BREAKING NEWS
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ‘ਆਪ’ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਲਈ ਪਿੰਡਾਂ ਨੂੰ ਤਾਰਾਂ ਤੇ ਖੰਭਿਆਂ ਤੋਂ ਮੁਕਤ ਕਰਨ ਦਾ ਵਾਅਦਾ ਨਿਭਾਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਯੂਨਾਈਟਿਡ ਸਿੱਖਸ ਨੇ ਜਸਵੰਤ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਕੌਮੀ ਮਾਰਗ ਬਿਊਰੋ | May 22, 2026 09:20 PM

ਲੁਧਿਆਣਾ-ਯੂਨਾਈਟਿਡ ਸਿੱਖਸ ਇੱਕ ਅਜਿਹੀ ਸੇਵਾ ਸੰਸਥਾ ਹੈ! ਜਿਸ ਨੇ ਪਿਛਲੇ ਲੰਬੇ ਸਮੇਂ ਤੋ ਸੰਸਾਰ ਦੇ ਵੱਖ ਵੱਖ ਮੁਲਕਾਂ ਅੰਦਰ ਆਈਆਂ ਕੁਦਰਤੀ ਆਫਤਾਂ ਦੇ ਸਮੇਂ ਆਪਣੀ ਸਰਗਰਮ ਭੂਮਿਕਾ ਨਿਭਾਕੇ ਜਿੱਥੇ ਮਨੁੱਖਤਾ ਦੀ ਸੱਚੀ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ ਉੱਥੇ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਅੰਦਰ ਆਏ ਹੜ੍ਹਾਂ ਦੌਰਾਨ ਪਾਣੀ ਦੀ ਮਾਰ ਨਾਲ ਪ੍ਰਭਾਵਿਤ ਰਹੇ ਇਲਾਕਿਆਂ ਅੰਦਰ ਸੰਸਥਾ ਦੇ ਵਲੰਟੀਅਰਾਂ ਵੱਲੋ ਪੂਰੀ ਤਨਦੇਹੀ ਨਾਲ ਰਾਹਤ ਕਾਰਜ ਚਲਾਕੇ ਸੱਚੇ ਦਿੱਲੋ ਆਪਣੇ ਫਰਜਾ ਦੀ ਅਦਾਇਗੀ ਵੀ ਕੀਤੀ ਹੈ!ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਯੂਨਾਈਟਿਡ ਸਿੱਖਸ ਦੇ ਸੈਕਟਰੀ ਸ. ਦਵਿੰਦਰ ਸਿੰਘ ਅਤੇ ਸ. ਅੰਮ੍ਰਿਤਪਾਲ ਸਿੰਘ ਡਾਇਰੈਕਟਰ ਪੰਜਾਬ ਯੂਨਾਈਟਿਡ ਸਿੱਖਸ ਨੇ ਅੱਜ ਸਾਂਝੇ ਰੂਪ ਵਿੱਚ ਯੂਨਾਈਟਿਡ ਸਿੱਖਸ ਦੇ ਪ੍ਰਮੱਖ ਵਲੰਟੀਅਰ ਸ. ਜਸਵੰਤ ਸਿੰਘ ਨੂੰ
ਪਿਛਲੇ ਸਾਲ ਆਏ ਹੜ੍ਹਾਂ ਦੌਰਾਨ
ਜਿਲ੍ਹਾਂ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਕੀਮਤੀ ਮਨੁੱਖੀ ਜਿੰਦਗੀਆਂ ਨੂੰ ਬਚਾਉਣ ਅਤੇ ਸੰਸਥਾ ਵੱਲੋ ਆਰੰਭੇ ਗਏ ਰਾਹਤ ਸੇਵਾ ਕਾਰਜਾਂ ਵਿੱਚ ਨਿਸ਼ਕਾਮ ਰੂਪ ਵਿੱਚ ਆਪਣੇ ਪਰਿਵਾਰਿਕ ਮੈਬਰਾਂ ਨਾਲ ਯੋਗਦਾਨ ਪਾਉਣ ਬਦਲੇ ਉਨ੍ਹਾਂ ਨੂੰ ਸੇਵਾ ਰਤਨ ਐਵਾਰਡ ਨਾਲ ਸਨਮਾਨਿਤ ਕਰਨ ਉਪਰੰਤ ਕੀਤਾ! ਸ. ਦਵਿੰਦਰ ਸਿੰਘ ਨੇ ਕਿਹਾ ਕਿ ਯੂਨਾਈਟਿਡ ਸਿੱਖਸ ਵੱਲੋ ਹੜ੍ਹ ਪੀੜਤਾਂ ਦੀ ਮਦੱਦ ਲਈ ਆਰੰਭੀ ਸੇਵਾ ਮੁਹਿੰਮ ਨਿਆਸਰਿਆ ਲਈ ਵੱਡਾ ਆਸਰਾ ਬਣ ਚੁੱਕੀ ਹੈ, ਖਾਸ ਕਰਕੇ ਡੀ.ਸੀ ਫਿਰੋਜ਼ਪੁਰ ਦੇ ਵੱਲੋ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਗਿਆਰਾਂ ਪਿੰਡਾਂ ਦੇ ਮੁੜ ਵਸੇਬੇ ਦਾ ਕਾਰਜ ਯੂਨਾਈਟਿਡ ਸਿੱਖਸ ਨੂੰ ਸੋਪਣਾ ਆਪਣੇ ਆਪ ਵਿੱਚ ਸ਼ਲਾਘਾਯੋਗ ਤੇ ਵੱਡਾ ਕਾਰਜ ਸੀ!ਜਿਸ ਦੇ ਲਈ ਮੈ ਯੂਨਾਈਟਿਡ ਸਿੱਖਸ ਦੀ ਸਮੁੱਚੀ ਟੀਮ ਦੇ ਵਲੰਟੀਅਰਾਂ, ਖਾਸ ਕਰਕੇ ਜਿਲ੍ਹਾਂ ਫਿਰੋਜ਼ਪੁਰ ਦੀ ਟੀਮ ਦੇ ਪ੍ਰਮੁੱਖ ਜਗਮੀਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ! ਜਿੰਨ੍ਹਾਂ ਦੀ ਸੁਹਿਰਦ ਅਗਵਾਈ ਹੇਠ ਅੱਜ ਵੀ ਸੰਸਥਾ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲਗਾਤਾਰ ਸੇਵਾ ਕਾਰਜ ਨਿਰੰਤਰ ਚੱਲ ਰਹੇ ਹਨ ਅਤੇ ਨਾਲ ਹੀ ਸਤਲੁਜ ਦਰਿਆ ਦੇ ਕੰਢਿਆਂ ਉਪਰ ਜੋ ਨੋਚਾਂ ਲਗਾਉਣ ਦਾ ਕਾਰਜ ਆਰੰਭਿਆ ਗਿਆ ਹੈ!ਉਹ ਆਪਣੇ ਆਪ ਵਿੱਚ ਇੱਕ ਵੱਡਾ ਸੇਵਾ ਕਾਰਜ ਹੈ!ਇਸ ਦੌਰਾਨ
ਸ. ਅੰਮ੍ਰਿਤਪਾਲ ਸਿੰਘ ਡਾਇਰੈਕਟਰ ਪੰਜਾਬ ਯੂਨਾਈਟਿਡ ਸਿੱਖਸ ਨੇ
ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਨਾਈਟਿਡ ਸਿੱਖਸ ਸੰਸਥਾ ਦਾ ਮੁੱਖ ਉਦੇਸ਼ "ਮਾਨਸ ਕੀ ਜਾਤਿ ਸਬੈ ਏਕੈ ਪਹਿਚਾਨਬੋ "ਦੇ ਸਿਧਾਂਤ ਉਪਰ ਪਹਿਰਾ ਦੇ ਕੇ ਮਨੁੱਖਤਾ ਦੀ ਸੇਵਾ ਕਰਨੀ ਅਤੇ ਹਰ ਔਖੇ ਸਮੇਂ ਲੋੜਵੰਦਾ ਦੀ ਮਦੱਦ ਕਰਨਾ ਹੈ!ਜਿਸ ਲਈ ਸਾਡੇ ਵਲੰਟੀਅਰ ਹਰ ਵੇਲੇ ਤਿਆਰ -ਬਰ-ਤਿਆਰ ਰਹਿੰਦੇ ਹਨ!ਇਸੇ ਮਿਸ਼ਨ ਦੇ ਅੰਤਰਗਤ ਯੂਨਾਈਟਿਡ ਸਿੱਖਸ ਸ. ਜਸਵੰਤ ਸਿੰਘ ਜੀ ਨੂੰ ਉਨ੍ਹਾਂ ਵੱਲੋ ਹੜ੍ਹ ਪੀੜ੍ਹਤਾਂ ਦੀ ਮਦੱਦ ਲਈ ਕੀਤੇ ਗਏ ਨਿਰਸੁਆਰਥ ਕਾਰਜਾਂ ਬਦਲੇ ਸਨਮਾਨਿਤ ਕਰਨ ਵਿੱਚ ਫਖ਼ਰ ਮਹਿਸੂਸ ਕਰਦੀ ਹੈ! ਇਸ ਸਮੇ ਉਨ੍ਹਾਂ ਦੇ ਨਾਲ ਸ. ਸੁਰਿੰਦਰ ਸਿੰਘ ਮਕੱੜ, ਬਲਵਿੰਦਰ ਸਿੰਘ ਢਿੱਲੋ, ਕਸ਼ਮੀਰ ਸਿੰਘ ਠੇਕੇਦਾਰ, ਲਖਵੀਰ ਸਿੰਘ ਗਿੱਲ, ਭੁਪਿੰਦਰ ਸਿੰਘ ਮਕੱੜ, ਜਗਮੀਤ ਸਿੰਘ, ਦਾਨ ਸਿੰਘ, ਸੰਤ ਸਿੰਘ ਅਸਟ੍ਰੇਲੀਆ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵਿਸੇਸ਼ ਤੌਰ ਤੇ ਹਾਜਰ ਸਨ!

Have something to say? Post your comment

 
 
 
 

ਪੰਜਾਬ

ਸ਼੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਮਾਮਲੇ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ

ਭਾਰਤ ਇੱਕ ਕਮਜ਼ੋਰ ਕੇਂਦਰੀ ਬੈਂਕ ਦੇ ਨਾਲ ਇੱਕ ਮਜ਼ਬੂਤ ਅਤੇ ਲਚਕਦਾਰ ਅਰਥਚਾਰੇ ਦੇ ਨਿਰਮਾਣ ਦੀ ਇੱਛਾ ਨਹੀਂ ਰੱਖ ਸਕਦਾ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੱਤਰੇਤ, ਵਿਧਾਨ ਸਭਾ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਖ ਮੁਲਜ਼ਮ ਨੂੰ ਪੁਲਿਸ ਨੇ  ਕੀਤਾ ਗ੍ਰਿਫ਼ਤਾਰ: ਕੁਲਦੀਪ ਧਾਲੀਵਾਲ

ਪੋਲਿੰਗ ਬੂਥ ਤੇ ਕਬਜ਼ੇ ਦੀ ਗੱਲ ਕਰਨ ਵਾਲੇ ਸ਼ੁਤਰਾਣਾ ਦੇ ਵਿਧਾਇਕ ਉੱਪਰ ਕਾਰਵਾਈ ਕੀਤੀ ਜਾਵੇ: ਵੜਿੰਗ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਰਸਤੇ 'ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਜੁਰਮਾਨਾ ਲਗਾਇਆ: ਬਲਤੇਜ ਪੰਨੂ