BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | May 22, 2026 08:07 PM

ਚੰਡੀਗੜ੍ਹ- ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ।

ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, "ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਸਾਨੀ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣੇ ਸਰਕਾਰੀ ਕੰਮ ਪੂਰੇ ਕਰ ਸਕਣਗੇ। ਉਨ੍ਹਾਂ ਕਿਹਾ, "ਇਸ ਕਦਮ ਨਾਲ ਮੁਲਾਜ਼ਮਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਉਹ ਦਿਨ ਵੇਲੇ ਤਾਪਮਾਨ ਵਧਣ ਤੋਂ ਪਹਿਲਾਂ ਆਪਣੀ ਡਿਊਟੀ ਖ਼ਤਮ ਕਰ ਸਕਣਗੇ।"
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਮੁਲਾਜ਼ਮਾਂ ਨੂੰ ਆਪਣੇ ਬੱਚਿਆਂ ਨਾਲ ਬਿਤਾਉਣ ਲਈ ਵਧੇਰੇ ਸਮਾਂ ਮਿਲੇਗਾ, ਜੋ ਕਿ ਸਕੂਲਾਂ ਅਤੇ ਕਾਲਜਾਂ ਦੇ ਬਦਲੇ ਹੋਏ ਸਮੇਂ ਕਾਰਨ ਲਗਭਗ ਉਸੇ ਸਮੇਂ ਘਰ ਪਰਤਣਗੇ। ਉਨ੍ਹਾਂ ਕਿਹਾ, "ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਅਤੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਨਵਾਂ ਸਮਾਂ ਸੂਬੇ ਭਰ ਦੇ ਸਕੂਲਾਂ ਤੇ ਕਾਲਜਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ 'ਤੇ ਲਾਗੂ ਹੋਵੇਗਾ। ਉਨ੍ਹਾਂ ਅੱਗੇ ਕਿਹਾ, "ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਅੰਕੜਿਆਂ ਅਨੁਸਾਰ ਬਿਜਲੀ ਦਾ ਪੀਕ ਲੋਡ ਦੁਪਹਿਰ 1:00 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ, ਇਸ ਲਈ ਦਫ਼ਤਰਾਂ ਦਾ ਨਵਾਂ ਸਮਾਂ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ 'ਤੇ ਦਬਾਅ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ।"
ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਕ ਸਹੂਲਤਾਂ ਦੀ ਰਾਖੀ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Have something to say? Post your comment

 
 
 
 

ਪੰਜਾਬ

ਸ਼੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਯੂਨਾਈਟਿਡ ਸਿੱਖਸ ਨੇ ਜਸਵੰਤ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਮਾਮਲੇ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ

ਭਾਰਤ ਇੱਕ ਕਮਜ਼ੋਰ ਕੇਂਦਰੀ ਬੈਂਕ ਦੇ ਨਾਲ ਇੱਕ ਮਜ਼ਬੂਤ ਅਤੇ ਲਚਕਦਾਰ ਅਰਥਚਾਰੇ ਦੇ ਨਿਰਮਾਣ ਦੀ ਇੱਛਾ ਨਹੀਂ ਰੱਖ ਸਕਦਾ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੱਤਰੇਤ, ਵਿਧਾਨ ਸਭਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਖ ਮੁਲਜ਼ਮ ਨੂੰ ਪੁਲਿਸ ਨੇ  ਕੀਤਾ ਗ੍ਰਿਫ਼ਤਾਰ: ਕੁਲਦੀਪ ਧਾਲੀਵਾਲ

ਪੋਲਿੰਗ ਬੂਥ ਤੇ ਕਬਜ਼ੇ ਦੀ ਗੱਲ ਕਰਨ ਵਾਲੇ ਸ਼ੁਤਰਾਣਾ ਦੇ ਵਿਧਾਇਕ ਉੱਪਰ ਕਾਰਵਾਈ ਕੀਤੀ ਜਾਵੇ: ਵੜਿੰਗ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਰਸਤੇ 'ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਜੁਰਮਾਨਾ ਲਗਾਇਆ: ਬਲਤੇਜ ਪੰਨੂ