BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੈਸ਼ਨਲ

ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਕੁਰਬਾਨੀ ਸਿੱਖ ਕੌਮ ਲਈ ਸਦੀਵੀ ਪ੍ਰੇਰਣਾ: ਕਾਲਕਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 22, 2026 08:00 PM

ਨਵੀਂ ਦਿੱਲੀ- ਹਰਮੀਤ ਸਿੰਘ ਕਾਲਕਾ , ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨੇ ਅੱਜ ਸ਼ਹੀਦੀ ਸਾਕਾ ਗੁਰਦਵਾਰਾ ਸ਼੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਪਾਉਂਟਾ ਸਾਹਿਬ ਦੇ ਮਹਾਨ ਸ਼ਹੀਦਾਂ ਨੇ ਸਿੱਖ ਕੌਮ ਨੂੰ ਸੱਚ, ਨਿਆਂ ਅਤੇ ਧਰਮ ਦੇ ਮਾਰਗ ’ਤੇ ਡਟੇ ਰਹਿਣ ਦੀ ਅਮਰ ਪ੍ਰੇਰਣਾ ਦਿੱਤੀ ਹੈ। ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਧਰਮ ਅਤੇ ਅਸੂਲਾਂ ਲਈ ਸੰਘਰਸ਼ ਕਰਨ ਦਾ ਹੌਸਲਾ ਦਿੰਦੀਆਂ ਰਹਿਣਗੀਆਂ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਹਰ ਸ਼ਹੀਦੀ ਸਾਕੇ ਨੇ ਮਨੁੱਖਤਾ ਦੀ ਰੱਖਿਆ, ਧਾਰਮਿਕ ਆਜ਼ਾਦੀ ਅਤੇ ਇਨਸਾਫ ਲਈ ਸਿੱਖ ਕੌਮ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਇਤਿਹਾਸ ਨਾਲ ਜੋੜੀਏ, ਤਾਂ ਜੋ ਉਹ ਗੁਰਸਿੱਖੀ, ਸੇਵਾ ਅਤੇ ਕੁਰਬਾਨੀ ਦੀ ਮਹਾਨ ਪਰੰਪਰਾ ਨੂੰ ਅੱਗੇ ਵਧਾ ਸਕਣ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਦੀਵੀ ਪ੍ਰੇਰਣਾ ਲੈਣ ਦੀ ਸ਼ਕਤੀ ਬਖ਼ਸ਼ਣ।

Have something to say? Post your comment

 
 
 
 

ਨੈਸ਼ਨਲ

ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ, ਕਪਾਟ ਖੁਲ੍ਹਣ ਮੌਕੇ ਭਰਨਗੇ ਕੀਰਤਨੀ ਹਾਜ਼ਰੀ

ਲਖਵਿੰਦਰ ਸਿੰਘ ਲੱਖਾ ਵੱਲੋਂ ਬਿਹਾਰ ਦੇ ਸਿੱਖਾਂ ਲਈ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੀ ਮੰਗ, ਮਨਜਿੰਦਰ ਸਿੰਘ ਸਿਰਸਾ ਨਾਲ ਕੀਤੀ ਮੁਲਾਕਾਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 40 ਦਿਨ ਕੀਰਤਨ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਵਾਲੇ ਹਰਸ਼ ਸਿੰਘ ਹੈਪੀ ਦਾ ਸਨਮਾਨ

ਨਵੇਂ ਸਤਿਕਾਰ ਸੋਧ ਐਕਟ ਸਮੇਤ 2008 ਵਾਲਾ ਕਾਨੂੰਨ ਵੀ ਕੀਤਾ ਜਾਵੇ ਰੱਦ: ਪੰਚ ਪ੍ਰਧਾਨੀ

ਗੁਰਸ਼ਬਦ ਯਾਤਰਾ ਬਣੀ ਸਿੱਖੀ ਪ੍ਰਚਾਰ ਦਾ ਵੱਡਾ ਸਾਧਨ, ਗੁਰਬਾਣੀ ਕੀਰਤਨ ਨੇ ਬਦਲੇ ਜੀਵਨ : ਭਾਈ ਗੁਰਦੇਵ ਸਿੰਘ ਕੋਹਾੜਕਾ

ਪੰਥਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇ ਗਈ ਕਾਲਕਾ-ਲਾਖਾ ਮੁਲਾਕਾਤ

“ਹਾਲੀਆ ਰੇਲ ਅੱਗ ਕਾਂਡਾਂ ਪਿੱਛੇ ਤੋੜਫੋੜ ਦਾ ਸ਼ੱਕ, ਭਾਰਤੀ ਰੇਲਵੇ ਨੇ ‘ਅਸਾਮਾਜਿਕ ਤੱਤਾਂ’ ਵੱਲ ਕੀਤਾ ਇਸ਼ਾਰਾ”

ਗੁਰੂ ਤੇਗ ਬਹਾਦੁਰ ਇੰਜੀਨੀਅਰਿੰਗ ਕਾਲਜ ਵਿੱਚ ਧਾਰਮਿਕ ਚੇਤਨਾ ਅਤੇ ਇਤਿਹਾਸਕ ਸੂਝ ਜਗਾਉਣ ਵਾਲਾ ਸੈਮਿਨਾਰ

ਸਿੱਖਾਂ ਲਈ ਟ੍ਰਾਇਬਲ ਰਾਖਵਾਂਕਰਨ ਲਾਗੂ ਕਰਣ ਦੀ ਮੰਗ: ਜੀਕੇ

ਗੁਰੂਬਾਣੀ ਦੇ ਲਾਈਵ ਚਲਦੇ ਕੀਰਤਨ ਪ੍ਰੋਗਰਾਮ ਵਿੱਚ ਨਸ਼ਿਆਂ ਦੇ ਐਡ, ਇਸ ਤੋਂ ਵੱਡੀ ਬੇਅਦਬੀ ਹੋਰ ਕੀ ਹੋਵੇਗੀ.?