ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 23, 2026 07:37 PM


ਅੰਮ੍ਰਿਤਸਰ-ਸੰਨ 1964 ’ਚ ਹਿਮਾਚਲ ਪ੍ਰਦੇਸ਼ ਅੰਦਰ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਹਮੇਸ਼ਾ ਹੀ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੇ ਸ਼ਹਾਦਤਾਂ ਦਿੱਤੀਆਂ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਲੋਚਣ ਵਾਲੀ ਸਿੱਖ ਕੌਮ ਨੂੰ ਸਰਕਾਰਾਂ ਨੇ ਕਈ ਵਾਰ ਗਹਿਰੇ ਜ਼ਖ਼ਮ ਦਿੱਤੇ, ਜਿਸ ਦੀ ਚੀਸ ਕੌਮ ਦੇ ਹਿਰਦਿਆਂ ਵਿਚ ਹਮੇਸ਼ਾ ਰਹੇਗੀ। ਉਨ੍ਹਾਂ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਬਾਰੇ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਕੌਮ ਵੱਲੋਂ ਜਿੰਦਾ ਸ਼ਹੀਦ ਦਾ ਖ਼ਿਤਾਬ ਪ੍ਰਾਪਤ ਇਹ ਉਹ ਕੌਮੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਏਕਤਾ ਲਈ ਕਾਰਜ ਕੀਤੇ ਹਨ।
ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਲੜਨ ਦੀ ਸ਼ਕਤੀ ਸਿੱਖ ਨੂੰ ਹਮੇਸ਼ਾ ਗੁਰੂ-ਸ਼ਬਦ ਵਿੱਚੋਂ ਮਿਲਦੀ ਹੈ। ਗੁਰਮਤਿ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਬਾਬਾ ਨਿਹਾਲ ਸਿੰਘ ਨੇ ਸੰਗਤਾਂ ਨਾਲ ਸਾਕੇ ਸਮੇਂ ਅੱਖੀਂ ਡਿੱਠੇ ਹਲਾਤ ਨੂੰ ਵੀ ਸਾਂਝਿਆਂ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਏ ਦੇ ਫੈਸਲੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦਦੀਪ ਸਿੰਘ, ਸ. ਜਸਪਾਲ ਸਿੰਘ ਢੱਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਯੁਵਰਾਜ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ

2014 ਤੋਂ ਬਾਅਦ ਆਰਬੀਆਈ ਦੇ ਟ੍ਰਾਂਸਫਰ ਦਾ ਅੱਧੇ ਤੋਂ ਵੱਧ ਹਿੱਸਾ ਇਕੱਲੇ ਪਿਛਲੇ 3 ਸਾਲਾਂ ਵਿੱਚ ਕਢਵਾਇਆ ਗਿਆ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

ਸ਼੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਯੂਨਾਈਟਿਡ ਸਿੱਖਸ ਨੇ ਜਸਵੰਤ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਮਾਮਲੇ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ

ਭਾਰਤ ਇੱਕ ਕਮਜ਼ੋਰ ਕੇਂਦਰੀ ਬੈਂਕ ਦੇ ਨਾਲ ਇੱਕ ਮਜ਼ਬੂਤ ਅਤੇ ਲਚਕਦਾਰ ਅਰਥਚਾਰੇ ਦੇ ਨਿਰਮਾਣ ਦੀ ਇੱਛਾ ਨਹੀਂ ਰੱਖ ਸਕਦਾ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ