ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਕਾਇਆ ਭੱਤੇ ਦੀ ਅਦਾਇਗੀ ਬਾਰੇ ਮੁਲਾਜ਼ਮਾਂ ਦੇ ਹੱਕ ਵਿੱਚ ਆਏ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮੁਲਾਜ਼ਮ ਵਰਗ ਦੇ ਉਸ ਹੱਕ ਦੀ ਜਿੱਤ ਹੈ ਜਿਸ ਦੀ ਮੰਗ ਉਹਨਾਂ ਦੁਆਰਾ ਲੰਬੇ ਸਮੇਂ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਹਾਈਕੋਰਟ ਦੇ ਦੂਜੀ ਵਾਰ ਹੋਏ ਹੁਕਮਾਂ ਨੂੰ ਬਿਨਾ ਕਿਸੇ ਹੋਰ ਅੜਿੱਕੇ ਦੇ, ਤੁਰੰਤ ਲਾਗੂ ਕਰਕੇ ਮੁਲਾਜ਼ਮਾਂ ਨੂੰ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੇ ਆਰਥਿਕ ਹੱਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਇਹ ਪ੍ਰੈੱਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।