BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਗੁਰਦੁਆਰਾ ਸੁਖਚੈਨਆਨਾ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਇਕੱਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 21, 2026 07:14 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਸੁਖਚੈਨਆਨਾ ਸਾਹਿਬ, ਫਗਵਾੜਾ ਵਿਖੇ ਵੱਖ ਵੱਖ ਜਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਮੀਟਿੰਗ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਚਾਰਕ ਜਥਿਆਂ ਨੂੰ ਪੰਜਾਬ ਸਰਕਾਰ ਦੁਆਰਾ ਲਿਆਂਦੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦੇਣ ਅਤੇ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਵਿੱਚ ਗੁਰਦੁਆਰਾ ਕਮੇਟੀਆਂ, ਗ੍ਰੰਥੀ ਸਿੰਘਾਂ ਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰਚਾਰਕ ਜਥਿਆਂ ਦੀ ਵੱਡੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸੀਆਂ ਨੂੰ ਸਖ਼ਤ ਸਜ਼ਾਵਾਂ ਤਾਂ ਹਰ ਸਿੱਖ ਦੀ ਮੰਗ ਹੈ ਪਰੰਤੂ ਕਿਸੇ ਵੀ ਕਨੂੰਨ ਵਿਚ ਸਿੱਖ ਭਾਵਨਾਵਾਂ ਵਿਰੁੱਧ ਸ਼ਬਦਾਵਲੀ ਅਤੇ ਮੱਦਾਂ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸੇ ਸਬੰਧੀ ਵਿਚਾਰ ਵਟਾਂਦਰੇ ਲਈ 31 ਮਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਰੱਖੀ ਗਈ ਹੈ ਜਿਸ ਵਿਚ ਗੁਰਦੁਆਰਾ ਕਮੇਟੀਆਂ ਗ੍ਰੰਥੀ ਸਿੰਘਾਂ ਅਤੇ ਸੰਗਤਾਂ ਦੀ ਭਰਵੀਂ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਜਿਲ੍ਹਾ ਕਪੂਰਥਲਾ, ਹੁਸਿਆਰਪੁਰ, ਨਵਾਂ ਸ਼ਹਿਰ ਅਤੇ ਜਲੰਧਰ ਦੇ ਪ੍ਰਚਾਰਕ ਜਥਿਆਂ ਨੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੁਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ. ਬਲਦੇਵ ਸਿੰਘ, ਸ. ਗੁਰਭਾਗ ਸਿੰਘ, ਹੈੱਡ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਢੋਟੀਆਂ, ਪ੍ਰਚਾਰਕ, ਕਵੀਸ਼ਰ ਅਤੇ ਢਾਡੀ ਜਥੇ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੂੰ ਮੁਲਾਜਮਾਂ ਦੇ ਬਕਾਇਆ ਭੱਤੇ ਤੁਰੰਤ ਅਦਾ ਕਰਕੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ- ਗਿਆਨੀ ਹਰਪ੍ਰੀਤ ਸਿੰਘ

ਭਿਆਨਕ ਗਰਮੀ ਦੇ ਮੱਦੇਨਜ਼ਰ ਵੋਟਿੰਗ ਸਮਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਮੰਗ ਕੀਤੀ ਕੁਲਜੀਤ ਸਿੰਘ ਬੇਦੀ ਨੇ

ਸਟੇਅ ਅਰਜੀ ਖਾਰਜ ਹੋਣ ਤੇ ਹੁਣ ਪੰਜਾਬ ਸਰਕਾਰ ਬਿਨ੍ਹਾਂ ਦੇਰੀ ਜਾਰੀ ਕਰੇ ਡੀਏ-ਸੁਨੀਲ ਜਾਖੜ

ਖਾਲਸਾ ਕਾਲਜ ਇੰਜੀਨੀਅਰਿੰਗ ਵੱਲੋਂ ‘ਹੁਨਰ ਅਤੇ ਸਿੱਖਿਆ’ ਵਿਸ਼ੇ ’ਤੇ ਛੇ ਦਿਨਾਂ ਪ੍ਰੋਗਰਾਮ ਕਰਵਾਇਆ ਗਿਆ

ਵੜਿੰਗ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਡੀਏ ਭੁਗਤਾਨ ਸਬੰਧੀ ਹਾਈ ਕੋਰਟ ਦੇ ਹੁਕਮ ਦਾ ਕੀਤਾ ਸਵਾਗਤ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ- ਭਗਵੰਤ ਮਾਨ