ਵਫਦ ਦੀ ਅਗਵਾਈ ਕਰਦਿਆਂ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ ਗਈ। ਵਫਦ ਵਿਚ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਮੈਂਬਰ ਸਰਦਾਰ ਹਰਪਾਲ ਜੌਹਲ ਅਤੇ ਮੀਡੀਆ ਇੰਚਾਰਜ ਸਰਦਾਰ ਸੁਦੀਪ ਸਿੰਘ ਵੀ ਸ਼ਾਮਲ ਸਨ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਲੱਖਾ ਨੇ ਦੱਸਿਆ ਕਿ ਸਰਦਾਰ ਸਿਰਸਾ ਨਾਲ ਬਹੁਤ ਹੀ ਚੰਗੇ ਤੇ ਉਸਾਰੂ ਮਾਹੌਲ ਵਿਚ ਮੁਲਾਕਾਤ ਹੋਈ ਜਿਸ ਦੌਰਾਨ ਸਿੱਖ ਮਸਲਿਆਂ ਖਾਸ ਤੌਰ ’ਤੇ ਬਿਹਾਰ ਦੇ ਸਿੱਖਾਂ ਨੂੰ ਦਰਪੇਸ਼ ਮਸਲਿਆਂ ’ਤੇ ਚਰਚਾ ਹੋਈ। ਉਹਨਾਂ ਦੱਸਿਆ ਕਿ ਦਿੱਲੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਰਾਜਧਾਨੀ ਦੇ ਸਿੱਖਾਂ ਨੂੰ ਘੱਟ ਗਿਣਤੀ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਇਸੇ ਤਰੀਕੇ ਦੀ ਵਿਵਸਥਾ ਬਿਹਾਰ ਵਿਚ ਨਾ ਹੋਣ ਕਾਰਨ ਬਿਹਾਰ ਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਦੱਸਿਆ ਕਿ ਇਹ ਮਾਮਲਾ ਸਥਾਨਕ ਐਮ ਐਲ ਏ ਸ੍ਰੀ ਰਤਨੇਸ਼ ਖੁਸ਼ਵਾਹਾ ਨੇ ਵੀ ਚੁੱਕਿਆ ਸੀ। ਉਹਨਾਂ ਸਰਦਾਰ ਸਿਰਸਾ ਨੂੰ ਅਪੀਲ ਕੀਤੀ ਕਿ ਕਿ ਦਿੱਲੀ ਗੁਰਦੁਆਰਾ ਕਮੇਟੀ ਵਾਂਗੂ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੂੰ ਇਹ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੇ ਅਧਿਕਾਰ ਦੁਆਏ ਜਾਣ ਤਾਂ ਜੋ ਸਿੱਖ ਭਾਈਚਾਰੇ ਦੇ ਮੈਂਬਰ ਘੱਟ ਗਿਣਤੀਆਂ ਵਾਸਤੇ ਬਣੀਆਂ ਸਕੀਮਾਂ ਦਾ ਲਾਭ ਲੈ ਸਕਣ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਖਾਂ ਨੂੰ ਦਰਪੇਸ਼ ਹੋਰ ਮਾਮਲਿਆਂ ’ਤੇ ਵੀ ਚਰਚਾ ਹੋਈ ਜਿਸ ਦੌਰਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਭਰੋਸਾ ਦੁਆਇਆ ਕਿ ਉਹ ਮਸਲੇ ਦੇ ਹੱਲ ਵਾਸਤੇ ਪੂਰੀ ਸੰਜੀਦਗੀ ਨਾਲ ਯਤਨ ਕਰਨਗੇ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਸਰਦਾਰ ਸਿਰਸਾ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੱਦਾ ਵੀ ਦਿੱਤਾ। ਇਸ ਮੀਟਿੰਗ ਉਪਰੰਤ ਵਫਦ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨਾਲ ਵੀ ਮੁਲਾਕਾਤ ਕੀਤੀ ਅਤੇ ਸਿੱਖ ਭਾਈਚਾਰੇ ਦੀ ਭਲਾਈ, ਤਰੱਕੀ ਤੇ ਖੁਸ਼ਹਾਲੀ ਵਾਸਤੇ ਲੋੜੀਂਦੇ ਕਦਮ ਚੁੱਕਣ ’ਤੇ ਚਰਚਾ ਕੀਤੀ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਵਫਦ ਦੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 40 ਦਿਨ ਕੀਰਤਨ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਵਾਲੇ ਹਰਸ਼ ਸਿੰਘ ਹੈਪੀ ਦਾ ਸਨਮਾਨ

ਨਵੇਂ ਸਤਿਕਾਰ ਸੋਧ ਐਕਟ ਸਮੇਤ 2008 ਵਾਲਾ ਕਾਨੂੰਨ ਵੀ ਕੀਤਾ ਜਾਵੇ ਰੱਦ: ਪੰਚ ਪ੍ਰਧਾਨੀ

ਗੁਰਸ਼ਬਦ ਯਾਤਰਾ ਬਣੀ ਸਿੱਖੀ ਪ੍ਰਚਾਰ ਦਾ ਵੱਡਾ ਸਾਧਨ, ਗੁਰਬਾਣੀ ਕੀਰਤਨ ਨੇ ਬਦਲੇ ਜੀਵਨ : ਭਾਈ ਗੁਰਦੇਵ ਸਿੰਘ ਕੋਹਾੜਕਾ

ਪੰਥਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇ ਗਈ ਕਾਲਕਾ-ਲਾਖਾ ਮੁਲਾਕਾਤ

“ਹਾਲੀਆ ਰੇਲ ਅੱਗ ਕਾਂਡਾਂ ਪਿੱਛੇ ਤੋੜਫੋੜ ਦਾ ਸ਼ੱਕ, ਭਾਰਤੀ ਰੇਲਵੇ ਨੇ ‘ਅਸਾਮਾਜਿਕ ਤੱਤਾਂ’ ਵੱਲ ਕੀਤਾ ਇਸ਼ਾਰਾ”

ਗੁਰੂ ਤੇਗ ਬਹਾਦੁਰ ਇੰਜੀਨੀਅਰਿੰਗ ਕਾਲਜ ਵਿੱਚ ਧਾਰਮਿਕ ਚੇਤਨਾ ਅਤੇ ਇਤਿਹਾਸਕ ਸੂਝ ਜਗਾਉਣ ਵਾਲਾ ਸੈਮਿਨਾਰ

ਸਿੱਖਾਂ ਲਈ ਟ੍ਰਾਇਬਲ ਰਾਖਵਾਂਕਰਨ ਲਾਗੂ ਕਰਣ ਦੀ ਮੰਗ: ਜੀਕੇ

ਗੁਰੂਬਾਣੀ ਦੇ ਲਾਈਵ ਚਲਦੇ ਕੀਰਤਨ ਪ੍ਰੋਗਰਾਮ ਵਿੱਚ ਨਸ਼ਿਆਂ ਦੇ ਐਡ, ਇਸ ਤੋਂ ਵੱਡੀ ਬੇਅਦਬੀ ਹੋਰ ਕੀ ਹੋਵੇਗੀ.?

“ਨਾਦ" ਦੇਸ਼ ਰਤਨ ਅਵਾਰਡ 2026” ਦੀਆਂ ਤਿਆਰੀਆਂ ਨੂੰ ਲੈ ਕੇ ਨੈਸ਼ਨਲ ਅਕਾਲੀ ਦਲ ਦੀ ਅਹਿਮ ਮੀਟਿੰਗ

ਭਗਵੰਤ ਮਾਨ ਨੂੰ ਤੁਰੰਤ ਬੇਅਦਬੀ ਕਾਨੂੰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸਰਨਾ ਨੇ