BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੋਲਿੰਗ ਬੂਥ ਤੇ ਕਬਜ਼ੇ ਦੀ ਗੱਲ ਕਰਨ ਵਾਲੇ ਸ਼ੁਤਰਾਣਾ ਦੇ ਵਿਧਾਇਕ ਉੱਪਰ ਕਾਰਵਾਈ ਕੀਤੀ ਜਾਵੇ: ਵੜਿੰਗ

ਕੌਮੀ ਮਾਰਗ ਬਿਊਰੋ | May 22, 2026 08:02 PM

ਚੰਡੀਗੜ੍ਹ-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜਿਹੜੇ ਜਨਤਕ ਤੌਰ 'ਤੇ ਇਹ ਕਹਿ ਰਹੇ ਹਨ ਕਿ ਜੇਕਰ ਲੋਕ ਉਨ੍ਹਾਂ ਨੂੰ ਵੋਟ ਨਹੀਂ ਪਾਉਣਗੇ, ਤਾਂ ਉਹ ਨਗਰ ਕਮੇਟੀ ਚੋਣਾਂ ਦੌਰਾਨ ਪੋਲਿੰਗ ਬੂਥ ਨੂੰ ਅੰਦਰੋਂ ਬੰਦ ਕਰ ਦੇਣਗੇ।

ਵੜਿੰਗ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਤੇ ਸ਼ਰਮਨਾਕ ਗੱਲ ਹੈ ਅਤੇ ਪੰਜਾਬ ਵਿੱਚ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਹੈ ਕਿ ਸ਼ੁਤਰਾਣਾ ਤੋਂ ਆਪ ਵਿਧਾਇਕ ਵੱਲੋਂ ਖੁੱਲ੍ਹੇ ਤੌਰ ਤੇ ਸਥਾਨਕ ਸਰਕਾਰਾਂ ਚੋਣਾਂ ਦੌਰਾਨ ਬੂਥ ਉੱਪਰ ਕਬਜ਼ੇ ਦੀ ਗੱਲ ਕੀਤੀ ਗਈ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਭਗਵੰਤ ਮਾਨ ਦੀ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਕਰਦਾ ਹੈ। ਉਨ੍ਹਾਂ ਨੇਕਿਹਾ ਕਿ ਇਹ ਸਾਮ, ਦਾਮ, ਦੰਡ, ਭੇਦ ਦੀ ਖ਼ਤਰਨਾਕ ਸਿਆਸਤ ਹੈ, ਜਿਸਨੂੰ ਹੁਣ ਸੱਤਾ ਦੀ ਦੁਰਵਰਤੋ ਰਾਹੀਂ ਪੰਜਾਬ ਵਿੱਚ ਸੰਸਥਾਗਤ ਰੂਪ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਨੇ ਯਾਦ ਦਿਵਾਇਆ ਕਿ ਪੰਜਾਬ ਦੇ ਲੋਕਾਂ ਨਾਲ ਸਾਫ਼-ਸੁਥਰੀ ਸਿਆਸਤ ਦਾ ਵਾਅਦਾ ਕੀਤਾ ਗਿਆ ਸੀ, ਪਰ ਅੱਜ ਉਹ ਦਿੱਲੀ ਮਾਡਲ ਦੀ ਧੱਕੇਸ਼ਾਹੀ ਅਤੇ ਚੋਣੀ ਹੇਰਾਫੇਰੀ ਨੂੰ ਪੰਜਾਬ ਵਿੱਚ ਦੁਹਰਾਇਆ ਜਾਂਦਾ ਦੇਖ ਰਹੇ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਭਗਵੰਤ ਮਾਨ ਪੰਜਾਬ ਵਿੱਚ ਵੀ ਉਹੀ ਰਣਨੀਤੀ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ? ਮੁੱਖ ਮੰਤਰੀ ਆਪਣੀ ਜਿੰਮੇਵਾਰੀ ਤੋਂ ਨਹੀਂ ਭੱਜ ਸਕਦੇ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਮੁੱਖ ਮੰਤਰੀ ਦੀ ਚੁੱਪੀ ਸ਼ੱਕਾਂ ਨੂੰ ਹੋਰ ਮਜ਼ਬੂਤ ਕਰੇਗੀ। ਉਹ ਲੋਕਤੰਤਰਕ ਕਦਰਾਂ-ਕੀਮਤਾਂ ਉਪਰ ਇਸ ਸ਼ਰਮਨਾਕ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ ਅਤੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਨ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ, ਪੂਰੀ ਜਾਂਚ ਕਰਵਾਈ ਜਾਵੇ ਅਤੇ ਇਸ ਵਿੱਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

Have something to say? Post your comment

 
 
 
 

ਪੰਜਾਬ

ਸ਼੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਯੂਨਾਈਟਿਡ ਸਿੱਖਸ ਨੇ ਜਸਵੰਤ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਮਾਮਲੇ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ

ਭਾਰਤ ਇੱਕ ਕਮਜ਼ੋਰ ਕੇਂਦਰੀ ਬੈਂਕ ਦੇ ਨਾਲ ਇੱਕ ਮਜ਼ਬੂਤ ਅਤੇ ਲਚਕਦਾਰ ਅਰਥਚਾਰੇ ਦੇ ਨਿਰਮਾਣ ਦੀ ਇੱਛਾ ਨਹੀਂ ਰੱਖ ਸਕਦਾ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੱਤਰੇਤ, ਵਿਧਾਨ ਸਭਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਖ ਮੁਲਜ਼ਮ ਨੂੰ ਪੁਲਿਸ ਨੇ  ਕੀਤਾ ਗ੍ਰਿਫ਼ਤਾਰ: ਕੁਲਦੀਪ ਧਾਲੀਵਾਲ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਰਸਤੇ 'ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਜੁਰਮਾਨਾ ਲਗਾਇਆ: ਬਲਤੇਜ ਪੰਨੂ