BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ, ਕਪਾਟ ਖੁਲ੍ਹਣ ਮੌਕੇ ਭਰਨਗੇ ਕੀਰਤਨੀ ਹਾਜ਼ਰੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 22, 2026 07:59 PM

ਨਵੀਂ ਦਿੱਲੀ - ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਆਪਣੇ ਸਾਥੀ ਰਾਗੀਆਂ ਸਮੇਤ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਪਹੁੰਚ ਗਏ ਹਨ। ਗੌਰਤਲਬ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਦੀ ਪਵਿੱਤਰ ਯਾਤਰਾ ਸ਼ੁਰੂ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨਾਂ ਲਈ ਉਥੇ ਪਹੁੰਚ ਰਹੀਆਂ ਹਨ। ਕੱਲ੍ਹ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਦੇ ਪਵਿੱਤਰ ਕਪਾਟ ਖੋਲ੍ਹੇ ਜਾਣਗੇ। ਇਸ ਵਿਸ਼ੇਸ਼ ਮੌਕੇ ‘ਤੇ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਟਰੱਸਟ ਵੱਲੋਂ ਭਾਈ ਸ਼ੁਭਦੀਪ ਸਿੰਘ ਦੇ ਹਜ਼ੂਰੀ ਜੱਥੇ ਨੂੰ ਉਚੇਚੇ ਤੌਰ ‘ਤੇ ਸੱਦਾ ਦਿੱਤਾ ਗਿਆ ਹੈ, ਤਾਂ ਜੋ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸ਼ੁਭਦੀਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਸਿੱਖ ਇਤਿਹਾਸ ਅਤੇ ਆਸਥਾ ਦਾ ਮਹਾਨ ਕੇਂਦਰ ਹੈ, ਜਿਸ ਦਾ ਸੰਬੰਧ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਤਪ ਅਸਥਲੀ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਗੁਰਬਾਣੀ ਕੀਰਤਨ ਰਾਹੀਂ ਆਤਮਿਕ ਸ਼ਾਂਤੀ ਪ੍ਰਾਪਤ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪਾਵਨ ਅਸਥਾਨ ‘ਤੇ ਕੀਰਤਨ ਦੀ ਸੇਵਾ ਨਿਭਾਉਣਾ ਉਨ੍ਹਾਂ ਲਈ ਵੱਡਾ ਸੌਭਾਗ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਸ਼ੁਭਦੀਪ ਸਿੰਘ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਬਾਣੀ ਅਤੇ ਇਤਿਹਾਸ ਦਾ ਵਿਰੋਧ ਕਰਨ ਵਾਲਿਆਂ ‘ਤੇ ਤਿੱਖਾ ਪ੍ਰਹਾਰ ਕਰਦਿਆਂ ਕਿਹਾ ਕਿ ਜੋ ਲੋਕ ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਜਾਂ ਦਸਮ ਬਾਣੀ ਸਬੰਧੀ ਭਰਮ ਫੈਲਾਉਣ ਦੀ ਕੋਸ਼ਿਸ਼ ਕਰਦੇ ਹਨ, ਉਹਨਾਂ ਨੂੰ ਪਹਿਲਾਂ ਸਿੱਖ ਇਤਿਹਾਸ ਅਤੇ ਪ੍ਰਮਾਣਿਕ ਗ੍ਰੰਥਾਂ ਦਾ ਗੰਭੀਰ ਅਧਿਐਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਿੱਧ ਸਿੱਖ ਵਿਦਵਾਨ ਭਾਈ ਵੀਰ ਸਿੰਘ ਜੀ ਵੱਲੋਂ ਲਿਖੀ ਕਿਤਾਬ ‘ਕਲਗੀਧਰ ਚਮਤਕਾਰ’ ਵਿੱਚ ਦਸਮ ਪਾਤਸ਼ਾਹ ਜੀ ਦੇ ਜੀਵਨ ਅਤੇ ਹੇਮਕੁੰਡ ਸਾਹਿਬ ਦੀ ਮਹਾਨਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਹੈ, ਜਿਸ ਨੂੰ ਪੜ੍ਹ ਕੇ ਕਈ ਭਰਮ ਆਪਣੇ ਆਪ ਦੂਰ ਹੋ ਜਾਂਦੇ ਹਨ। ਭਾਈ ਸ਼ੁਭਦੀਪ ਸਿੰਘ ਨੇ ਕਿਹਾ ਕਿ ਦਸਮ ਪਾਤਸ਼ਾਹ ਜੀ ਦੀ ਬਾਣੀ ਸਿੱਖ ਕੌਮ ਨੂੰ ਚੜ੍ਹਦੀ ਕਲਾ, ਨਿਡਰਤਾ ਅਤੇ ਆਤਮਿਕ ਬਲ ਬਖ਼ਸ਼ਦੀ ਹੈ ਅਤੇ ਇਸ ਦਾ ਵਿਰੋਧ ਕਰਨਾ ਅਸਲ ਵਿੱਚ ਗੁਰੂ ਸਾਹਿਬਾਨ ਦੀ ਮਹਾਨ ਵਿਰਾਸਤ ਨੂੰ ਸਮਝਣ ਵਿੱਚ ਅਸਫਲ ਰਹਿਣ ਦੇ ਬਰਾਬਰ ਹੈ। ਉਨ੍ਹਾਂ ਦਸਮ ਪਾਤਸ਼ਾਹ ਜੀ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ, “ਹੇ ਕਲਗੀਧਰ ਪਾਤਸ਼ਾਹ! ਆਪ ਜੀ ਵੱਲੋਂ ਰਚਿਤ ਅਕਾਲੀ ਬਾਣੀ ਜੋ ਸੰਸਾਰ ਅੰਦਰ ਆਤਮਿਕ ਕਲਾ ਅਤੇ ਚੜ੍ਹਦੀ ਕਲਾ ਵਰਤਾ ਰਹੀ ਹੈ, ਉਸ ਦਾ ਵੱਧ ਤੋਂ ਵੱਧ ਪਹਿਰਾ ਸਾਡੇ ਉੱਪਰ ਵੀ ਵਰਤਾਓ ਜੀ।” ਇਸ ਦੇ ਨਾਲ ਹੀ ਉਨ੍ਹਾਂ ਸੰਗਤਾਂ ਨੂੰ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਦਸਮ ਪਾਤਸ਼ਾਹ ਜੀ ਦੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ, ਜਿਸ ਕਾਰਨ ਰਸਤੇਆਂ ਵਿੱਚ ਭਾਰੀ ਜਾਮ ਦੀ ਸਥਿਤੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਆਉਂਦੇ ਅਤੇ ਵਾਪਸ ਜਾਂਦੇ ਸਮੇਂ ਪ੍ਰਸ਼ਾਸਨ ਅਤੇ ਸੇਵਾਦਾਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਿਦਾਇਤਾਂ ਦਾ ਜ਼ਰੂਰ ਪਾਲਣ ਕੀਤਾ ਜਾਵੇ, ਤਾਂ ਜੋ ਯਾਤਰਾ ਸੁਖਦ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਹੋ ਸਕੇ। ਇਸ ਤੋਂ ਇਲਾਵਾ ਕੱਲ੍ਹ ਰਾਤ ਗੁਰਦੁਆਰਾ ਗੋਵਿੰਦ ਧਾਮ ਵਿਖੇ ਵੀ ਭਾਈ ਸ਼ੁਭਦੀਪ ਸਿੰਘ ਵੱਲੋਂ ਸੋਦਰ ਦੀ ਚੌਕੀ ਤੋਂ ਬਾਅਦ ਵਿਸ਼ੇਸ਼ ਹਾਜ਼ਰੀ ਭਰੀ ਗਈ ਸੀ ।

Have something to say? Post your comment

 
 
 
 

ਨੈਸ਼ਨਲ

ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਕੁਰਬਾਨੀ ਸਿੱਖ ਕੌਮ ਲਈ ਸਦੀਵੀ ਪ੍ਰੇਰਣਾ: ਕਾਲਕਾ

ਲਖਵਿੰਦਰ ਸਿੰਘ ਲੱਖਾ ਵੱਲੋਂ ਬਿਹਾਰ ਦੇ ਸਿੱਖਾਂ ਲਈ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੀ ਮੰਗ, ਮਨਜਿੰਦਰ ਸਿੰਘ ਸਿਰਸਾ ਨਾਲ ਕੀਤੀ ਮੁਲਾਕਾਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 40 ਦਿਨ ਕੀਰਤਨ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਵਾਲੇ ਹਰਸ਼ ਸਿੰਘ ਹੈਪੀ ਦਾ ਸਨਮਾਨ

ਨਵੇਂ ਸਤਿਕਾਰ ਸੋਧ ਐਕਟ ਸਮੇਤ 2008 ਵਾਲਾ ਕਾਨੂੰਨ ਵੀ ਕੀਤਾ ਜਾਵੇ ਰੱਦ: ਪੰਚ ਪ੍ਰਧਾਨੀ

ਗੁਰਸ਼ਬਦ ਯਾਤਰਾ ਬਣੀ ਸਿੱਖੀ ਪ੍ਰਚਾਰ ਦਾ ਵੱਡਾ ਸਾਧਨ, ਗੁਰਬਾਣੀ ਕੀਰਤਨ ਨੇ ਬਦਲੇ ਜੀਵਨ : ਭਾਈ ਗੁਰਦੇਵ ਸਿੰਘ ਕੋਹਾੜਕਾ

ਪੰਥਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇ ਗਈ ਕਾਲਕਾ-ਲਾਖਾ ਮੁਲਾਕਾਤ

“ਹਾਲੀਆ ਰੇਲ ਅੱਗ ਕਾਂਡਾਂ ਪਿੱਛੇ ਤੋੜਫੋੜ ਦਾ ਸ਼ੱਕ, ਭਾਰਤੀ ਰੇਲਵੇ ਨੇ ‘ਅਸਾਮਾਜਿਕ ਤੱਤਾਂ’ ਵੱਲ ਕੀਤਾ ਇਸ਼ਾਰਾ”

ਗੁਰੂ ਤੇਗ ਬਹਾਦੁਰ ਇੰਜੀਨੀਅਰਿੰਗ ਕਾਲਜ ਵਿੱਚ ਧਾਰਮਿਕ ਚੇਤਨਾ ਅਤੇ ਇਤਿਹਾਸਕ ਸੂਝ ਜਗਾਉਣ ਵਾਲਾ ਸੈਮਿਨਾਰ

ਸਿੱਖਾਂ ਲਈ ਟ੍ਰਾਇਬਲ ਰਾਖਵਾਂਕਰਨ ਲਾਗੂ ਕਰਣ ਦੀ ਮੰਗ: ਜੀਕੇ

ਗੁਰੂਬਾਣੀ ਦੇ ਲਾਈਵ ਚਲਦੇ ਕੀਰਤਨ ਪ੍ਰੋਗਰਾਮ ਵਿੱਚ ਨਸ਼ਿਆਂ ਦੇ ਐਡ, ਇਸ ਤੋਂ ਵੱਡੀ ਬੇਅਦਬੀ ਹੋਰ ਕੀ ਹੋਵੇਗੀ.?