ਲੁਧਿਆਣਾ- ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵੱਲੋ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਪਾਉਟਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਦੇ ਨਾਲ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ
ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਨੇ ਕਿਹਾ ਕਿ ਸ਼੍ਰੀ ਪਾਉਂਟਾ ਸਾਹਿਬ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦੀ ਗੌਰਵਸ਼ਾਲੀ ਵਿਰਾਸਤ ਹੈ। ਜੋ ਸਾਨੂੰ ਵਰਤਮਾਨ ਵਿੱਚ ਵੀ ਹਰ ਪ੍ਰਕਾਰ ਦੇ ਸਮਕਾਲੀ ਜ਼ੁਲਮ, ਜ਼ਬਰ ਤੇ ਅਨਿਆਂ ਵਿਰੁੱਧ ਅੜਨ, ਲੜਨ ਤੇ ਹੱਕ ਸੱਚ ਦੀ ਸਥਾਪਤੀ ਲਈ ਤਨਦੇਹੀ ਨਾਲ ਯਤਨਸ਼ੀਲ ਹੋਣ ਵਾਸਤੇ ਪ੍ਰੇਰਨਾ ਬਖਸ਼ਦਾ ਹੈ।ਉਨ੍ਹਾਂ ਨੇ ਸ਼੍ਰੀ ਪਾਉਂਟਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਮਹੰਤਾਂ ਦੇ ਕਬਜ਼ੇ ਤੋ ਆਜ਼ਾਦ ਕਰਵਾਉਣ ਲਈ ਗੁਰੂ ਦੀਆਂ ਲਾਡਲੀਆਂ ਫੌਜ਼ਾਂ ਵੱਲੋ ਆਰੰਭੇ ਮੋਰਚੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ, ਦੀ ਲਾਸਾਨੀ ਸ਼ਹਾਦਤਾਂ ਨੂੰ ਆਪਣਾ ਸਿੱਜਦਾ ਭੇਟ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜੋਕੇ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੇ ਗੌਰਵਸ਼ਾਲੀ ਇਤਿਹਾਸ ਅਤੇ ਗੁਰੂ ਸਾਹਿਬਾਂ ਵੱਲੋ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸਕੰਲਪ ਦੇ ਨਾਲ ਜੋੜਨ ਲਈ ਵੱਧ ਤੋ ਵੱਧ ਉਪਰਾਲੇ ਤੇ ਯਤਨ ਕਰਨੇ ਚਾਹੀਦੇ ਹਨ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ।ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸਾਝੇ ਤੌਰ ਤੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ਗਏ ।
ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ. ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਵਿੰਦਰ ਸਿੰਘ ਕੋਹਲੀ, ਹਰਮੀਤ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਖੁਸ਼ਹਾਲ ਸਿੰਘ, ਜੋਗਿੰਦਰ ਸਿੰਘ ਸਲੂਜਾ, ਅਵਤਾਰ ਸਿੰਘ ਮਿੱਢਾ, ਅਵਤਾਰ ਸਿੰਘ ਬੀ. ਕੇ ਵਿਸੇਸ਼ ਤੌਰ ਤੇ ਹਾਜ਼ਰ ਸਨ!