BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ

ਕੌਮੀ ਮਾਰਗ ਬਿਊਰੋ | May 22, 2026 09:17 PM

ਚੰਡੀਗੜ੍ਹ- ਪਿਛਲੇ ਕਈ ਦਹਾਕਿਆਂ ਤੋਂ ਮਾਤ ਭਾਸ਼ਾ ਦੇ ਹੱਕ ਹਾਅ ਦਾ ਨਾਅਰਾ ਮਾਰਨ ਵਾਲੀ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ 'ਤੇ ਪੰਜਾਬ ਭਰ ਤੋਂ ਪਹੁੰਚੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਅਜ ਏਥੇ ਚੰਡੀਗੜ੍ਹ ਦੇ ਸਤਾਰਾਂ ਸੈਕਟਰ ਵਿਖੇ ਵਿਸ਼ਾਲ ਰੋਸ ਧਰਨਾ ਦਿਤਾ ਗਿਆ।

ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਮੱਖਣ ਕੁਹਾੜ, ਦੀਪ ਦੇਵਿੰਦਰ ਸਿੰਘ, ਡਾ ਸ਼ਿੰਦਰਪਾਲ ਸਿੰਘ ਆਦਿ ਦੀ ਦੇਖ ਰੇਖ ਹੇਠ ਹੋਏ ਇਸ ਰੋਸ ਮੁਜ਼ਾਹਰੇ ਵਿਚ ਵੱਖ ਵੱਖ ਬੁਲਾਰਿਆਂ ਨੇ ਮਾਤ ਭਾਸ਼ਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਦਿਆਂ ਸਾਂਝੇ ਤੌਰ 'ਤੇ ਪੰਜਾਬ ਦੀ ਧਰਤੀ ਉੱਤੇ ਸੈਂਟਰ ਦੇ ਆਰਮੀ ਸਕੂਲਾਂ ਵਿਚ ਪੰਜਾਬੀ ਨੂੰ ਦਰ ਕਿਨਾਰ ਕਰਕੇ ਸੰਸਕ੍ਰਿਤ ਨੂੰ ਪਹਿਲ ਦੇਣ ਦੇ ਫੈਸਲੇ ਦੀ ਜੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮਿਲਟਰੀ ਸਕੂਲਾਂ ਜਾਰੀ ਹੋਏ ਸਰਕੂਲਰ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ।
ਦਰਸ਼ਨ ਬੁੱਟਰ ਹੁਰਾਂ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਵਿਚ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ਼ ਸਵਰਾਜਬੀਰ, ਹਮੀਰ ਸਿੰਘ, ਜਗਤਾਰ ਭੁੱਲਰ, ਮੱਖਣ ਕੁਹਾੜ, ਡਾ ਸਰਬਜੀਤ ਸਿੰਘ, ਦੀਪਕ ਸ਼ਰਮਾ ਚਰਨਾਰਥਲ, ਬਲਕਾਰ ਸਿੱਧੂ, ਵਧਾਇਕ ਪ੍ਰਗਟ ਸਿੰਘ, ਗਿਆਨੀ ਕੇਵਲ ਸਿੰਘ ਆਦਿ
ਬੁਲਾਰਿਆਂ ਨੇ ਸਾਂਝੀ ਸੁਰ ਵਿਚ ਪੰਜਾਬ ਰਾਜ ਭਾਸ਼ਾ ਐਕਟ 2008 ਦੇ ਹਵਾਲੇ ਨਾਲ ਜੋਰ ਦੇ ਕੇ ਕਿਹਾ ਕਿ ਰਾਜ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਪਬਲਿਕ ਅਤੇ ਸੀ. ਬੀ਼ ਐਸ. ਸੀ. ਜਾਂ ਆਈ ਸੀ ਐਸ ਸੀ ਦੇ ਸਕੂਲਾਂ ਵਿਚ ਦਸਵੀਂ ਤਕ ਪੰਜਾਬੀ ਨੂੰ ਲਾਜਮੀ ਤੌਰ ਤੇ ਪੜਾਇਆ ਜਾਵੇ।
ਉਹਨਾਂ ਜਿਥੇ ਪੰਜਾਬੀ 'ਚ ਕੰਮ ਨਾ ਕਰਨ ਵਾਲੇ ਅਧਕਾਰੀਆਂ ਖਿਲਾਫ਼ ਐਕਟ ਵਿਚ ਸਜਾ ਦੀ ਧਾਰਾ ਸ਼ਾਮਲ ਕਰਨ, ਅਦਾਲਤੀ ਕਾਰ ਵਿਹਾਰ ਪੰਜਾਬੀ 'ਚ ਕਰਨ ਦੀ ਮੰਗ ਦੁਹਰਾਈ ਉਥੇ ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਨੂੰ ਸੌਂਪਣ ਦੀ ਮੰਗ ਵੀ ਕੀਤੀ ਗਈ। ਸਮਾਗਮ ਦਾ ਮੰਚ ਸੰਚਾਲਣ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕੀਤਾ ਜਦਕਿ ਧੰਨਵਾਦ ਦੇ ਸਬਦ ਯਾਤਿੰਦਰ ਕੌਰ ਮਾਹਲ ਨੇ ਕਹੇ।
ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਪੰਜਾਬ ਦੇ ਰਾਜਪਾਲ ਰਾਹੀਂ ਇਕ ਮੰਗ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਹੋਰ ਜਿੰਮੇਵਾਰ ਅਦਾਰਿਆਂ ਨੂੰ ਵੀ ਭੇਜਿਆ ਗਿਆ।
ਇਸ ਮੌਕੇ ਸੈਲਿੰਦਰਜੀਤ ਸਿੰਘ ਰਾਜਨ, ਸੁਰਿੰਦਰਪ੍ਰੀਤ ਘਣੀਆਂ, ਦਲਜੀਤ ਸਿੰਘ ਸਾਹੀ, ਮੂਲ ਚੰਦ ਸ਼ਰਮਾ, ਡਾ ਪਰਮਜੀਤ ਬਾਠ, ਸੁਰਜੀਤ ਜੱਜ, ਹਰਮੀਤ ਵਿਦਿਆਰਥੀ, ਸੁਖਦੇਵ ਸਿਰਸਾ, ਮਨਜੀਤ ਸਿੰਘ ਵਸੀ, ਗੁਰਮੀਤ ਬਾਜਵਾ, ਗੁਰਪ੍ਰੀਤ ਰੰਗੀਲਪੁਰ, ਡਾ ਲੇਖ ਰਾਜ, ਬੂਟਾ ਰਾਮ ਅਜਾਦ, ਮੱਖਣ ਭੈਣੀਵਾਲ, ਧਰਮ ਸਿੰਘ ਧਿਆਨਪੁਰੀ, ਸੁਰਿੰਦਰ ਗਿੱਲ, ਹਰਪ੍ਰੀਤ ਵਿਰਕ, ਅਰਵਿੰਦਰ ਕਾਕੜਾ, ਪੰਮੀਂ ਦੇਵੇਦੀ, ਅਨਿਲ ਫਤਿਹਗੜ੍ਹ, ਸੁਰਿੰਦਰ ਖੀਵਾ, ਗੁਰਸੇਵਕ ਢਿੱਲੋਂ, ਰਮਨ ਸੰਧੂ, ਹਜਾਰਾ ਸਿੰਘ ਚੀਮਾ, ਡਾ ਮਨਜੀਤ ਸਿੰਘ ਬੱਲ, ਅੰਗਰੇਜ ਵਿਰਦੀ, ਦੇਵੀ ਦਿਆਲ ਸ਼ਰਮਾਂ, ਗੁਰਿੰਦਰ ਕਲਸੀ, ਗੁਰਦੇਵ ਪਾਲ ਕੌਰ, ਡਾ ਕੁਲਦੀਪ ਪੁਰੀ, ਸੁਚਾ ਸਿੰਘ ਪਥਨਾਵਾਲ, ਰਾਜਵਿੰਦਰ ਕੌਰਅਤੇ ਸਵਰਾਜ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਹਿਤਕਾਰ ਹਾਜਰ ਸਨ।

Have something to say? Post your comment

 
 
 
 

ਪੰਜਾਬ

ਸ਼੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਯੂਨਾਈਟਿਡ ਸਿੱਖਸ ਨੇ ਜਸਵੰਤ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਮਾਮਲੇ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ

ਭਾਰਤ ਇੱਕ ਕਮਜ਼ੋਰ ਕੇਂਦਰੀ ਬੈਂਕ ਦੇ ਨਾਲ ਇੱਕ ਮਜ਼ਬੂਤ ਅਤੇ ਲਚਕਦਾਰ ਅਰਥਚਾਰੇ ਦੇ ਨਿਰਮਾਣ ਦੀ ਇੱਛਾ ਨਹੀਂ ਰੱਖ ਸਕਦਾ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੱਤਰੇਤ, ਵਿਧਾਨ ਸਭਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਖ ਮੁਲਜ਼ਮ ਨੂੰ ਪੁਲਿਸ ਨੇ  ਕੀਤਾ ਗ੍ਰਿਫ਼ਤਾਰ: ਕੁਲਦੀਪ ਧਾਲੀਵਾਲ

ਪੋਲਿੰਗ ਬੂਥ ਤੇ ਕਬਜ਼ੇ ਦੀ ਗੱਲ ਕਰਨ ਵਾਲੇ ਸ਼ੁਤਰਾਣਾ ਦੇ ਵਿਧਾਇਕ ਉੱਪਰ ਕਾਰਵਾਈ ਕੀਤੀ ਜਾਵੇ: ਵੜਿੰਗ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਰਸਤੇ 'ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਜੁਰਮਾਨਾ ਲਗਾਇਆ: ਬਲਤੇਜ ਪੰਨੂ